Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

CM ਮਾਨ ਨੇ ਲੁਧਿਆਣਾ ਦੇ ਵਿਕਾਸ ਲਈ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਕੀਤੀ ਅਪੀਲ

16 ਜੂਨ, 2025 05:33 PM

ਲੁਧਿਆਣਾ : ਸੀ. ਐੱਮ. ਭਗਵੰਤ ਮਾਨ ਨੇ ਲੁਧਿਆਣਾ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਹਲਕਾ ਪੱਛਮੀ ਦੇ ਲੋਕਾਂ ਤੋਂ ਮੰਤਰੀ ਦੇ ਰੂਪ ’ਚ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ। ਸੀ. ਐੱਮ. ਮਾਨ ਨੇ ਸਿਹਤ ਠੀਕ ਨਾ ਹੋਣ ਦੀ ਵਜ੍ਹਾ ਨਾਲ ਲਗਾਤਾਰ ਦੂਜੇ ਦਿਨ ਡਿਜੀਟਲ ਤਰੀਕੇ ਨਾਲ ਹਲਕਾ ਪੱਛਮੀ ’ਚ ਹੋਈ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਧਰਮ ਜਾਤੀ ਦੀ ਨਹੀਂ, ਕੰਮ ਦੀ ਰਾਜਨੀਤੀ ਕਰਦੀ ਹੈ, ਜਿਸ ਦੇ ਤਹਿਤ ਸੀ. ਐੱਮ. ਮਾਨ ਨੇ ਸਿੱਖਿਆ, ਸਿਹਤ, ਰੋਜ਼ਗਾਰ, ਪਾਣੀ, ਬਿਜਲੀ ਵਰਗੇ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਮਾਮਲੇ ’ਚ ਪਾਰਟੀ ਦੇ ਰਿਕਾਰਡ ਨੂੰ ਉਜਾਗਰ ਕੀਤਾ ਅਤੇ ਵਿਕਾਸ ਕੇਂਦਰਿਤ ਸਾਸ਼ਨ ਪ੍ਰਤੀ ‘ਆਪ’ ਦੀ ਵਚਨਬੱਧਤਾ ਨੂੰ ਦੁਹਰਾਇਆ।

 

ਸੀ. ਐੱਮ. ਮਾਨ ਨੇ ਕਿਹਾ ਕਿ ਹਲਕਾ ਪੱਛਮੀ ’ਚ ਵਿਰੋਧੀ ਉਮੀਦਵਾਰ ਦਾ ਅਕਸ ਸਿਰਫ਼ ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਵਾਲਾ ਹੈ, ਜਿਸ ਦੇ ਮੁਕਾਬਲੇ ਸੰਜੀਵ ਅਰੋੜਾ ਦੀ ਪਛਾਣ ਦੂਰਦਰਸ਼ਤਾ, ਵਿਨਮਰਤਾ ਅਤੇ ਜਨਸੇਵਾ ਪ੍ਰਤੀ ਸਮਰਪਿਤ ਨੇਤਾ ਦੀ ਹੈ, ਜਿਨ੍ਹਾਂ ਨੇ ਰਾਜ ਸਭਾ ਮੈਂਬਰ ਦੇ ਰੂਪ ’ਚ ਸਿੱਧਾ ਜਨਤਾ ਨਾਲ ਕੰਮ ਕਰਨ ਦੀ ਪ੍ਰਤੀਬੱਧਤਾ ਬਣਾਈ ਰੱਖੀ। ਉਨ੍ਹਾਂ ਦਾ ਜਨ ਸੇਵਾ ਪ੍ਰਤੀ ਜਨੂੰਨ ਦੇਖ ਕੇ ਹੀ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿਆਦਾ ਸਰਗਰਮ ਰੂਪ ’ਚ ਸੇਵਾ ਕਰਨ ਲਈ ਚੋਣ ਲੜਨ ਲਈ ਉਤਸ਼ਾਹਤ ਕੀਤਾ ਗਿਆ। ਸੀ. ਐੱਮ. ਮਾਨ ਨੇ ਕਿਹਾ ਕਿ ਸੰਜੀਵ ਅਰੋੜਾ ਨੂੰ ਚੁਣਨ ਨਾਲ ਨਾ ਸਿਰਫ਼ ਵਿਧਾਨ ਸਭਾ ’ਚ ਇਕ ਸਮਰੱਥ ਵਿਧਾਇਕ ਭੇਜਿਆ ਜਾਵੇਗਾ, ਸਗੋਂ ਲੁਧਿਆਣਾ ਪੱਛਮੀ ਲਈ ਇਕ ਮੰਤਰੀ ਅਹੁਦਾ ਵੀ ਸੁਰੱਖਿਅਤ ਹੋਵੇਗਾ। ਇਸ ਲਈ 19 ਜੂਨ ਨੂੰ ਈ. ਵੀ. ਐੱਮ. ’ਤੇ ਝਾੜੂ ਦਾ ਬਟਨ ਦਬਾਉਣਾ ਤੁਹਾਡੀ ਜ਼ਿੰਮੇਦਾਰੀ ਹੈ ਅਤੇ ਸੰਜੀਵ ਅਰੋੜਾ ਨੂੰ ਕੈਬਨਿਟ ’ਚ ਸ਼ਾਮਲ ਕਰਨਾ ਸਾਡੀ ਜ਼ਿੰਮੇਦਾਰੀ ਹੈ, ਤਾਂ ਕਿ ਲੁਧਿਆਣਾ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੀ ਕਮਾਨ ਉਨ੍ਹਾਂ ਨੂੰ ਸੌਂਪੀ ਜਾਵੇ।

 

ਕ੍ਰਿਕਟਰ ਹਰਭਜਨ ਦੇ ਨਾਲ ਸਿਸੋਦੀਆ ਤੇ ਆਤਿਸ਼ੀ ਨੇ ਵੀ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਸੰਭਾਲਿਆ ਮੋਰਚਾ, ਆਸ਼ੂ ਨੂੰ ਬਣਾਇਆ ਨਿਸ਼ਾਨਾ
ਐਤਵਾਰ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ, ਕ੍ਰਿਕਟਰ ਹਰਭਜਨ ਸਿੰਘ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਮੋਰਚਾ ਸੰਭਾਲਿਆ ਅਤੇ ਹਲਕਾ ਪੱਛਮੀ ’ਚ ਕਈ ਜਗ੍ਹਾ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨਾਲ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਆਤਿਸ਼ੀ ਨੇ ਕਿਹਾ ਕਿ ਸਿਰਫ ਸੰਜੀਵ ਅਰੋੜਾ ਹੀ ਲੁਧਿਆਣਾ ਪੱਛਮੀ ਦੀ ਭਲਾਈ ਲਈ ਕੰਮ ਕਰਨ ’ਚ ਸਮਰੱਥ ਹਨ, ਜਿਸ ਦੇ ਮੁਕਾਬਲੇ ਕਾਂਗਰਸ ਉਮੀਦਵਾਰ ਆਸ਼ੂ ਤਾਂ ਆਪਣੀ ਪਾਰਟੀ ’ਚ ਵੀ ਅਲੱਗ ਥਲੱਗ ਹਨ। ਮਨੀਸ ਸਿਸੋਦੀਆ ਨੇ ਵੀ ਆਸ਼ੂ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਲੁਧਿਆਣਾ ਪੱਛਮੀ ਦੀ ਉਪ ਚੋਣ ਘੁਮੰਡ ਅਤੇ ਵਿਨਮਰਤਾ ਦੇ ਵਿਚਕਾਰ ਹੈ। ਸੰਜੀਵ ਅਰੋੜਾ ਦੇ ਸਮਰਪਣ ਨੂੰ ਦੇਖ ਕੇ ਗਾਰੰਟੀ ਦਿੱਤੀ ਜਾ ਸਕਦੀ ਹੈ ਕਿ ਉਹ ਜਨਤਕ ਕਲਿਆਣ ਅਤੇ ਚੋਣ ਖੇਤਰ ਦੀ ਭਲਾਈ ਲਈ ਅਥੱਕ ਮਿਹਨਤ ਕਰਨਗੇ।


ਡਾ. ਗੁਰਪ੍ਰੀਤ ਕੌਰ ਮਾਨ ਨੇ ਵੀ ਝੋਕੀ ਤਾਕਤ
ਸੰਜੀਵ ਅਰੋੜਾ ਨੂੰ ਜਿਤਾਉਣ ਲਈ ਸੀ. ਐੱਮ. ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵੀ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਤਾਕਤ ਝੋਕ ਦਿੱਤੀ ਹੈ। ਉਹ ਐਤਵਾਰ ਨੂੰ ਇਕ ਵਾਰ ਫਿਰ ਲੁਧਿਆਣਾ ਪੁੱਜੀ ਅਤੇ ਰੈਲੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਪੱਛਮੀ ਦੀ ਉਪ ਚੋਣ ’ਚ ਸੰਜੀਵ ਅਰੋੜਾ ਵਰਗੇ ਦੂਰਦਰਸ਼ੀ ਨੇਤਾ ਨੂੰ ਚੁਣਨ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪਿਛਲੇ 3 ਸਾਲਾਂ ’ਚ ਅਰੋੜਾ ਦੀ ਪ੍ਰਤੀਬੱਧਤਾ ਨੂੰ ਉਜਾਗਰ ਕੀਤਾ, ਜਿਥੇ ਉਨ੍ਹਾਂ ਵਲੋਂ ਰਾਜ ਸਭਾ ਸੰਸਦ ਦੇ ਰੂਪ ’ਚ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਅਥੱਕ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਲੁਧਿਆਣਾ ਦੀਆਂ ਮਹਿਲਾਵਾਂ ਦੀ ਸਿੱਖਿਆ ਪ੍ਰਤੀ ਕਾਫੀ ਸੰਜੀਦਾ ਹਨ ਅਤੇ ਇਥੋਂ ਦੀਆਂ ਸੜਕਾਂ, ਕਲੀਨਿਕਾਂ ਅਤੇ ਸਕੂਲਾਂ ਲਈ ਗ੍ਰਾਂਟ ਦੀ ਮੰਗ ਨੂੰ ਪੂਰਾ ਕਰਵਾਉਣਗੇ। ਇਸ ਲਈ ਲੋਕਾਂ ਨੂੰ ਅਰੋੜਾ ਦੀ ਇਮਾਨਦਾਰ ਰਾਜਨੀਤੀ ਨੂੰ ਧਿਆਨ ’ਚ ਰੱਖਦੇ ਹੋਏ ਵੋਟ ਦੇਣੀ ਚਾਹੀਦੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ