Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁ. ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

26 ਅਕਤੂਬਰ, 2025 02:09 PM

ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ’ਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਜਾਏ ਗਏ ਕੀਰਤਨ ਦਰਬਾਰ ’ਚ ਸ਼ਾਮਲ ਹੋ ਕੇ ਰੂਹਾਨੀ ਕੀਰਤਨ ਸਰਵਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਮਨੁੱਖਤਾ ਦੀ ਭਲਾਈ ਅਤੇ ਸੱਚ ਤੇ ਨਿਆਂ ਲਈ ਸਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ 1699 ਵਿਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਹੋਈ ਸੀ। ਮਾਨ ਨੇ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪੂਰੇ ਪਰਿਵਾਰ ਨੂੰ ਧਰਮ ਲਈ ਕੁਰਬਾਨ ਕਰ ਦਿੱਤਾ, ਜੋ ਪੂਰੀ ਦੁਨੀਆ ਦੇ ਇਤਿਹਾਸ ’ਚ ਇਕ ਲਾਸਾਨੀ ਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਜ਼ੁਲਮ ਨਾਲ ਆਢਾ ਲੈਣ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹਨ ਦੀ ਭਾਵਨਾ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਰਾਸਤ ’ਚ ਮਿਲੀ ਹੈ। ਕੁਰਬਾਨੀ ਦੀ ਭਾਵਨਾ ਸਾਡੇ ਖੂਨ ’ਚ ਹੈ ਤੇ ਪੰਜਾਬੀਆਂ ਨੂੰ ਆਪਣੀ ਸ਼ਾਨਦਾਰ ਵਿਰਾਸਤ ’ਤੇ ਮਾਣ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਮਹਾਨ ਤੇ ਪਵਿੱਤਰ ਦਿਹਾੜੇ ਨੂੰ ਮਨਾਉਣ ਦਾ ਮਕਸਦ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਨੂੰ ਪੂਰੀ ਦੁਨੀਆ ਵਿਚ ਪਹੁੰਚਾਉਣਾ ਹੈ ਤਾਂ ਜੋ ਸ਼ਾਂਤੀ, ਸਦਭਾਵਨਾ ਅਤੇ ਧਰਮਨਿਰਪੱਖਤਾ ਦੇ ਆਦਰਸ਼, ਜਿਨ੍ਹਾਂ ਲਈ ਉਨ੍ਹਾਂ ਨੇ ਸ਼ਹਾਦਤ ਦਿੱਤੀ ਸੀ, ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਕਰਵਾਉਣ ਦਾ ਮੌਕਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਹ ਸਮਾਗਮ ਰਾਜਧਾਨੀ ਤੋਂ ਸ਼ੁਰੂ ਹੋਏ ਹਨ।

ਉਨ੍ਹਾਂ ਕਿਹਾ ਕਿ ਮੁਗਲਾਂ ਨੇ ਹਿੰਦੂਆਂ ਦਾ ਜਬਰੀ ਧਰਮ ਤਬਦੀਲ ਕਰਵਾਉਣ ਦੀ ਯੋਜਨਾ ਬਣਾਈ ਸੀ, ਜਿਸ ਤੋਂ ਬਾਅਦ ਕਸ਼ਮੀਰ ਦੇ ਪੰਡਿਤ ਆਪਣੇ ਧਰਮ ਦੀ ਰੱਖਿਆ ਲਈ ਮਦਦ ਵਾਸਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ। ਉਨ੍ਹਾਂ ਕਿਹਾ ਕਿ ਮੁਗਲ ਬਾਦਸ਼ਾਹ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਸਾਹਿਬ ਨੇ ਜ਼ੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਤੇ ਧਰਮ ਦੀ ਰਾਖੀ ਲਈ ਸ਼ਹਾਦਤ ਦਾ ਰਾਹ ਚੁਣਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ 1675 ’ਚ ਦਿੱਲੀ ’ਚ ਸ਼ਹੀਦ ਕੀਤਾ ਗਿਆ ਸੀ ਤੇ ਦੁਨੀਆ ਭਰ ’ਚ ਉਨ੍ਹਾਂ ਨੂੰ ਅਜਿਹੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸੱਚਾਈ ਤੇ ਧਰਮ ਦੀ ਰਾਖੀ ਲਈ ਦਿੱਤੀ ਲਾਸਾਨੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਦਾ ਰੁਖ਼ ਬਦਲ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ