Monday, August 03, 2026
BREAKING
ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼ CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਪੰਜਾਬ

CM ਭਗਵੰਤ ਮਾਨ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡੀ ਸੌਗਾਤ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

18 ਅਗਸਤ, 2025 06:43 PM

ਸ੍ਰੀ ਚਮਕੌਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ। ਸ੍ਰੀ ਚਮਕੌਰ ਸਾਹਿਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਸਰਕਾਰੀ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਬ ਡਿਵੀਜ਼ਨਲ ਹਸਪਤਾਲ ਦਾ ਉਦਘਾਟਨ ਕੀਤਾ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚਮਕੌਰ ਸਾਹਿਬ ਕੁਰਬਾਨੀਆਂ ਦੀ ਧਰਤੀ ਹੈ। ਚਮਕੌਰ ਸਾਹਿਬ ਵਿਚ ਮੰਗ ਪੱਤਰ ਨਹੀਂ ਹੱਕ ਪੱਤਰ ਦਿਓ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਧਰਤੀ ‘ਤੇ ਜਿੱਥੇ ਇੰਨੀਆਂ ਵੱਡੀਆਂ ਕੁਰਬਾਨੀਆਂ ਹੋਈਆਂ ਹਨ ਅਤੇ ਇਥੋਂ ਦੇ ਵਿਧਾਇਕ ਸਾਹਿਬ ਮੈਨੂੰ ਮੰਗ ਪੱਤਰ ਦੇ ਰਹੇ ਹਨ ਪਰ ਇਥੇ ਕਿ ਮੰਗ ਪੱਤਰ ਦੇਣਾ ਚਾਹੀਦਾ ਹੈ? ਉਨ੍ਹਾਂ ਨੇ ਕਿਹਾ ਕਿ ਇਥੇ ਮੰਗ ਪੱਤਰ ਨਹੀਂ ਸਗੋਂ ਹੱਕ ਪੱਤਰ ਦੇਣਾ ਚਾਹੀਦਾ ਹੈ। ਇਹ ਇਥੇ ਦੀ ਧਰਤੀ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਅੱਗੇ ਤੋਂ ਤੁਸੀਂ ਮੰਗ ਪੱਤਰ ਨਹੀਂ, ਸਗੋਂ ਇਸ ਨੂੰ ਹੱਕ ਪੱਤਰ ਕਹੋਗੇ। ਇਹ ਤੁਹਾਡਾ ਹੱਕ ਹੈ।

ਵਿਰੋਧੀਆਂ 'ਤੇ ਨਿਸ਼ਾਨਾ ਲਾਉਂਦੇ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਲੋਕਾਂ ਦੇ ਘਰ ਤੱਕ ਉਜਾੜ ਦਿੱਤੇ ਹਨ। ਵਿਰੋਧੀਆਂ ਨੇ ਲੋਕਾਂ ਦੇ ਘਰਾਂ ਵਿਚ ਸੱਥਰ ਵਿਛਾਏ। ਉਨ੍ਹਾਂ ਕਿਹਾ ਕਿ ਜਨਤਾ ਦੇ ਬਿਨਾਂ ਦੇਸ਼ ਨਹੀਂ ਚੱਲ ਸਕਦਾ। ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਾਰੇ ਵਿਰੋਧੀਆਂ ਨੂੰ ਹਰਾਇਆ ਹੈ। ਲੋਕਾਂ ਨੇ ਵਿਰੋਧੀਆਂ ਤੋਂ ਤੰਗ ਆ ਕੇ ਸਾਨੂੰ ਚੁਣਿਆ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਬਿਨਾਂ ਸਿਫ਼ਾਰਿਸ਼ ਤੋਂ 55 ਹਜ਼ਾਰ ਤੋਂ ਵਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀਆਂ ਦੀਆਂ ਕਰਤੂਤਾਂ ਠੀਕ ਨਿਕਲਦੀਆਂ ਤਾਂ ਕੀ ਲੋੜ ਸੀ ਪੰਜਾਬ ਵਿਚ ਆਉਣ ਦੀ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਸਾਨੂੰ ਵਿਧਾਨ ਸਭਾ ‘ਚ ਪੁੱਛਦੀਆਂ ਹਨ ਕਿ ਤੁਸੀਂ ਕਿੱਥੋਂ ਆ ਗਏ ਅਤੇ ਅਸੀਂ ਕਹਿੰਦੇ ਹਾਂ ਕਿ ਅੱਕੇ ਹੋਏ, ਦੁਖ਼ੀ ਹੋਏ ਅਸੀਂ ਆਏ ਹਾਂ। ਜੇਕਰ ਤੁਸੀਂ ਚੰਗੇ ਹੁੰਦੇ ਤਾਂ ਸਾਨੂੰ ਸਰਕਾਰ ‘ਚ ਆਉਣ ਦੀ ਲੋੜ ਨਹੀਂ ਸੀ। ਸੱਚੀ ਨੀਅਤ ਨਾਲ ਕੰਮ ਕਰਨਾ ਚਾਹੀਦਾ ਹੈ।

ਦੋ ਧੜਿਆਂ ਵਿਚ ਵੰਡੀ ਅਕਾਲੀ ਦਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਤਾਂ ਦੋ-ਤਿੰਨ ਟੋਟੇ ਹੋ ਚੁੱਕੇ ਹਨ। ਹੁਣ ਮੈਂ ਅਕਾਲੀ ਦਲ ਨੂੰ ਕਿਹੜਾ ਧੜਾ ਕਹਾਂ, ਮੈਨੂੰ ਤਾਂ ਇਹੀ ਪਤਾ ਨਹੀਂ ਲੱਗ ਰਿਹਾ। ਪੰਜਾਬ ਵਿਚ ਸਾਰੀ ਲੁੱਟ ਅਕਾਲੀਆਂ ਨੇ ਕੀਤੀ ਹੈ। ਲੋਕਾਂ ਨੇ ਬੜੀ ਮੁਸ਼ਕਿਲ ਨਾਲ ਅਕਾਲੀ ਦਲ ਤੋਂ ਖਹਿੜਾ ਛੁਡਵਾਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀ ਲੜਾਈ ਹਮੇਸ਼ਾ ਕੁਰਸੀਆਂ ਦੀ ਰਹੀ ਹੈ ਜਦਕਿ ਸਾਡੀ ਲੜਾਈ ਆਮ ਜ਼ਿੰਦਗੀ ਦੇ ਲੋਕਾਂ ਦੀ ਹੈ।

ਮਹਿਲਾਵਾਂ ਦੀ ਹਿੱਸੇਦਾਰੀ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਇਕੱਠ ‘ਚ ਵੱਡੀ ਮਾਤਰਾ ‘ਚ ਪਹੁੰਚੀਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਇਥੇ ਉਦਘਾਟਨ ਸਮਾਰੋਹ ‘ਚ ਵੱਡੀ ਗਿਣਤੀ ‘ਚ ਮਹਿਲਾਵਾਂ ਆਈਆਂ ਹਨ। ਮਹਿਲਾਵਾਂ ਨੂੰ ਇਸ ਤਰ੍ਹਾਂ ਦੇ ਸਮਾਰੋਹਾਂ ‘ਚ ਆਉਣਾ ਚਾਹੀਦਾ ਹੈ ਅਤੇ ਸੁਣਨਾ ਚਾਹੀਦਾ ਹੈ ਕਿ ਕੌਣ ਕੀ ਕਹਿ ਰਿਹਾ ਹੈ। ਜੇ ਔਰਤਾਂ ਬਿਨਾਂ ਘਰ ਨਹੀਂ ਚੱਲ ਸਕਦੇ ਹਨ, ਚੁੱਲ੍ਹੇ ਨਹੀਂ ਚੱਲ ਸਕਦੇ ਤਾਂ ਮੁਲਕ ਵੀ ਨਹੀਂ ਚੱਲ ਸਕਦੇ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ