Thursday, October 22, 2026
BREAKING
• ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ • ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ • IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ • ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ • ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ • ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ • ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ • ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ • CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ • ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਪੰਜਾਬ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

22 ਅਕਤੂਬਰ, 2026 06:12 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਬੀਰ ਘੁੰਮਣ ਅੱਜ ਤੀਜੀ ਵਾਰ ਚੰਡੀਗੜ੍ਹ ਸਥਿਤ ਸੀ. ਬੀ. ਆਈ. ਦਫ਼ਤਰ 'ਚ ਮੁੱਖ ਮੰਤਰੀ ਦਫ਼ਤਰ (ਸੀ. ਐੱਮ. ਓ) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ 'ਚ ਪੁੱਛਗਿੱਛ ਲਈ ਪੇਸ਼ ਹੋਣਗੇ। ਘੁੰਮਣ ਤੋਂ ਪਹਿਲੀ ਵਾਰ 40 ਅਤੇ ਦੂਜੀ ਵਾਰ 50 ਸਵਾਲ ਪੁੱਛੇ ਗਏ। ਸੀ. ਬੀ. ਆਈ. ਦਫ਼ਤਰ ਤੋਂ ਨਿਕਲਣ 'ਤੇ ਘੁੰਮਣ ਨੇ ਕਿਹਾ ਸੀ ਕਿ ਇਹ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ।

ਸੋਮਵਾਰ ਨੂੰ ਸੀ. ਬੀ. ਆਈ. ਦੀ ਪੁੱਛਗਿੱਛ ਮਗਰੋਂ ਰਾਜਬੀਰ ਘੁੰਮਣ ਨੇ ਕਿਹਾ ਕਿ ਪੁੱਛੇ ਗਏ ਕੁਝ ਸਵਾਲ ਪੁਰਾਣੇ ਸਨ ਅਤੇ ਕੁਝ ਨਵੇਂ। ਉਨ੍ਹਾਂ ਸਾਰਿਆਂ ਦੇ ਜਵਾਬ ਦਿੱਤੇ ਸਨ। ਉਨ੍ਹਾਂ ਨੂੰ ਹੁਣ 22 ਅਕਤੂਬਰ ਨੂੰ ਦੋਬਾਰਾ ਤਲਬ ਕੀਤਾ ਗਿਆ ਸੀ। ਘੁੰਮਣ ਨੇ ਕਿਹਾ ਕਿ ਉਹ ਨਿਰਪੱਖ ਜਾਂਚ ਲਈ ਤਿਆਰ ਹਨ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੇ।

ਪਿਛਲੀ ਸੁਣਵਾਈ 'ਚ 40 ਸਵਾਲ ਪੁੱਛੇ ਗਏ
ਇਸ ਤੋਂ ਪਹਿਲਾਂ ਰਾਜਬੀਰ ਘੁੰਮਣ ਨੂੰ ਪਹਿਲੀ ਸੁਣਵਾਈ ਦੌਰਾਨ ਸੀ. ਬੀ. ਆਈ. ਨੇ ਲਗਭਗ 40 ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਉਨ੍ਹਾਂ ਨੇ ਸ਼ਾਂਤੀ ਨਾਲ ਦਿੱਤੇ। ਘੁੰਮਣ ਨੇ ਕਿਹਾ ਕਿ ਸੀ. ਬੀ. ਆਈ. ਦੀ ਜਾਂਚ ਦਾ ਆਪਣਾ ਤਰੀਕਾ ਹੈ, ਇਸ ਲਈ ਵਕੀਲਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ ਸੀ। ਉਨ੍ਹਾਂ ਆਪਣੇ ਸਾਥੀਆਂ ਨੂੰ ਨਾ ਘਬਰਾਉਣ ਦੀ ਗੱਲ ਵੀ ਕਹੀ ਸੀ ਅਤੇ ਭਰੋਸਾ ਦਿੱਤਾ ਸੀ ਉਨ੍ਹਾਂ ਨੂੰ ਜਲਦੀ ਹੀ ਕਲੀਨ ਚਿੱਟ ਮਿਲ ਜਾਵੇਗੀ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੀ ਇਸ ਮਾਮਲੇ 'ਚ ਕਾਰਵਾਈ ਕਰ ਰਹੀ ਹੈ। ED ਨੇ 13 ਅਕਤੂਬਰ ਨੂੰ ਜਲੰਧਰ 'ਚ ਇਕ ਕੇਸ ਦਰਜ ਕੀਤਾ ਸੀ। ED ਹੁਣ CBI ਦੇ ਨਾਲ ਮਿਲ ਕੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਸੀ ਅੰਤਰਿਮ ਰੋਕ
ਐੱਫ਼. ਆਈ. ਆਰ. ਦਰਜ ਹੋਣ ਮਗਰੋਂ ਸੀ. ਬੀ. ਆਈ. ਨੇ ਰਾਜਬੀਰ ਘੁੰਮਣ ਨੂੰ ਪੇਸ਼ ਹੋਣ ਲਈ ਤਿੰਨ ਸੰਮਨ ਜਾਰੀ ਕੀਤੇ ਸਨ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ 'ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਨ੍ਹਾਂ ਨੂੰ ਜਾਂਚ 'ਚ ਪੂਰਾ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤੇ ਸਨ। ਉਹ ਪਹਿਲੀ ਵਾਰ ਸੀ. ਬੀ. ਆਈ. ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਦੇ ਵਕੀਲ ਜੀ. ਪੀ. ਐੱਸ. ਘੁੰਮਣ ਨੇ ਵੀ ਕਿਹਾ ਸੀ ਕਿ ਰਾਜਬੀਰ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਸਨ ਅਤੇ ਜਾਂਚ 'ਚ ਸਹਿਯੋਗ ਕਰ ਰਹੇ ਹਨ।

ਕਰੀਬੀ ਨਿਤਿਨ ਅਤੇ ਦਵਿੰਦਰ ਸਿੰਘ ਤੋਂ ਵੀ ਹੋਈ ਸੀ ਪੁੱਛਗਿੱਛ
ਸੀ. ਬੀ. ਆਈ. ਨੇ ਇਸ ਮਾਮਲੇ 'ਚ ਰਾਜਬੀਰ ਘੁੰਮਣ ਦੇ ਕਰੀਬੀ ਮੰਨੇ ਜਾਂਦੇ ਨਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਹੈ। ਦੋਵੇਂ ਐਤਵਾਰ ਸਵੇਰੇ ਸੀ. ਬੀ. ਆਈ. ਦਫ਼ਤਰ ਪਹੁੰਚੇ ਅਤੇ ਉਨ੍ਹਾਂ ਤੋਂ 10 ਘੰਟੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਰੁੱਧ ਲੱਗੇ ਦੋਸ਼ਾਂ ਦੇ ਜਵਾਬ ਪੇਸ਼ ਕਰ ਦਿੱਤੇ ਹਨ। ਉਨ੍ਹਾਂ ਭਰੋਸਾ ਹੈ ਕਿ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

ਗੋਹਲ ਭਰਾ ਪਹਿਲੀ ਵਾਰ ਜਾਂਚ 'ਚ ਸ਼ਾਮਲ ਹੋਏ
ਸੀ. ਬੀ. ਆਈ. ਪਹਿਲਾਂ ਹੀ ਬੀਰ ਦਵਿੰਦਰ ਸਿੰਘ ਦੇ ਪਿਤਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਨਿਤਿਨ ਗੋਹਲ ਅਤੇ ਜਿਤਿਨ ਗੋਹਲ ਪਹਿਲੀ ਵਾਰ ਜਾਂਚ 'ਚ ਸ਼ਾਮਲ ਹੋ ਰਹੇ ਹਨ। ਬੀਰ ਦਵਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਉੱਪ ਪ੍ਰਧਾਨ ਹਨ ਅਤੇ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੀ ਲੜ ਚੁੱਕੇ ਹਨ।

ਇਹ ਮਾਮਲਾ ਹਾਈਕੋਰਟ ਦੇ ਹੁਕਮਾਂ 'ਤੇ ਹੋਇਆ ਸੀ ਦਰਜ
5 ਅਕਤੂਬਰ ਨੂੰ ਸੀ. ਬੀ. ਆਈ. ਨੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਤੇ ਕੇਸ ਦਾਇਰ ਕੀਤਾ ਸੀ। ਰਾਜਬੀਰ ਘੁੰਮਣ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਸਿੰਘ, ਆਰ. ਐੱਸ. ਨਾਗਰਾ ਅਤੇ ਅਣਪਛਾਤੇ ਸਰਕਾਰੀ ਅਤੇ ਨਿੱਜੀ ਅਧਿਕਾਰੀਆਂ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਉਹ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਤੋਂ ਵਿਆਪਕ ਤੌਰ 'ਤੇ ਪੁੱਛਗਿੱਛ ਕੀਤੀ ਗਈ ਹੈ। ਸੀ. ਬੀ. ਆਈ. ਇਸ ਮਾਮਲੇ 'ਚ 15 ਤੋਂ ਵੱਧ ਪੰਜਾਬ ਸਰਕਾਰੀ ਵਿਭਾਗਾਂ ਦੀਆਂ ਫਾਈਲਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਤਬਾਦਲੇ ਦੇ ਰਿਕਾਰਡਾਂ ਦੀ ਜਾਂਚ ਕਰ ਰਹੀ ਹੈ।

ਈ. ਡੀ. ਨੇ ਡੀ. ਜੀ. ਪੀ. ਨੂੰ ਲਿਖੀਆਂ ਤਿੰਨ ਚਿੱਠੀਆਂ
ਜੁਲਾਈ-ਅਗਸਤ 2026 'ਚ ਈ .ਡੀ. ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਤਿੰਨ ਚਿੱਠੀਆਂ ਭੇਜੀਆਂ ਸਨ, ਜਿਸ 'ਚ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਸਬੰਧੀ ਐੱਫ਼. ਆਈ. ਆ.ਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਪੱਤਰਾਂ ਵਿੱਚ ਤਬਾਦਲੇ-ਪੋਸਟਿੰਗ, ਨੀਤੀਗਤ ਫੈਸਲਿਆਂ, ਟੈਂਡਰਾਂ, ਸੀ. ਐੱਲ. ਯੂ. ਅਤੇ ਹੋਰ ਸਰਕਾਰੀ ਪ੍ਰਵਾਨਗੀਆਂ 'ਚ ਦਖਲਅੰਦਾਜ਼ੀ ਦਾ ਦੋਸ਼ ਲਗਾਇਆ ਗਿਆ ਸੀ। ਈ. ਡੀ. ਮੁਤਾਬਕ ਨਿਤਿਨ ਗੋਹਲ, ਰਾਜਬੀਰ ਸਿੰਘ ਘੁੰਮਣ ਅਤੇ ਹੋਰਾਂ ਦੀਆਂ ਭੂਮਿਕਾਵਾਂ ਦਾ ਖ਼ੁਲਾਸਾ ਹੋਇਆ ਸੀ। ਏਜੰਸੀ ਨੇ ਗੋਹਲ ਨੂੰ ਸਰਕਾਰੀ ਕੰਮ ਦੀ ਮੰਗ ਕਰਨ ਵਾਲੇ ਲੋਕਾਂ ਅਤੇ ਮੁੱਖ ਮੰਤਰੀ ਦੇ ਓ. ਐੱਸ. ਡੀ. ਘੁੰਮਣ ਵਿਚਕਾਰ ਇਕ ਕਥਿਤ ਵਿਚੋਲੇ ਵਜੋਂ ਦੱਸਿਆ।

ਸਬੂਤ ਦੇ ਤੌਰ 'ਤੇ ਚੈਟ ਦਾ ਦਾਅਵਾ
ਈ. ਡੀ. ਨੇ ਵਟਸਐਪ ਚੈਟ ਅਤੇ ਹੋਰ ਡਿਜੀਟਲ ਸਬੂਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ। ਇਨ੍ਹਾਂ 'ਚ ਤਬਾਦਲੇ-ਪੋਸਟਿੰਗ, ਨੀਤੀਗਤ ਫ਼ੈਸਲਿਆਂ, ਟੈਂਡਰਾਂ ਅਤੇ ਸਰਕਾਰੀ ਦਸਤਾਵੇਜ਼ਾਂ ਤੱਕ ਕਥਿਤ ਪਹੁੰਚ ਨਾਲ ਸਬੰਧਤ ਗੱਲਬਾਤ ਸ਼ਾਮਲ ਹੈ।

ਤਲਾਸ਼ੀ ਦੌਰਾਨ ਨਕਦੀ ਅਤੇ ਡਿਜੀਟਲ ਸਮੱਗਰੀ ਬਰਾਮਦ
ਈ. ਡੀ. ਦੀ ਜਾਂਚ ਦੌਰਾਨ ਨਿਤਿਨ ਗੋਹਲ ਅਤੇ ਗੋਹਲ ਸਮੇਤ ਕਈ ਵਿਅਕਤੀਆਂ ਨਾਲ ਜੁੜੇ ਅਹਾਤਿਆਂ ਦੀ ਤਲਾਸ਼ੀ ਦੌਰਾਨ ਦਸਤਾਵੇਜ਼ ਅਤੇ ਡਿਜੀਟਲ ਸਮੱਗਰੀ ਦੀ ਖੋਜ ਦਾ ਖ਼ੁਲਾਸਾ ਹੋਇਆ। ਈ. ਡੀ .ਨੇ ਗੋਹਲ ਤੋਂ 20.98 ਲੱਖ ਨਕਦੀ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ।

ਜ਼ਮੀਨ ਅਤੇ ਰੀਅਲ ਐਸਟੇਟ ਐਂਗਲ
ਇਹ ਮਾਮਲਾ ਗਮਾਡਾ ਦੀ ਜ਼ਮੀਨ, ਸੀ. ਐੱਲ. ਯੂ, ਜਾਇਦਾਦ ਦੇ ਲੈਣ-ਦੇਣ ਅਤੇ ਰੀਅਲ ਅਸਟੇਟ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੀ ਮਨੀ ਲਾਂਡਰਿੰਗ ਜਾਂਚ ਤੋਂ ਨਿਕਲਿਆ। ਈ. ਡੀ. ਨੇ ਸਰਕਾਰੀ ਪ੍ਰਵਾਨਗੀਆਂ ਅਤੇ ਜ਼ਮੀਨ ਨਾਲ ਸਬੰਧਤ ਮਾਮਲਿਆਂ 'ਚ ਕਥਿਤ ਪ੍ਰਭਾਵ ਦਾ ਦੋਸ਼ ਲਗਾਇਆ।

ਹਾਈਕੋਰਟ ਨੇ ਜਾਂਚ ਸੀ. ਬੀ. ਆਈ. ਨੂੰ ਸੌਂਪੀ
5 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਈ. ਡੀ. ਵੱਲੋਂ ਦਿੱਤੀ ਗਈ ਡਿਟੇਲ ਨਾਲ ਇਕ ਅਪਰਾਧ ਦਾ ਸੰਕੇਤ ਮਿਲਦਾ ਹੈ। ਅਦਾਲਤ ਨੇ ਸੀ. ਬੀ. ਆਈ. ਨੂੰ ਦੋ ਮਹੀਨਿਆਂ ਦੇ ਅੰਦਰ ਐੱਫ਼. ਆਈ. ਆਰ. ਦਰਜ ਕਰਨ, ਜਾਂਚ ਕਰਨ ਅਤੇ ਸਥਿਤੀ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ। ਹਾਈਕੋਰਟ ਦੇ ਸੀ. ਬੀ. ਆਈ. ਜਾਂਚ ਦੇ ਅਗਲੇ ਹੀ ਦਿਨ 6 ਅਕਤੂਬਰ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਆਦੇਸ਼ ਨੂੰ ਚੁਣੌਤੀ ਦੇਣ ਲਈ ਇਕ ਵਿਸ਼ੇਸ਼ ਅਪੀਲ (ਐੱਸ. ਐੱਲ. ਪੀ) ਦਾਇਰ ਕੀਤੀ।

12 ਅਕਤੂਬਰ ਨੂੰ ਰਾਹਤ ਦਿੱਤੀ ਗਈ
ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਬੀਰ ਨੂੰ 12 ਅਕਤੂਬਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ। ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ। ਅਦਾਲਤ ਨੇ ਹੁਕਮ ਦਿੱਤਾ ਕਿ ਮਾਮਲੇ 'ਚ ਦਰਜ ਸੀ. ਬੀ. ਆਈ. ਐੱਫ਼. ਆਈ. ਆਰ. ਤਹਿਤ ਕੋਈ ਕਾਰਵਾਈ ਨਾ ਕੀਤੀ ਜਾਵੇ।

 

Have something to say? Post your comment

ਅਤੇ ਪੰਜਾਬ ਖਬਰਾਂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ