ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਐਕਸ 'ਤੇ ਪੋਸਟ ਪਾ ਕੇ ਕੁੱਲ ਜਗਤ ਦੇ ਰਹਿਬਰ ਪਹਿਲੇ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਲਿਖਿਆ ਕਿ ਆਪ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਹੋਕਾ ਦੇ ਕੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਦੀ ਕਮਾਈ ਕਰਨ ਲਈ ਪ੍ਰੇਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਓ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਵਲੋਂ ਦਿੱਤੇ ਸਿਧਾਂਤ 'ਤੇ ਪਹਿਰਾ ਦੇਈਏ ਅਤੇ ਕੁਦਰਤ ਨਾਲ ਇੱਕਮਿੱਕ ਹੋ ਕੇ ਜੀਵਨ ਬਤੀਤ ਕਰੀਏ।