Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

CM ਮਾਨ ਨੇ ਹੜ੍ਹ 'ਚ ਫਸੇ ਲੋਕਾਂ ਨੂੰ ਦਿੱਤਾ ਆਪਣਾ ਹੈਲੀਕਾਪਟਰ ! 'ਕਹਿੰਦੇ ਮੇਰਾ ਕੀ ਮੈਂ ਤਾਂ...

27 ਅਗਸਤ, 2025 07:30 PM

ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨਾਲ ਮਿਲ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ 92 ਵਿਧਾਨ ਸਭਾ ਸੀਟਾਂ ਜਿੱਤ ਕੇ ਪੰਜਾਬ 'ਚ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਮੇਰਾ ਹੈਲੀਕਾਪਟਰ ਲੋਕਾਂ ਲਈ ਹੈ ਅਤੇ ਅੱਜ ਮੈਂ ਆਪਣਾ ਹੈਲੀਕਪਟਰ ਗੁਰਦਾਸਪੁਰ ਜ਼ਿਲ੍ਹੇ 'ਚ ਛੱਡ ਕੇ ਜਾ ਰਿਹਾ ਹਾਂ। ਮੇਰਾ ਕੋਈ ਨਹੀਂ ਮੈਂ ਕਾਰ 'ਤੇ ਚੱਲ ਜਾਵਾਂਗਾ। ਲੋਕਾਂ ਕਰਕੇ ਹੀ ਮੈਨੂੰ ਹੈਲੀਕਾਪਟਰ ਮਿਲਿਆ।

ਉਨ੍ਹਾਂ ਕਿਹਾ ਕਿ ਇੱਥੇ ਲੋਕ ਹੜ੍ਹ ਨਾਲ ਬਹੁਤ ਪ੍ਰਭਾਵਿਤ ਹੋਏ ਹਨ। ਇਹ ਘਰਾਂ 'ਚ ਫਸੇ ਲੋਕਾਂ ਲਈ ਰਾਸ਼ਨ, ਦਵਾਈਆਂ ਤੇ ਹੋਰ ਸਹੂਲਤਾਂ ਪਹੁੰਚਾਉਣ ਦਾ ਕੰਮ ਕਰੇਗਾ। ਇਸ ਐਲਾਨ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰਾਹਤ ਤੇ ਉਮੀਦ ਦੀ ਲਹਿਰ ਦਿਖਾਈ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਬਹਿਰਾਮਪੁਰ ਸ਼ਹਿਰ ਪਹੁੰਚੇ ਪਰ ਅਗਲੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਬਹਿਰਾਮਪੁਰ ਸ਼ਹਿਰ ਤੋਂ ਪਰੇ ਪਿੰਡਾਂ ਤੱਕ ਨਹੀਂ ਪਹੁੰਚ ਸਕੇ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਜੋ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ ਸਨ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾ ਨਗਰ ਤੋਂ ਸ਼ਮਸ਼ੇਰ ਸਿੰਘ ਅਤੇ ਵੱਡੀ ਗਿਣਤੀ ਵਿੱਚ 'ਆਪ' ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ