Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ ਵੱਡਾ ਸਵਾਲ

02 ਫ਼ਰਵਰੀ, 2026 05:19 PM

ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਬੀਤੇ ਦਿਨ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ  ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਣੇ ਵਿਰੋਧੀ ਪਾਰਟੀਆਂ ਕਹਿ ਰਹੀਆਂ ਹਨ ਕਿ ਬਜਟ 'ਚ ਪੰਜਾਬ ਦਾ ਨਾਂ ਹੀ ਨਹੀਂ ਆਇਆ ਤਾਂ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਭਗਵੰਤ ਮਾਨ ਜੀ ਡੇਰਾ ਬੱਲਾਂ ਪੰਜਾਬ 'ਚ ਹੀ ਹੈ ਕਿ ਵਲੈਤ 'ਚ ਹੈ। ਜਦੋਂ ਨਿਰਮਲਾ ਸੀਤਾਰਮਨ ਸੰਸਦ 'ਚ ਬਜਟ ਪੇਸ਼ ਕਰ ਰਹੇ ਸਨ ਤਾਂ ਖ਼ੁਦ ਦੇਸ਼ ਦੇ ਪ੍ਰਧਾਨ ਮੰਤਰੀ ਡੇਰਾ ਸੱਚਖੰਡ ਬੱਲਾਂ ਵਿਖੇ ਆ ਕੇ ਬਜਟ ਦੀ ਵਿਆਖਿਆ ਕਰ ਰਹੇ ਸਨ ਤਾਂ ਇਸ ਤੋਂ ਬਾਅਦ ਰਹਿ ਕੀ ਗਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਇੰਨਾ ਡਰਦੇ ਕਿਉਂ ਹਨ। ਮੈਂ ਉਨ੍ਹਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਉਹ ਇਕ ਵਾਰ ਨਿੱਜੀ ਤੌਰ 'ਤੇ ਜਾ ਕੇ ਪ੍ਰਧਾਨ ਮੰਤਰੀ ਨੂੰ ਮਿਲ ਲੈਣ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨੂੰ ਇਹ ਨਹੀਂ ਕਹਿਣਗੇ ਕਿ ਮੇਰੀਆਂ ਅੱਖਾਂ 'ਚ ਅੱਖਾਂ ਪਾ ਕੇ ਗੱਲ ਕਰੋ ਕਿਉਂਕਿ ਹਰ ਬੰਦਾ ਤੁਹਾਡੇ ਵਰਗਾ ਨਹੀਂ ਹੁੰਦਾ। ਜਾਖੜ ਨੇ ਕਿਹਾ ਕਿ ਜਦੋਂ ਪੰਜਾਬ 'ਚ ਪ੍ਰਧਾਨ ਮੰਤਰੀ ਆ ਰਹੇ ਸਨ ਤਾਂ ਮੁੱਖ ਮੰਤਰੀ ਦਾ ਉਨ੍ਹਾਂ ਨੂੰ ਰਿਸੀਵ ਕਰਨ ਦਾ ਫਰਜ਼ ਬਣਦਾ ਹੈ ਪਰ ਉਹ ਤਾਂ ਆਦਮਪੁਰ ਦੀ ਬਜਾਏ ਹਲਵਾਰਾ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਅੱਜ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਿਆਂ ਚਾਰ ਸਾਲ ਹੋ ਗਏ ਹਨ ਅਤੇ ਮੁੱਖ ਮੰਤਰੀ ਕਿੰਨੀ ਵਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਗਏ ਹਨ।

ਸਿਰਫ ਇੱਥੇ ਬੈਠੇ ਬਿਆਨ ਛੱਡੀ ਜਾ ਰਹੇ ਹਨ। ਬੀਤੇ ਦਿਨ ਉਹ ਘੱਟੋ-ਘੱਟ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਹੀ ਕਰ ਦਿੰਦੇ। ਸੁਨੀਲ ਜਾਖੜ ਨੇ ਕਿਹਾ ਕਿ ਨਾ ਤਾਂ ਮੁੱਖ ਮੰਤਰੀ ਖ਼ੁਦ ਅਤੇ ਨਾ ਇਨ੍ਹਾਂ ਦੇ ਕੋਈ ਮੰਤਰੀ ਪ੍ਰਧਾਨ ਮੰਤਰੀ ਨੂੰ ਮਿਲਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਮੁੱਖ ਮੰਤਰੀ ਨੂੰ ਡਰ ਹੈ ਕਿ ਜੇਕਰ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਚਲੇ ਗਏ ਤਾਂ ਕੇਜਰੀਵਾਲ ਨਾਰਾਜ਼ ਹੋ ਜਾਣਗੇ ਅਤੇ ਉਹ ਸਿਰਫ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਲੱਗੇ ਹੋਏ ਹਨ। ਉਨ੍ਹਾਂ ਨੇ 'ਆਪ' 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਿਰਫ ਸਕੂਲਾਂ 'ਤੇ ਰੰਗ ਪੋਤਣ ਨਾਲ ਨਹੀਂ ਗੱਲ ਬਣਨੀ ਅਤੇ ਪਾਰਟੀ ਪੰਜਾਬ ਨੂੰ ਖੋਖਲਾ ਕਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਤਰੱਕੀ ਵਾਸਤੇ ਹਨ, ਜਿਸ 'ਚ ਪੰਜਾਬ ਦੇ ਬੇਹੱਦ ਵੱਡਾ ਹਿੱਸਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ