Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਿਮਾਚਲ

CM ਸੁੱਖੂ ਨੇ ਦਿੱਲੀ 'ਚ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਵਿਸ਼ੇਸ਼ ਵਿੱਤੀ ਪੈਕੇਜ ਦੀ ਕੀਤੀ ਮੰਗ!

02 ਮਾਰਚ, 2026 06:36 PM

ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰ ਕੇ ਵਿੱਤੀ ਸਾਲ 2026-27 ਲਈ ਮਾਲੀਆ ਘਾਟੇ ਦੀ ਭਰਪਾਈ ਲਈ ਵਿਸ਼ੇਸ਼ ਕੇਂਦਰੀ ਮਦਦ ਦੇ ਅਧੀਨ ਵਿੱਤੀ ਪੈਕੇਜ ਦੀ ਮੰਗ ਰੱਖੀ। ਸੁੱਖੂ ਨੇ ਸੀਤਾਰਮਨ ਨੂੰ ਜਾਣੂ ਕਰਵਾਇਆ ਕਿ ਮਾਲੀਆ ਘਾਟਾ ਗਰਾਂਟ (ਆਰਡੀਜੀ) ਨੂੰ ਬੰਦ ਕੀਤੇ ਜਾਣ ਨਾਲ ਸੂਬੇ ਦੀ ਵਿੱਤੀ ਸਥਿਤੀ 'ਤੇ ਲੰਬੇ ਸਮੇਂ ਲਈ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਪਰਬਤੀ ਸੂਬੇ ਦੀ ਤੁਲਨਾ ਉਨ੍ਹਾਂ ਹੋਰ ਸੂਬਿਆਂ ਨਾਲ ਕੀਤੀ ਜਾ ਸਕਦੀ ਹੈ, ਜਿਨ੍ਹਾਂ ਦਾ ਆਰਡੀਜੀ ਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਲਈ ਆਰਡੀਜੀ ਦਾ ਯੋਗਦਾਨ ਲਗਭਗ 12.7 ਫੀਸਦੀ ਸੀ, ਜੋ ਨਾਗਾਲੈਂਡ ਤੋਂ ਬਾਅਦ ਦੂਜਾ ਸਭ ਤੋਂ ਵੱਧ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਵੱਡੇ ਪ੍ਰਦੇਸ਼ ਇਸ ਕਟੌਤੀ ਨੂੰ ਝੱਲ ਸਕਦੇ ਹਨ ਪਰ ਹਿਮਾਚਲ ਪ੍ਰਦੇਸ਼ ਵਰਗੇ ਛੋਟੇ ਪਰਬਤੀ ਸੂਬੇ ਦੀ ਅਰਥਵਿਵਸਥਾ 'ਤੇ ਇਸ ਦਾ ਗੰਭੀਰ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੂਬਿਆਂ ਦਾ ਮੁਲਾਂਕਣ ਇਕ ਹੀ ਪੈਮਾਨੇ 'ਤੇ ਕਰਨਾ ਨਾ ਤਾਂ ਸਿਹਤਮੰਦ ਪਰੰਪਰਾ ਹੈ ਅਤੇ ਨਾ ਹੀ ਪਾਰਦਰਸ਼ੀ।

ਉਨ੍ਹਾਂ ਨੇ ਆਰਡੀਜੀ ਨੂੰ ਬੰਦ ਕਰਨ ਦੇ ਫੈਸਲੇ ਨੂੰ ਫੈਡਰਲ ਢਾਂਚੇ ਦੀ ਭਾਵਨਾ ਨੂੰ ਕਮਜ਼ੋਰ ਕਰਨ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 275 (1) ਦੇ ਅਧੀਨ ਉਨ੍ਹਾਂ ਸੂਬਿਆਂ ਨੂੰ ਗਰਾਂਟ ਦੀ ਵਿਵਸਥਾ ਹੈ, ਜੋ ਆਪਣੀਆਂ ਮਾਲੀਆ ਪ੍ਰਾਪਤੀਆਂ ਅਤੇ ਖਰਚਿਆਂ ਵਿਚਾਲੇ ਪਾੜੇ ਨੂੰ ਖੁਦ ਪੂਰਾ ਨਹੀਂ ਕਰ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵਿੱਤ ਕਮਿਸ਼ਨ ਨੇ ਛੋਟੇ ਪਹਾੜੀ ਸੂਬਿਆਂ ਦੀਆਂ ਵਿਕਾਸ ਲੋੜਾਂ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 2-3 ਸਾਲਾਂ 'ਚ ਸੂਬਾ ਸਰਕਾਰ ਨੇ ਖਰਚ 'ਚ ਕਟੌਤੀ ਦੇ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਸਤੂ ਅਤੇ ਸੇਵਾ ਟੈਕਸ (ਜੀਐੱਸਟੀ) ਕਾਰਨ ਸੂਬੇ ਨੂੰ ਮਾਲੀਆ ਹਾਨੀ ਹੋਈ ਹੈ। ਜਿੱਥੇ ਸੰਭਵ ਸੀ, ਉੱਥੇ ਟੈਕਸ ਦਰਾਂ 'ਚ ਵਾਧਾ ਅਤੇ ਸਬਸਿਡੀ ਦਾ ਤਰਕਸੰਗਤ ਵੀ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਮਾਲੀਆ ਘਾਟੇ ਦੀ ਭਰਪਾਈ ਸੰਭਵ ਨਹੀਂ ਹੋ ਪਾ ਰਹੀ ਹੈ। ਸੁੱਖੂ ਨੇ ਪਹਾੜੀ ਸੂਬਿਆਂ ਦੀ ਆਰਥਿਕਤਾ ਦਾ ਸਹੀ ਢੰਗ ਨਾਲ ਮੁਲਾਂਕਣ ਕਰਨ ਅਤੇ ਲੋੜੀਂਦੇ ਸੁਧਾਰਾਤਮਕ ਉਪਾਅ ਸੁਝਾਉਣ ਲਈ ਇਕ ਕਮੇਟੀ ਦੇ ਗਠਨ ਦੀ ਵੀ ਬੇਨਤੀ ਕੀਤੀ। ਕੇਂਦਰੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਰਾਜ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ