Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

CWG 2026: ਬਾਕਸਿੰਗ 'ਚ 7 ਗੋਲਡ ਜਿੱਤ ਕੇ ਭਾਰਤ ਨੇ ਰਚਿਆ ਇਤਿਹਾਸ, ਤਗਮਾ ਸੂਚੀ 'ਚ ਚੌਥੇ ਸਥਾਨ 'ਤੇ ਪਹੁੰਚਿਆ

02 ਅਗਸਤ, 2026 05:47 PM

ਗਲਾਸਗੋ : ਗਲਾਸਗੋ ਵਿੱਚ ਚੱਲ ਰਹੀਆਂ ਕਾਮਨਵੈਲਥ ਗੇਮਜ਼ 2026 ਦਾ 10ਵਾਂ ਦਿਨ ਭਾਰਤ ਲਈ ਇਤਿਹਾਸਕ ਸਾਬਤ ਹੋਇਆ ਹੈ। ਸ਼ਨੀਵਾਰ (1 ਅਗਸਤ) ਨੂੰ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕੋ ਦਿਨ ਵਿੱਚ ਕੁੱਲ 13 ਤਗਮੇ ਜਿੱਤੇ। ਇਸ ਧਮਾਕੇਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਹੁਣ ਤਗਮਾ ਸੂਚੀ ਵਿੱਚ 10ਵੇਂ ਸਥਾਨ ਤੋਂ ਲੰਮੀ ਛਾਲ ਮਾਰ ਕੇ ਸਿੱਧਾ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ।

ਬਾਕਸਿੰਗ ਵਿੱਚ ਰਿਕਾਰਡ 7 ਸੋਨ ਤਗਮੇ
ਭਾਰਤੀ ਮੁੱਕੇਬਾਜ਼ਾਂ ਨੇ ਰਿੰਗ ਵਿੱਚ ਆਪਣਾ ਪੂਰਾ ਦਬਦਬਾ ਬਣਾ ਕੇ ਰੱਖਿਆ ਅਤੇ ਰਾਸ਼ਟਰਮੰਡਲ ਖੇਡਾਂ ਦੇ ਇੱਕੋ ਸੀਜ਼ਨ ਵਿੱਚ ਬਾਕਸਿੰਗ ਵਿੱਚ ਰਿਕਾਰਡ 7 ਸੋਨ ਤਗਮੇ ਜਿੱਤ ਕੇ ਨਵਾਂ ਇਤਿਹਾਸ ਸਿਰਜਿਆ ਹੈ। ਪੁਰਸ਼ਾਂ ਦੇ 60 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਸਚਿਨ ਸਿਵਾਚ ਨੇ ਨਾਮੀਬੀਆ ਦੇ ਮੁੱਕੇਬਾਜ਼ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ। ਮਹਿਲਾ ਵਰਗ ਵਿੱਚ ਪ੍ਰੀਤੀ ਪਵਾਰ, ਜੈਸਮੀਨ ਲਾਂਬੋਰੀਆ, ਅਰੁੰਧਤੀ ਚੌਧਰੀ, ਸਾਕਸ਼ੀ ਚੌਧਰੀ ਅਤੇ ਪ੍ਰਿਆ ਘੰਘਾਸ ਚੈਂਪੀਅਨ ਬਣ ਕੇ ਉਭਰੀਆਂ। ਇਸ ਤੋਂ ਇਲਾਵਾ ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ।

ਪੈਰਾ-ਐਥਲੈਟਿਕਸ ਦੇ ਸ਼ਾਟ ਪੁਟ (F57) ਇਵੈਂਟ ਵਿੱਚ ਭਾਰਤ ਨੇ ਪਹਿਲੇ ਦੋਵੇਂ ਸਥਾਨਾਂ 'ਤੇ ਕਬਜ਼ਾ ਕੀਤਾ। ਸੋਮਨ ਰਾਣਾ ਨੇ 13.40 ਮੀਟਰ ਦੇ ਸਰਵੋਤਮ ਥਰੋਅ ਨਾਲ ਸੋਨ ਤਗਮਾ ਜਿੱਤਿਆ, ਜਦਕਿ ਸ਼ੁਭਮ ਜੁਯਾਲ ਨੇ ਚਾਂਦੀ ਦਾ ਤਗਮਾ ਆਪਣੇ ਨਾਂ ਕੀਤਾ। ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਪ੍ਰਵੀਨ ਚਿੱਤਰਾਵੇਲ ਨੇ 16.58 ਮੀਟਰ ਦੀ ਛਾਲ ਨਾਲ ਚਾਂਦੀ ਅਤੇ ਨੌਜਵਾਨ ਐਥਲੀਟ ਸੇਲਵਾ ਪ੍ਰਭੂ ਨੇ ਕਾਂਸੀ ਦਾ ਤਗਮਾ ਜਿੱਤਿਆ।

ਸ਼ਨੀਵਾਰ ਦੇ ਪ੍ਰਦਰਸ਼ਨ ਤੋਂ ਬਾਅਦ ਭਾਰਤ ਦੇ ਕੁੱਲ ਤਗਮਿਆਂ ਦੀ ਗਿਣਤੀ 36 ਹੋ ਗਈ ਹੈ, ਜਿਨ੍ਹਾਂ ਵਿੱਚ 12 ਸੋਨੇ, 16 ਚਾਂਦੀ ਅਤੇ 8 ਕਾਂਸੀ ਦੇ ਤਗਮੇ ਸ਼ਾਮਲ ਹਨ। ਭਾਰਤ ਲਈ ਹੁਣ ਤੱਕ ਗੋਲਡ ਜਿੱਤਣ ਵਾਲੇ ਹੋਰ ਪ੍ਰਮੁੱਖ ਖਿਡਾਰੀਆਂ ਵਿੱਚ ਮੀਰਾਬਾਈ ਚਾਨੂੰ (ਵੇਟਲਿਫਟਿੰਗ), ਸ਼ਰਮੀਲਾ ਧਨਖੜ (ਪੈਰਾ ਸ਼ਾਟ ਪੁਟ), ਦਿਲੀਪ ਮਹਾਦੂ ਗਾਵਿਤ (ਪੈਰਾ 100 ਮੀਟਰ), ਅਸਮਿਤਾ ਡੇ (ਜੂਡੋ) ਅਤੇ ਹਰਸ਼ ਸਿੰਘ (ਜੂਡੋ) ਸ਼ਾਮਲ ਹਨ। ਜੂਡੋ ਵਿੱਚ ਉੱਨਤੀ ਸ਼ਰਮਾ ਨੇ ਵੀ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਭਾਰਤ ਦੀ ਤਗਮਾ ਸੂਚੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ