Friday, September 04, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਪੰਜਾਬ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

04 ਸਤੰਬਰ, 2026 07:28 PM

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਨੇ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲ ਰਹੇ ਮਹਿੰਗਾਈ ਭੱਤੇ (ਡੀ. ਏ.) ਨੂੰ ਮੌਜੂਦਾ 42 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰਨ ਦੀ ਸਿਫ਼ਾਰਿਸ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ। ਅਮਨ ਅਰੋੜਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 17 ਜੁਲਾਈ, 2020 ਤੋਂ ਬਾਅਦ ਜਿਹੜੇ ਮੁਲਾਜ਼ਮਾਂ ਨੂੰ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਜਨਮ ਅਸ਼ਟਮੀ ਦੇ ਮੌਕੇ 'ਤੇ ਭਗਵੰਤ ਮਾਨ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਇਨ੍ਹਾਂ 85 ਹਜ਼ਾਰ ਮੁਲਾਜ਼ਮਾਂ ਨੂੰ ਕੇਂਦਰੀ ਪੇਅ ਸਕੇਲ ਅਨੁਸਾਰ ਬੇਸਿਕ ਪੇਅ ਤਾਂ ਮਿਲ ਰਹੀ ਹੈ ਪਰ ਡੀ. ਏ. ਦੇ ਮਾਮਲੇ 'ਚ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਭੱਤਾ ਮਿਲ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਕਿ ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ 42 ਫ਼ੀਸਦੀ ਡੀ. ਏ. ਇਸ ਵੇਲੇ ਮਿਲ ਰਿਹਾ ਹੈ। ਇਸ ਅੰਤਰ ਨੂੰ ਖ਼ਤਮ ਕਰਨ ਲਈ ਡੀ. ਏ. ਨੂੰ 60 ਫ਼ੀਸਦੀ ਕਰਨ ਦੀ ਸ਼ਿਫ਼ਾਰਿਸ਼ ਕੀਤੀ ਗਈ ਹੈ। ਅਮਨ ਅਰੋੜਾ ਨੇ ਕਿਹਾ ਕਿ 17 ਜੁਲਾਈ, 2020 ਤੋਂ ਪਹਿਲਾਂ ਪੰਜਾਬ ਸਰਕਾਰ 'ਚ ਭਰਤੀ ਹੋਏ ਮੁਲਾਜ਼ਮ ਜੇਕਰ ਵੱਧ ਤਨਖ਼ਾਹ ਅਤੇ ਹੋਰ ਲਾਭ ਲੈ ਰਹੇ ਹਨ ਤਾਂ ਸਰਕਾਰ ਨੂੰ ਇਸ 'ਤੇ ਕੋਈ ਇਤਰਾਜ਼ ਨਹੀਂ ਹੈ। ਸਰਕਾਰ ਦੀ ਚਿੰਤਾ ਉਨ੍ਹਾਂ ਮੁਲਾਜ਼ਮਾਂ ਨੂੰ ਲੈ ਕੇ ਹੈ, ਜੋ 17 ਜੁਲਾਈ, 2020 ਤੋਂ ਬਾਅਦ ਭਰਤੀ ਹੋਏ ਅਤੇ ਜਿਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਡੀ. ਏ. ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਾਈਕੋਰਟ 'ਚ ਵੀ ਇਹੀ ਪੱਖ ਰੱਖਿਆ ਗਿਆ ਸੀ।

ਸਰਕਾਰ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੁਲਾਜ਼ਮ ਕੇਂਦਰ ਸਰਕਾਰ ਦੇ ਮੁਲਾਜ਼ਮ ਨਾਲੋਂ ਘੱਟ ਪੈਸਾ ਘਰ ਲੈ ਕੇ ਨਾ ਜਾਵੇ। ਅਮਨ ਅਰੋੜਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵਲੋਂ ਲਏ ਗਏ ਫ਼ੈਸਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜਿਆ ਜਾ ਰਿਹਾ ਹੈ। ਕਮੇਟੀ ਦੇ ਮੈਂਬਰਾਂ ਨੇ ਉਮੀਦ ਜਤਾਈ ਹੈ ਕਿ ਮੁੱਖ ਮੰਤਰੀ ਵਲੋਂ ਇਸ ਸਬੰਧੀ ਜਲਦੀ ਹੀ ਅੰਤਿਮ ਫ਼ੈਸਲਾ ਲਿਆ ਜਾਵੇਗਾ। ਜੇਕਰ ਇਸ ਸਿਫ਼ਾਰਿਸ਼ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ 17 ਜੁਲਾਈ, 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਡੀ. ਏ. 'ਚ ਵਾਧੇ ਦਾ ਸਿੱਧਾ ਲਾਭ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਹਿਲੇ ਹੀ ਦਿਨ ਤੋਂ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵਲੋਂ ਹੁਣ ਤੱਕ 71 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਪੈਸੇ ਜਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਦੋਂ ਕਿ ਹਜ਼ਾਰਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਦਿਸ਼ਾ 'ਚ ਵੀ ਕੰਮ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ