Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

DGP ਸਣੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ

28 ਅਕਤੂਬਰ, 2025 06:58 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਮੋਡੀਫਾਈਡ ਵਾਹਨਾਂ ਖ਼ਿਲਾਫ਼ ਅਦਾਲਤ ਦੇ ਨਿਰਦੇਸ਼ਾਂ ਦਾ ਪਾਲਣ ਨਾ ਕਰਨ 'ਤੇ ਡੀ. ਜੀ. ਪੀ. ਸਣੇ ਪੰਜਾਬ ਦੇ 4 ਸੀਨੀਅਰ ਅਧਿਕਾਰੀਆਂ 'ਤੇ ਵੱਡੀ ਕਾਰਵਾਈ ਕੀਤੀ ਹੈ। ਅਦਾਲਤ ਨੇ ਇਨ੍ਹਾਂ ਚਾਰਾਂ ਅਧਿਕਾਰੀਆਂ 'ਤੇ 2 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ਅਧਿਕਾਰੀਆਂ ਦਾ ਇਹ ਜੁਰਮਾਨਾ ਉਨ੍ਹਾਂ ਦੀ ਤਨਖ਼ਾਹ 'ਚੋਂ ਕੱਟਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਰਕਮ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ 'ਚ ਜਮ੍ਹਾਂ ਕਰਵਾਈ ਜਾਵੇਗੀ। ਇਹ ਜੁਰਮਾਨਾ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਤੋਂ ਇਲਾਵਾ ਪਰਦੀਪ ਕੁਮਾਰ ਆਈ. ਏ. ਐੱਸ., ਸਕੱਤਰ ਟਰਾਂਸਪੋਰਟ ਵਿਭਾਗ ਮਨੀਸ਼ ਕੁਮਾਰ ਆਈ. ਏ. ਐੱਸ., ਸੂਬਾ ਟਰਾਂਸਪੋਰਟ ਕਮਿਸ਼ਨਰ ਜਤਿੰਦਰ ਜੋਰਵਾਲ ਆਈ. ਏ. ਐੱਸ. ਅਤੇ ਡਿਪਟੀ ਕਮਿਸ਼ਨਰ ਸੰਗਰੂਰ 'ਤੇ ਲਾਇਆ ਗਿਆ ਹੈ।

ਇਹ 2 ਲੱਖ ਰੁਪਏ ਦਾ ਜੁਰਮਾਨਾ ਪਹਿਲਾਂ ਲਾਏ ਗਏ ਇਕ ਲੱਖ ਦੇ ਜੁਰਮਾਨੇ ਤੋਂ ਇਲਾਵਾ ਹੋਵੇਗਾ। ਅਦਾਲਤ ਨੇ ਕਿਹਾ ਕਿ ਅਧਿਕਾਰੀਆਂ ਦਾ ਰਵੱਈਆ ਅਦਾਲਤ ਦੇ ਹੁਕਮਾਂ ਪ੍ਰਤੀ ਲਗਾਤਾਰ ਅਤੇ ਜਾਣ-ਬੁੱਝ ਕੇ ਉਲੰਘਣਾ ਨੂੰ ਦਰਸਾਉਂਦਾ ਹੈ। ਜਸਟਿਸ ਸੁਦਿਪਤ ਸ਼ਰਮਾ ਨੇ ਇਹ ਹੁਕਮ ਸ਼ਹੀਦ ਭਗਤ ਸਿੰਘ ਮਿੰਨੀ ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤੇ।

ਇਹ ਪਟੀਸ਼ਨ 20 ਸਤੰਬਰ, 2023 ਦੇ ਉਸ ਹੁਕਮ ਦੀ ਉਲੰਘਣਾ ਨਾਲ ਸਬੰਧਿਤ ਹੈ, ਜਿਸ 'ਚ ਹਾਈਕੋਰਟ ਨੇ ਮੋਟਰ ਵਾਹਨ ਐਕਟ-1988 ਤਹਿਤ ਗੈਰ-ਕਾਨੂੰਨੀ ਤੌਰ 'ਤੇ ਸੋਧੇ ਹੋਏ ਵਾਹਨਾਂ 'ਤੇ ਪ੍ਰਭਾਵੀ ਅਤੇ ਰੈਗੂਲਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਪਾਇਆ ਕਿ ਕਈ ਮੌਕੇ ਦਿੱਤੇ ਜਾਣਦੇ ਬਾਵਜੂਦ ਅਧਿਕਾਰੀ ਹੁਣ ਤੱਕ ਸੰਤੋਖਜਨਕ ਰਿਪੋਰਟ ਵੀ ਦਾਖ਼ਲ ਨਹੀਂ ਕਰ ਸਕੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.