Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੀਤੀ CBI ਜਾਂਚ ਦੀ ਮੰਗ

23 ਮਾਰਚ, 2026 06:57 PM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। । ਇਸ ਪੱਤਰ ਰਾਹੀਂ ਸੰਸਦ ਮੈਂਬਰਾਂ ਨੇ ਇਸ ਪੂਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਇਸ ਪੱਤਰ 'ਤੇ ਪੰਜਾਬ ਦੇ ਪ੍ਰਮੁੱਖ ਕਾਂਗਰਸੀ ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ, ਜਿਨ੍ਹਾਂ ਵਿੱਚ ਗੁਰਜੀਤ ਸਿੰਘ ਔਜਲਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਧਰਮਬੀਰ ਗਾਂਧੀ ਤੇ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹਨ।

ਲੁੱਕ ਆਊਟ ਸਰਕੂਲਰ ਦੀ ਮੰਗ
ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕੀਤੀ ਜਾਵੇ ਤਾਂ ਜੋ ਨਿਰਪੱਖ ਜਾਂਚ ਯਕੀਨੀ ਬਣ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਇਸ ਕੇਸ 'ਚ ਨਾਮਜ਼ਦ ਮੁਲਜ਼ਮਾਂ ਦੇ ਖ਼ਿਲਾਫ਼ ਤੁਰੰਤ 'ਲੁੱਕ ਆਊਟ ਸਰਕੂਲਰ' ਜਾਰੀ ਕੀਤਾ ਜਾਵੇ, ਤਾਂ ਜੋ ਉਹ ਦੇਸ਼ ਛੱਡ ਕੇ ਫਰਾਰ ਨਾ ਹੋ ਸਕਣ।

ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਲੋਕ ਸਭਾ 'ਚ ਬੋਲਦਿਆਂ ਕਿਹਾ ਸੀ ਕਿ ਜੇਕਰ ਪੰਜਾਬ ਦੇ ਸੰਸਦ ਮੈਂਬਰ ਲਿਖਤੀ ਰੂਪ ਵਿੱਚ ਮੰਗ ਕਰਨ ਤਾਂ ਉਹ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਦੀ ਖ਼ੁਦਕੁਸ਼ੀ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਲਈ ਤਿਆਰ ਹਨ। ਸਦਨ 'ਚ 'ਸਿਫ਼ਰ ਕਾਲ' ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮੁੱਦੇ ਨੂੰ ਬਹੁਤ ਗੰਭੀਰ ਦੱਸਦਿਆਂ ਚੁੱਕਿਆ। ਔਜਲਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਇੱਕ ਮੰਤਰੀ ਦੀ ਕਥਿਤ ਧਮਕੀ ਕਾਰਨ ਅਧਿਕਾਰੀ ਨੂੰ ਖੁਦਕੁਸ਼ੀ ਵਰਗਾ ਕਦਮ ਚੁੱਕਣਾ ਪਿਆ ਅਤੇ ਉਨ੍ਹਾਂ ਨੇ ਇਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਮੰਗ ਕੀਤੀ। ਇਸ ਦੇ ਜਵਾਬ 'ਚ ਅਮਿਤ ਸ਼ਾਹ ਨੇ ਕਿਹਾ, "ਇਹ ਪੰਜਾਬ ਦਾ ਮਾਮਲਾ ਹੈ। ਜੇਕਰ ਪੰਜਾਬ ਦੇ ਸੰਸਦ ਮੈਂਬਰ ਮੈਨੂੰ ਲਿਖ ਕੇ ਦੇਣ ਤਾਂ ਮੈਂ ਤੁਰੰਤ ਸੀ. ਬੀ. ਆਈ. ਜਾਂਚ ਦਾ ਆਦੇਸ਼ ਦੇ ਦਵਾਂਗਾ"। ਇਸ ਦੇ ਬਾਅਦ ਪੰਜਾਬ ਦੇ ਚਾਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਡਾ. ਧਰਮਵੀਰ ਗਾਂਧੀ ਵੱਲੋਂ ਚਿੱਠੀ ਲਿਖ ਕੇ ਸੀ. ਬੀ. ਆਈ. ਦੀ ਜਾਂਚ ਦੀ ਮੰਗ ਕੀਤੀ ਗਈ ਹੈ।

ਕੀ ਹੈ ਪੂਰਾ ਮਾਮਲਾ?
ਦੱਸਣਯੋਗ ਹੈ ਕਿ ਅੰਮ੍ਰਿਤਸਰ 'ਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਬੀਤੇ ਸ਼ਨੀਵਾਰ ਤੜਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ। ਘਟਨਾ ਤੋਂ ਬਾਅਦ ਇਕ ਵੀਡੀਓ ਸਾਹਮਣੇ ਆਈ ਸੀ, ਜਿਸ 'ਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਉੱਤੇ ਕਥਿਤ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਸਨ। ਇਸ ਵਿਵਾਦ ਦੇ ਵਧਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਲਾਲਜੀਤ ਸਿੰਘ ਭੁੱਲਰ ਨੂੰ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ।
ਪੁਲਸ ਨੇ ਇਸ ਮਾਮਲੇ 'ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 108 (ਖ਼ੁਦਕੁਸ਼ੀ ਲਈ ਉਕਸਾਉਣਾ), 351(3) (ਅਪਰਾਧਿਕ ਧਮਕੀ) ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਇਸ ਮੁੱਦੇ 'ਤੇ ਇੱਕਜੁੱਟ ਹਨ। ਉਨ੍ਹਾਂ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਗ੍ਰਹਿ ਮੰਤਰੀ ਦੇ ਭਰੋਸੇ ਤੋਂ ਬਾਅਦ ਹੁਣ ਸਾਰਿਆਂ ਨੂੰ ਲਿਖਤੀ ਰੂਪ ਵਿੱਚ ਸੀ. ਬੀ. ਆਈ. ਜਾਂਚ ਦੀ ਮੰਗ ਕਰਨੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ