Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

DU 'ਚ ਹੰਗਾਮੇ ਤੋਂ ਬਾਅਦ ਸਖ਼ਤੀ! ਧਰਨੇ-ਪ੍ਰਦਰਸ਼ਨਾਂ 'ਤੇ ਲੱਗੀ ਮੁਕੰਮਲ ਰੋਕ, ਜਾਰੀ 'ਨਵਾਂ ਫ਼ਰਮਾਨ'

17 ਫ਼ਰਵਰੀ, 2026 06:17 PM

ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ (DU) ਪ੍ਰਸ਼ਾਸਨ ਨੇ ਕੈਂਪਸ ਵਿੱਚ ਵਧਦੇ ਹੰਗਾਮੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਯੂਨੀਵਰਸਿਟੀ ਨੇ ਅਗਲੇ ਇੱਕ ਮਹੀਨੇ ਤੱਕ ਕੈਂਪਸ ਵਿੱਚ ਕਿਸੇ ਵੀ ਤਰ੍ਹਾਂ ਦੇ ਜਨਤਕ ਇਕੱਠ, ਜਲੂਸ, ਪ੍ਰਦਰਸ਼ਨ ਜਾਂ ਧਰਨੇ 'ਤੇ ਮੁਕੰਮਲ ਰੋਕ ਲਗਾ ਦਿੱਤੀ ਹੈ। ਯੂਨੀਵਰਸਿਟੀ ਦੇ ਪ੍ਰਾਕਟਰ ਦਫ਼ਤਰ ਵੱਲੋਂ ਮੰਗਲਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਕਿਉਂ ਲਗਾਈ ਗਈ ਪਾਬੰਦੀ?
ਯੂਨੀਵਰਸਿਟੀ ਪ੍ਰਸ਼ਾਸਨ ਮੁਤਾਬਕ 'ਬਿਨਾਂ ਕੰਟਰੋਲ ਵਾਲੇ ਜਨਤਕ ਇਕੱਠ' ਕਾਰਨ ਕੈਂਪਸ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਰਿਹਾ ਸੀ ਅਤੇ ਆਵਾਜਾਈ ਵਿੱਚ ਵਿਘਨ ਪੈ ਰਿਹਾ ਸੀ। ਯੂਨੀਵਰਸਿਟੀ ਦੇ ਪ੍ਰਾਕਟਰ ਮਨੋਜ ਕੁਮਾਰ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਕਈ ਪ੍ਰਦਰਸ਼ਨ ਬੇਕਾਬੂ ਹੋਏ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਖ਼ਤ ਕਦਮ ਪਿਛਲੇ ਹਫ਼ਤੇ ਹੋਈਆਂ ਹਿੰਸਕ ਘਟਨਾਵਾਂ ਤੋਂ ਬਾਅਦ ਚੁੱਕਿਆ ਗਿਆ। ਬੀਤੀ 12 ਫਰਵਰੀ ਨੂੰ ਇੱਕ ਪ੍ਰੋਗਰਾਮ ਦੌਰਾਨ ਪ੍ਰਸਿੱਧ ਇਤਿਹਾਸਕਾਰ ਇਰਫ਼ਾਨ ਹਬੀਬ 'ਤੇ ਪਾਣੀ ਦੀ ਬਾਲਟੀ ਸੁੱਟੀ ਗਈ ਸੀ ਅਤੇ ਵਿਦਿਆਰਥੀ ਗੁੱਟਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਪੁਲਸ ਨੇ ਦੋ FIR ਦਰਜ ਕੀਤੀਆਂ ਸਨ।

ਹੁਕਮਾਂ ਦੇ ਮੁੱਖ ਨੁਕਤੇ:
5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਰੋਕ।
ਨਾਅਰੇਬਾਜ਼ੀ, ਭਾਸ਼ਣਬਾਜ਼ੀ ਅਤੇ ਮਸ਼ਾਲ ਜਲੂਸ ਕੱਢਣ ਦੀ ਮਨਾਹੀ।
ਕਿਸੇ ਵੀ ਤਰ੍ਹਾਂ ਦੀ ਖ਼ਤਰਨਾਕ ਸਮੱਗਰੀ ਕੈਂਪਸ ਵਿੱਚ ਲਿਆਉਣ 'ਤੇ ਪਾਬੰਦੀ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਇੱਕ ਮਹੀਨੇ ਤੱਕ ਜਾਰੀ ਰਹਿਣਗੇ।

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵਿਰੋਧ
ਯੂਨੀਵਰਸਿਟੀ ਦੇ ਇਸ ਫ਼ੈਸਲੇ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਹੰਸਰਾਜ ਕਾਲਜ ਦੇ ਐਸੋਸੀਏਟ ਪ੍ਰੋਫੈਸਰ ਅਤੇ ਕਾਰਜਕਾਰੀ ਕੌਂਸਲ ਦੇ ਮੈਂਬਰ ਮਿਥੁਰਾਜ ਧੂਸੀਆ ਨੇ ਇਸ ਨੂੰ 'ਅਣਉਚਿਤ ਪਾਬੰਦੀ' ਕਰਾਰ ਦਿੱਤਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਕੀ ਪ੍ਰਸ਼ਾਸਨ ਨਵੀਂ ਸਿੱਖਿਆ ਨੀਤੀ (NEP) ਅਤੇ ਅਧਿਆਪਕਾਂ ਦੀਆਂ ਨਿਯੁਕਤੀਆਂ ਵਰਗੇ ਮੁੱਦਿਆਂ 'ਤੇ ਉੱਠ ਰਹੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ? ਉਨ੍ਹਾਂ ਮੰਗ ਕੀਤੀ ਹੈ ਕਿ ਇਹ 'ਇਕਪਾਸੜ' ਹੁਕਮ ਤੁਰੰਤ ਵਾਪਸ ਲਏ ਜਾਣ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ