Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

17 ਜੂਨ, 2026 05:55 PM

ਫਰਾਂਸ ਦੇ 'ਇਵੀਅਨ' ਸ਼ਹਿਰ 'ਚ ਚੱਲ ਰਹੇ G7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਈ ਦੇਸ਼ਾਂ ਦੇ ਮੁਖੀਆਂ ਨਾਲ ਮਹੱਤਵਪੂਰਨ ਦੁਵੱਲੀਆਂ ਮੁਲਾਕਾਤਾਂ ਕੀਤੀਆਂ। ਉਨ੍ਹਾਂ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਤੇ ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਵੱਖ-ਵੱਖ ਬੈਠਕਾਂ ਕੀਤੀਆਂ। ਇਸ ਤੋਂ ਇਲਾਵਾ, ਪੀ.ਐੱਮ. ਮੋਦੀ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ, ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ, ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੁਟੋ ਅਤੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨਾਲ ਵੀ ਆਪਸੀ ਅਤੇ ਗਲੋਬਲ ਮੁੱਦਿਆਂ 'ਤੇ ਚਰਚਾ ਕੀਤੀ।

ਪੀ.ਐੱਮ. ਮੋਦੀ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ 'ਵਿਜ਼ਨ 2035' ਤਹਿਤ ਵਪਾਰ, ਰੱਖਿਆ, ਸੁਰੱਖਿਆ, ਗ੍ਰੀਨ ਐਨਰਜੀ, ਤਕਨਾਲੋਜੀ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਹੋਏ ਵਿਕਾਸ ਦਾ ਸਵਾਗਤ ਕੀਤਾ। ਮੁਲਾਕਾਤ ਦੋਵਾਂ ਆਗੂਆਂ ਨੇ ਆਰਥਿਕ ਅਤੇ ਵਪਾਰਕ ਸਮਝੌਤੇ ਨੂੰ ਜਲਦੀ ਲਾਗੂ ਕਰਨ ਦੀ ਉਮੀਦ ਜਤਾਈ।

ਸਿੱਖਿਆ ਦੇ ਖੇਤਰ ਵਿੱਚ ਹੋਈ ਤਰੱਕੀ ਬਾਰੇ ਦੋਵਾਂ ਆਗੂਆਂ ਨੇ ਦੱਸਿਆ ਕਿ ਬੈਂਗਲੁਰੂ 'ਚ 'ਯੂਨੀਵਰਸਿਟੀ ਆਫ਼ ਲਿਵਰਪੂਲ' ਅਤੇ ਮੁੰਬਈ ਵਿੱਚ 'ਯੂਨੀਵਰਸਿਟੀ ਆਫ਼ ਯਾਰਕ' ਤੇ 'ਯੂਨੀਵਰਸਿਟੀ ਆਫ਼ ਬ੍ਰਿਸਟਲ' ਵੱਲੋਂ ਆਪਣੇ ਕੈਂਪਸ ਸਥਾਪਤ ਕਰਨ ਦੀ ਕਾਰਵਾਈ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਨੇ ਯੂਕ੍ਰੇਨ ਅਤੇ ਪੱਛਮੀ ਏਸ਼ੀਆ ਦੇ ਹਾਲਾਤ 'ਤੇ ਵੀ ਵਿਚਾਰ ਸਾਂਝੇ ਕੀਤੇ।

ਪੀ.ਐੱਮ. ਮੋਦੀ ਅਤੇ ਯੂ.ਏ.ਈ. ਦੇ ਰਾਸ਼ਟਰਪਤੀ ਅਲ ਨਾਹਯਾਨ ਵਿਚਾਲੇ ਇਸ ਸਾਲ ਇਹ ਤੀਜੀ ਮੁਲਾਕਾਤ ਸੀ, ਜੋ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ਨੂੰ ਦਰਸਾਉਂਦੀ ਹੈ। ਦੋਵਾਂ ਨੇ ਤਕਨਾਲੋਜੀ, ਵਪਾਰ, ਨਿਵੇਸ਼, ਊਰਜਾ ਅਤੇ ਰੱਖਿਆ ਸਹਿਯੋਗ ਦੀ ਸਮੀਖਿਆ ਕੀਤੀ।

ਪੱਛਮੀ ਏਸ਼ੀਆ ਵਿੱਚ ਸਥਿਰਤਾ ਅਤੇ ਸ਼ਾਂਤੀ ਲਈ ਪੀ.ਐੱਮ. ਮੋਦੀ ਨੇ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਖੇਤਰੀ ਅਖੰਡਤਾ ਦੇ ਸਨਮਾਨ 'ਤੇ ਜ਼ੋਰ ਦਿੱਤਾ। ਦੋਵਾਂ ਦੇਸ਼ਾਂ ਨੇ 'ਹੋਰਮੁਜ਼' ਤੋਂ ਬਿਨਾਂ ਕਿਸੇ ਰੁਕਾਵਟ ਦੇ ਸੁਰੱਖਿਅਤ ਸਮੁੰਦਰੀ ਵਪਾਰ ਅਤੇ ਆਵਾਜਾਈ ਜਾਰੀ ਰੱਖਣ ਦੀ ਅਪੀਲ ਕੀਤੀ।

ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੂੰ ਇਸ ਸਾਲ ਦੇ ਅੰਤ ਵਿੱਚ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣ ਲਈ ਰਸਮੀ ਤੌਰ 'ਤੇ ਸੱਦਾ ਵੀ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ