Wednesday, September 02, 2026
BREAKING
ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ 'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਰਾਸ਼ਟਰੀ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

02 ਸਤੰਬਰ, 2026 07:10 PM

ਨਵੀਂ ਦਿੱਲੀ : ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਬੁੱਧਵਾਰ ਨੂੰ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਦੇ ਅੰਕੜਿਆਂ 'ਤੇ ਸਵਾਲ ਚੁੱਕਣ ਲਈ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਪੁੱਛਿਆ ਕਿ ਕੀ ਵਿਰੋਧੀ ਪਾਰਟੀ "ਬਹੁਤ ਜ਼ਿਆਦਾ ਨਸ਼ੇ 'ਚ" ਹੈ ਜਾਂ ਦੇਸ਼ ਦੀ ਤਰੱਕੀ ਤੋਂ ਇੰਨੀ ਨਫ਼ਰਤ ਕਰਦੀ ਹੈ ਕਿ ਉਸ ਨੂੰ ਜ਼ਮੀਨੀ ਹਕੀਕਤ ਦਾ ਅੰਦਾਜ਼ਾ ਹੀ ਨਹੀਂ ਰਿਹਾ।

ਰਿਜਿਜੂ ਨੇ ਇਹ ਟਿੱਪਣੀ ਕਾਂਗਰਸ ਦੀ ਕੇਰਲ ਇਕਾਈ ਵਲੋਂ 'ਐਕਸ' 'ਤੇ ਕੀਤੀ ਗਈ ਇਕ ਪੋਸਟ ਦੇ ਜਵਾਬ 'ਚ ਕੀਤੀ। ਕੇਰਲ ਪ੍ਰਦੇਸ਼ ਕਾਂਗਰਸ ਨੇ ਆਪਣੀ ਪੋਸਟ 'ਚ ਕਿਹਾ ਸੀ, "ਹੁਣ ਕੋਈ ਵੀ ਉਸ ਝੂਠੀ ਕਹਾਣੀ 'ਤੇ ਵਿਸ਼ਵਾਸ ਨਹੀਂ ਕਰਦਾ। ਦੁਨੀਆ ਇਸ ਧੋਖੇ ਨੂੰ ਸਮਝਦੀ ਹੈ।" ਕਾਂਗਰਸ ਦੀ ਕੇਰਲ ਇਕਾਈ ਨੇ 'ਬੀਅਰ ਮੱਗ' ਦੀ ਤਸਵੀਰ ਵੀ ਪੋਸਟ ਕੀਤੀ, ਜਿਸ 'ਚ ਭਾਰਤੀ ਅਰਥਵਿਵਸਥਾ ਨੂੰ ਇਕ ਅਸਲੀ ਤਰਲ ਅਤੇ ਅਧਿਕਾਰਤ ਜੀਡੀਪੀ ਅੰਕੜਿਆਂ ਨੂੰ ਬੁਲਬੁਲੇ ਵਜੋਂ ਦਰਸਾਇਆ ਗਿਆ ਹੈ।

ਰਿਜਿਜੂ ਨੇ ਸਵਾਲ ਕੀਤਾ,''ਕੀ ਕਾਂਗਰਸ ਬਹੁਤ ਜ਼ਿਆਦਾ ਬੀਅਰ ਪੀਣ ਕਾਰਨ ਡੂੰਘੇ ਨਸ਼ੇ 'ਚ ਹੈ ਜਾਂ ਕਾਂਗਰਸ ਦੇ ਲੋਕ ਭਾਰਤ ਦੀ ਤਰੱਕੀ ਤੋਂ ਇੰਨੀ ਨਫ਼ਰਤ ਕਰਦੇ ਹਨ ਕਿ ਉਹ ਜ਼ਮੀਨੀ ਹਕੀਕਤ ਤੋਂ ਦੂਰ ਹੋ ਗਏ ਹਨ?'' ਅਪ੍ਰੈਲ-ਜੂਨ ਤਿਮਾਹੀ 'ਚ ਭਾਰਤ ਦੀ ਅਰਥਵਿਵਸਥਾ ਉਮੀਦ ਤੋਂ ਵੱਧ 7.8 ਫੀਸਦੀ ਦੀ ਦਰ ਨਾਲ ਵਧੀ, ਜਿਸ ਨਾਲ ਪੱਛਮੀ ਏਸ਼ੀਆ ਯੁੱਧ ਦੇ ਕਾਰਨ ਆਰਥਿਕ ਮੰਦੀ ਦੇ ਸ਼ੱਕ ਦੇ ਬਾਵਜੂਦ ਇਸ 'ਚ ਮਜ਼ਬੂਤੀ ਦਿੱਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀਡੀਪੀ ਵਾਧੇ ਨੂੰ 'ਅਸਾਧਾਰਣ ਉਪਲੱਬਧੀ' ਦੱਸਿਆ ਹੈ।

ਇਸ ਤੋਂ ਪਹਿਲੇ ਦਿਨ 'ਚ ਕਾਂਗਰਸ ਨੇ ਜੀਡੀਪੀ ਅੰਕੜਿਆਂ 'ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ 'ਪੀਆਰ' ਨਾਲ ਜੀਡੀਪੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰ, ਆਪਣੀ ਟੀਮ ਅਤੇ ਮੀਡੀਆ ਰਾਹੀਂ, ਅੰਕੜਿਆਂ ਦੀ ਹੇਰਾਫੇਰੀ ਦੁਆਰਾ ਬਣਾਈ ਗਈ ਜੀਡੀਪੀ ਵਿਕਾਸ ਦੀ ਕਹਾਣੀ ਦਾ ਪ੍ਰਚਾਰ ਕਰ ਰਹੀ ਹੈ, ਜੋ ਕਿ ਜ਼ਮੀਨੀ ਹਕੀਕਤ ਦੇ ਬਿਲਕੁਲ ਉਲਟ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ

GDP ਦੇ ਅੰਕੜਿਆਂ 'ਚ ਹੋਈ ਹੇਰਾਫੇਰੀ 'ਤੇ ਜੈਰਾਮ ਰਮੇਸ਼ ਦਾ ਬਿਆਨ

GDP ਦੇ ਅੰਕੜਿਆਂ 'ਚ ਹੋਈ ਹੇਰਾਫੇਰੀ 'ਤੇ ਜੈਰਾਮ ਰਮੇਸ਼ ਦਾ ਬਿਆਨ

CJP ਨੇ ਵਾਪਸ ਲਿਆ 5 ਸਤੰਬਰ ਨੂੰ 'ਦਿੱਲੀ ਮਾਰਚ' ਕਰਨ ਦਾ ਫੈਸਲਾ

CJP ਨੇ ਵਾਪਸ ਲਿਆ 5 ਸਤੰਬਰ ਨੂੰ 'ਦਿੱਲੀ ਮਾਰਚ' ਕਰਨ ਦਾ ਫੈਸਲਾ

ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ

ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ