Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼

28 ਅਪ੍ਰੈਲ, 2026 06:10 PM

ਭਾਰਤ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਜੰਗ ਹੁਣ ਇੱਕ ਨਵੇਂ ਮੋੜ 'ਤੇ ਪਹੁੰਚ ਗਈ ਹੈ। ਰਿਲਾਇੰਸ ਇੰਡਸਟਰੀਜ਼ (Reliance Industries) ਨੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਵਿਸ਼ਾਲ AI ਡੇਟਾ ਸੈਂਟਰ ਕਲੱਸਟਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਲਗਭਗ 1.6 ਲੱਖ ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਜਾਵੇਗਾ। ਇਹ ਕਦਮ ਭਾਰਤ ਨੂੰ ਗਲੋਬਲ ਡੇਟਾ ਅਤੇ AI ਆਰਥਿਕਤਾ ਵਿੱਚ ਇੱਕ ਮਜ਼ਬੂਤ ਸਥਾਨ ਦਿਵਾਉਣ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

ਗੂਗਲ ਤੋਂ ਵੀ ਵੱਡਾ ਹੋਵੇਗਾ ਇਹ ਪ੍ਰੋਜੈਕਟ
ਇਸ ਪ੍ਰੋਜੈਕਟ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਗੂਗਲ (Google) ਦੇ 1 ਗੀਗਾਵੱਟ ਡੇਟਾ ਸੈਂਟਰ ਤੋਂ ਵੀ ਵੱਡਾ ਹੋਵੇਗਾ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਰਿਲਾਇੰਸ ਹੁਣ ਟੈਕਨਾਲੋਜੀ ਅਤੇ ਡੇਟਾ ਇੰਫਰਾਸਟ੍ਰਕਚਰ ਦੇ ਖੇਤਰ ਵਿੱਚ ਆਪਣਾ ਦਬਦਬਾ ਵਧਾਉਣ ਦੀ ਪੂਰੀ ਤਿਆਰੀ ਵਿੱਚ ਹੈ।

ਤਿੰਨ ਪੜਾਵਾਂ ਵਿੱਚ ਤਿਆਰ ਕੀਤਾ ਜਾਵੇਗਾ ਇਹ ਮੈਗਾ ਪ੍ਰੋਜੈਕਟ :
ਪਹਿਲਾ ਪੜਾਅ: 500 ਮੈਗਾਵੱਟ ਦੀ ਸਮਰੱਥਾ ਵਾਲਾ ਡੇਟਾ ਸੈਂਟਰ (ਸੰਭਾਵਿਤ ਸ਼ੁਰੂਆਤ: ਅਕਤੂਬਰ 2028)।
ਦੂਜਾ ਪੜਾਅ: ਸਮਰੱਥਾ ਵਧਾ ਕੇ 1 ਗੀਗਾਵੱਟ ਕੀਤੀ ਜਾਵੇਗੀ। ਇਸ ਪੂਰੇ ਪ੍ਰੋਜੈਕਟ ਲਈ ਲਗਭਗ 935 ਏਕੜ ਜ਼ਮੀਨ ਦੀ ਵਰਤੋਂ ਕੀਤੀ ਜਾਵੇਗੀ, ਜਿਸ ਵਿੱਚ ਕੇਬਲ ਲੈਂਡਿੰਗ ਸਟੇਸ਼ਨ ਅਤੇ ਡੀਸੈਲੀਨੇਸ਼ਨ ਪਲਾਂਟ ਵੀ ਸ਼ਾਮਲ ਹੋਣਗੇ।

ਗ੍ਰੀਨ ਐਨਰਜੀ ਨਾਲ ਚੱਲੇਗਾ ਡੇਟਾ ਹਬ
ਰਿਲਾਇੰਸ ਇਸ ਡੇਟਾ ਸੈਂਟਰ ਨੂੰ ਪੂਰੀ ਤਰ੍ਹਾਂ ਭਵਿੱਖ ਦੀਆਂ ਲੋੜਾਂ ਮੁਤਾਬਕ ਡਿਜ਼ਾਈਨ ਕਰ ਰਹੀ ਹੈ। ਕੰਪਨੀ ਡੇਟਾ ਸੈਂਟਰ 'ਤੇ 1.08 ਲੱਖ ਕਰੋੜ ਰੁਪਏ ਅਤੇ ਗ੍ਰੀਨ ਐਨਰਜੀ (ਨਵਿਆਉਣਯੋਗ ਊਰਜਾ) 'ਤੇ 51,300 ਕਰੋੜ ਰੁਪਏ ਖਰਚ ਕਰੇਗੀ। ਇਸ ਵਿੱਚ 9000 ਮੈਗਾਵੱਟ ਦੀ ਪੀਕ ਸੋਲਰ ਪੈਨਲ ਸਮਰੱਥਾ ਹੋਵੇਗੀ, ਜੋ ਵੱਧ ਤੋਂ ਵੱਧ 6600 ਮੈਗਾਵੱਟ ਬਿਜਲੀ ਪੈਦਾ ਕਰ ਸਕੇਗੀ।

ਵਿਸ਼ਾਖਾਪਟਨਮ ਹੀ ਕਿਉਂ?
ਵਿਸ਼ਾਖਾਪਟਨਮ ਤੇਜ਼ੀ ਨਾਲ ਦੇਸ਼ ਦੇ ਡੇਟਾ ਸੈਂਟਰ ਹਬ ਵਜੋਂ ਉਭਰ ਰਿਹਾ ਹੈ। ਇੱਥੇ ਪਹਿਲਾਂ ਹੀ ਗੂਗਲ, ਸਿਫੀ ਟੈਕਨਾਲੋਜੀਜ਼ ਅਤੇ ਅਨੰਤ ਰਾਜ ਕਲਾਊਡ ਵਰਗੀਆਂ ਵੱਡੀਆਂ ਕੰਪਨੀਆਂ ਕੰਮ ਕਰ ਰਹੀਆਂ ਹਨ। ਰਿਲਾਇੰਸ ਦਾ ਇਹ ਨਵਾਂ ਪ੍ਰੋਜੈਕਟ ਭੋਗਾਪੁਰਮ ਏਅਰਪੋਰਟ ਦੇ ਕੋਲ ਬਣੇਗਾ, ਜਿਸ ਨਾਲ ਬਿਹਤਰ ਕਨੈਕਟੀਵਿਟੀ ਦਾ ਫਾਇਦਾ ਮਿਲੇਗਾ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ