Friday, October 16, 2026
BREAKING
• 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ • ਹੁਣ ਨਹੀਂ ਬਚ ਸਕਣਗੇ ਤਸਕਰ! ਹਿਮਾਚਲ 'ਚ ਨਸ਼ੇ ਦੀ ਪਛਾਣ ਲਈ ਆਈ ਮੋਬਾਈਲ ਜਾਂਚ ਮਸ਼ੀਨ • ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ • ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ

ਖੇਡ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

31 ਅਗਸਤ, 2026 05:37 PM

ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ਸ਼ਨੀਵਾਰ ਨੂੰ ਇੰਟਰਨੈਸ਼ਨਲ ਟੈਨਿਸ ‘ਹਾਲ ਆਫ਼ ਫੇਮ’ ਵਿਚ ਸ਼ਾਮਲ ਕੀਤੇ ਜਾਣ ਦੌਰਾਨ ਭਾਵੁਕ ਹੋ ਗਏ। 20 ਗ੍ਰੈਂਡ ਸਲੈਮ ਸਿੰਗਲਜ਼ ਖ਼ਿਤਾਬ ਜਿੱਤਣ ਵਾਲੇ ਫੈਡਰਰ ਆਪਣੇ ਲੱਗਭਗ 30 ਮਿੰਟ ਦੇ ਭਾਸ਼ਣ ਦੌਰਾਨ ਕਈ ਵਾਰ ਰੋ ਪਏ। ਪਤਨੀ ਮਿਰਕਾ ਦਾ ਜ਼ਿਕਰ ਕਰਦੇ ਹੋਏ ਤਾਂ ਉਨ੍ਹਾਂ ਦੇ ਅੱਥਰੂ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ ਸਨ।

ਮਿਰਕਾ ਦੇ ਸਵਾਗਤੀ ਭਾਸ਼ਣ ਤੋਂ ਬਾਅਦ ਫੈਡਰਰ ਨੂੰ ਮੰਚ ’ਤੇ ਬੁਲਾਇਆ ਗਿਆ। ਉਨ੍ਹਾਂ ਮਜ਼ਾਕ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਸਮੇਂ ਰੁਮਾਲ ਅਤੇ ਧੁੱਪ ਵਾਲੀ ਐਨਕ ਦੀ ਲੋੜ ਹੈ ਪਰ ਅੱਥਰੂਆਂ ਨੂੰ ਰੋਕਣਾ ਉਨ੍ਹਾਂ ਲਈ ਮੁਸ਼ਕਿਲ ਹੋ ਰਿਹਾ ਸੀ। 45 ਸਾਲਾ ਫੈਡਰਰ ਨੇ ਮੰਚ ’ਤੇ ਆਉਂਦੇ ਹੀ ਕਿਹਾ, ‘‘ਇਹ ਬਹੁਤ ਉੱਚੇ ਪੱਧਰ ਦਾ ਹੈ ਅਤੇ ਇਸ ਤੋਂ ਬਾਅਦ ਬੋਲਣਾ ਆਸਾਨ ਨਹੀਂ ਹੋਵੇਗਾ।’’

ਇਸ ਤੋਂ ਬਾਅਦ ਉਨ੍ਹਾਂ ਮਜ਼ਾਕੀਆ ਅੰਦਾਜ਼ ਵਿਚ ਪਤਨੀ ਮਿਰਕਾ ਨੂੰ ਕਿਹਾ, ‘‘ਪਤਾ ਨਹੀਂ, ਤੁਸੀਂ ਚੁੱਪ-ਚੁਪੀਤੇ ਇਸ ਦੀ ਤਿਆਰੀ ਤਾਂ ਨਹੀਂ ਕੀਤੀ ਸੀ?’’ ਫੈਡਰਰ ਨੇ ਇਸ ਦੌਰਾਨ ਆਪਣੇ ਬਚਪਨ ਦੇ ਆਦਰਸ਼ ਸਟੀਫ਼ਨ ਐਡਬਰਗ ਅਤੇ ਲੰਬੇ ਸਮੇਂ ਤੱਕ ਉਨ੍ਹਾਂ ਦੇ ਕੋਚ ਰਹੇ ਸੇਵੇਰਿਨ ਲੂਥੀ ਨੂੰ ਯਾਦ ਕੀਤਾ। ‘ਸਵਿਸ ਮੈਸਟ੍ਰੋ’ ਦੇ ਨਾਂ ਨਾਲ ਮਸ਼ਹੂਰ ਫੈਡਰਰ ਨੇ ਆਪਣੇ ਸ਼ਾਨਦਾਰ ਕਰੀਅਰ ਵਿਚ 8 ਵਿੰਬਲਡਨ, 6 ਆਸਟ੍ਰੇਲੀਅਨ ਓਪਨ ਅਤੇ ਇਕ ਫ੍ਰੈਂਚ ਓਪਨ ਖ਼ਿਤਾਬ ਜਿੱਤਿਆ। ਉਹ ਲਗਾਤਾਰ 237 ਹਫ਼ਤਿਆਂ ਤੱਕ ਏ.ਟੀ.ਪੀ. ਰੈਂਕਿੰਗ ਵਿਚ ਦੁਨੀਆ ਦੇ ਨੰਬਰ ਇਕ ਖਿਡਾਰੀ ਰਹੇ। ਉਹ ਕਰੀਅਰ ਗ੍ਰੈਂਡ ਸਲੈਮ ਪੂਰਾ ਕਰਨ ਵਾਲੇ ਸਿਰਫ 8 ਪੁਰਸ਼ ਖਿਡਾਰੀਆਂ ਵਿਚ ਸ਼ਾਮਲ ਹਨ।

ਉਨ੍ਹਾਂ 2004 ਤੋਂ 2008 ਤੱਕ ਲਗਾਤਾਰ 5 ਯੂ. ਐੱਸ. ਓਪਨ ਖ਼ਿਤਾਬ ਜਿੱਤੇ ਅਤੇ ਲਗਾਤਾਰ 10 ਗ੍ਰੈਂਡ ਸਲੈਮ ਫਾਈਨਲ ’ਚ ਪਹੁੰਚੇ, ਜਿਨ੍ਹਾਂ ’ਚੋਂ 8 ਵਿਚ ਉਨ੍ਹਾਂ ਨੇ ਜਿੱਤ ਹਾਸਲ ਕੀਤੀ। ਫੈਡਰਰ ‘ਹਾਲ ਆਫ਼ ਫੇਮ’ ਵਿਚ ਸ਼ਾਮਲ ਹੋਣ ਵਾਲੇ 272ਵੇਂ ਮੈਂਬਰ ਬਣੇ। ਉਨ੍ਹਾਂ ਕਿਹਾ, ‘‘ਟੈਨਿਸ ਦੇ ਇਤਿਹਾਸ ਵਿਚ ਖ਼ੁਦ ਨੂੰ ਇਸ ਸਥਾਨ ’ਤੇ ਦੇਖਣਾ ਮੇਰੇ ਲਈ ਬਹੁਤ ਖ਼ਾਸ ਹੈ। ਇਸ ਖੇਡ ਦੀ ਅਮੀਰ ਵਿਰਾਸਤ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਅਨੇ ਰੱਖਦਾ ਹੈ।’’

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ