Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

Health Tips : ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ ''ਗੰਨੇ ਦਾ ਰਸ'', ਪੀਣ ਨਾਲ ਹੋਣਗੇ ਹੋਰ ਵੀ ਫ਼ਾਇਦੇ

10 ਜੂਨ, 2025 06:51 PM

ਗਰਮੀਆਂ ਦਾ ਮੌਸਮ ਆਉਂਦੇ ਸਾਰ ਲੋਕ ਠੰਡੀਆਂ ਚੀਜ਼ਾਂ ਦਾ ਸੇਵਨ ਕਰਨਾ ਜ਼ਿਆਦਾ ਪਸੰਦ ਕਰਦੇ ਹਨ। ਆਈਸਕ੍ਰੀਮ, ਕੋਲਡ ਡ੍ਰਿੰਕ ਤੋਂ ਇਲਾਵਾ ਹੋਰ ਵੀ ਕਈ ਅਜਿਹੀਆਂ ਚੀਜ਼ਾਂ ਹਨ, ਜਿਨ੍ਹਾਂ ਦੇ ਸੇਵਨ ਨਾਲ ਗਰਮੀ ਤੋਂ ਰਾਹਤ ਮਿਲਦੀ ਹੈ। ਇਨ੍ਹਾਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਨਾ ਨੁਕਸਾਨਦਾਇਕ ਵੀ ਹੁੰਦਾ ਹੈ। ਅਜਿਹੇ 'ਚ ਤੁਸੀਂ ਇਨ੍ਹਾਂ ਦੀ ਚੀਜ਼ਾਂ ਬਜਾਏ ਗਰਮੀਆਂ 'ਚ ਗੰਨੇ ਦਾ ਰਸ ਵੀ ਪੀ ਸਕਦੇ ਹੋ। ਸਰੀਰ ਨੂੰ ਠੰਡਕ ਦੇਣ ਦੇ ਨਾਲ-ਨਾਲ ਗੰਨੇ ਦਾ ਰਸ ਕਈ ਬੀਮਾਰੀਆਂ ਨੂੰ ਵੀ ਦੂਰ ਕਰਦਾ ਹੈ। ਇਕ ਗਿਲਾਸ ਗੰਨੇ ਦੇ ਰਸ 'ਚ 111 ਕੈਲੋਰੀ, 27 ਗ੍ਰਾਮ ਕਾਰਬੋਹਾਈਡ੍ਰੇਟਸ, 0.27 ਗ੍ਰਾਮ ਪ੍ਰੋਟੀਨ ਅਤੇ 13 ਗ੍ਰਾਮ ਡਾਈਟਰੀ ਫਾਈਬਰ ਹੁੰਦਾ ਹੈ। ਇਸ ਲਈ ਇਹ ਤੇਜ਼ੀ ਨਾਲ ਭਾਰ ਘਟਾਉਂਦਾ ਹੈ। ਇਸ ਦੇ ਇਲਾਵਾ ਗੰਨੇ 'ਚ ਸਹੀ ਮਾਤਰਾ 'ਚ ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ, ਲੋਹਾ, ਜਸਤਾ ਅਤੇ ਪੋਟਾਸ਼ੀਅਮ ਅਤੇ ਵਿਟਾਮਿਨਸ ਏ, ਬੀ-ਕੰਪਲੈਕਸ ਵੀ ਪਾਏ ਜਾਂਦੇ ਹਨ। ਗੰਨੇ 'ਚ ਫੈਟ ਨਹੀਂ ਹੁੰਦਾ ਹੈ। ਇਹ ਇਕ 100 ਫੀਸਦੀ ਨੈਚੁਰਲ ਡ੍ਰਿੰਕ ਹੈ। ਇਸ 'ਚ ਲਗਭਗ 30 ਗ੍ਰਾਮ ਨੈਚੁਰਲ ਸ਼ੂਗਰ ਹੁੰਦੀ ਹੈ।

ਭਾਰ ਘਟਾਉਣ 'ਚ ਮਦਦਗਾਰ :- ਇਸ ਦਾ ਸੇਵਨ ਸਰੀਰ 'ਚੋਂ ਸਾਰੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ, ਜਿਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਇਸ ਦੇ ਇਲਾਵਾ ਇਸ ਦਾ ਰਸ 'ਚ ਘੁਲਣਸ਼ੀਲ ਫਾਈਬਰ ਹੋਣ ਕਰਕੇ ਭਾਰ ਸੰਤੁਲਿਤ ਰਹਿੰਦਾ ਹੈ। 

ਕੈਂਸਰ ਤੋਂ ਬਚਾਅ :- ਇਸ 'ਚ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਮੈਗਨੀਸ਼ੀਅਮ ਦੀ ਮਾਤਰਾ ਇਸ ਦੇ ਸਵਾਦ ਨੂੰ ਖਾਰਾ ਕਰਦੀ ਹੈ, ਜਿਸ ਨਾਲ ਤੁਸੀਂ ਕੈਂਸਰ ਤੋਂ ਬਚੇ ਰਹਿੰਦੇ ਹੋ। ਇਹ ਸਰੀਰ ਨੂੰ ਪ੍ਰੋਸਟੇਟ ਅਤੇ ਬ੍ਰੈਸਟ ਕੈਂਸਰ ਨਾਲ ਲੜਨ 'ਚ ਮਦਦ ਕਰਦਾ ਹੈ। 

ਡਾਇਬਿਟੀਜ਼ :- ਭਾਵੇਂ ਗੰਨੇ ਦਾ ਰਸ ਮਿੱਠਾ ਹੁੰਦਾ ਹੈ ਪਰ ਇਸ 'ਚ ਕੁਦਰਤੀ ਸ਼ੂਗਰ ਹੁੰਦੀ ਹੈ। ਨਾਲ ਹੀ ਗਲਾਈਸੀਮਿਕ ਇੰਡੈਕਸ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਜੋ ਸ਼ੂਗਰ ਦੇ ਰੋਗੀ ਲਈ ਫ਼ਾਇਦੇਮੰਦ ਹੁੰਦਾ ਹੈ। 

ਮਜ਼ਬੂਤ ਹੱਡੀਆਂ :- ਗੰਨੇ 'ਚ ਕੈਲਸ਼ੀਅਮ, ਪੋਟਾਸ਼ੀਅਮ ਅਤੇ ਆਇਰਨ ਹੁੰਦਾ ਹੈ, ਜੋ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ। ਗੰਨੇ ਦੇ ਰਸ ਦੇ ਰੋਜ਼ਾਨਾ ਸੇਵਨ ਨਾਲ ਜੋੜਾਂ 'ਚ ਹੋਣ ਵਾਲੀ ਦਰਦ ਦੂਰ ਹੁੰਦੀ ਹੈ। 

ਦਿਲ ਦੀਆਂ ਬੀਮਾਰੀਆਂ :- ਗੰਨੇ ਦਾ ਰਸ ਪੀਣ ਨਾਲ ਸਰੀਰ ਦਾ ਕੋਲੈਸਟ੍ਰਾਲ ਘੱਟ ਹੁੰਦਾ ਹੈ ਅਤੇ ਦਿਲ ਦੀਆਂ ਕੋਸ਼ਿਕਾਵਾਂ 'ਚ ਫੈਟ ਨੂੰ ਜੰਮਣ ਨਹੀਂ ਦਿੰਦਾ। ਇਸ ਨਾਲ ਦਿਲ ਦੀਆਂ ਬੀਮਾਰੀਆਂ ਅਤੇ ਹਾਰਟ ਅਟੈਕ ਦਾ ਖ਼ਤਰਾ ਘੱਟ ਹੋ ਜਾਂਦਾ ਹੈ। 

ਸਕਿਨ 'ਚ ਨਿਖਾਰ :- ਅਲਫਾ ਹਾਈਡ੍ਰਾਕਸੀ ਐਸਿਡ ਨਾਲ ਭਰਪੂਰ ਹੋਣ ਦੇ ਕਾਰਨ ਗੰਨੇ ਦਾ ਰਸ ਸਕਿਨ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਦਾ  ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਚਿਹਰੇ ਦੇ ਦਾਗ-ਧੱਬੇ, ਵਰਗੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਦੇ ਨਾਲ ਹੀ ਇਹ ਝੂਰੀਆਂ ਘੱਟ ਕਰਨ ਅਤੇ ਚਿਹਰੇ 'ਤੇ ਚਮਕ ਲਿਆਉਣ 'ਚ ਮਦਦਗਾਰ ਹੈ। 

ਲੀਵਰ ਕਰੇ ਸਾਫ਼ :- ਲੀਵਰ 'ਚ ਇਨਫੈਕਸ਼ਨ ਹੋਣ 'ਤੇ ਗੰਨੇ ਦਾ ਰਸ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਲੀਵਰ ਸੁਰੱਖਿਅਤ ਰਹਿੰਦਾ ਹੈ ਅਤੇ ਇਨਫੈਕਸ਼ਨ 'ਚ ਬਹੁਤ ਜਲਦੀ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ ਇਸ 'ਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਲੀਵਰ ਸਾਫ ਹੋ ਜਾਂਦਾ ਹੈ।

ਪਾਚਣ ਕਿਰਿਆ ਕਰੇ ਮਜ਼ਬੂਤ :- ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਗੰਨੇ ਦਾ ਜੂਸ ਪੀਣਾ ਤੁਹਾਡੇ ਲਈ ਫ਼ਾਇਦੇਮੰਦ ਹੋਵੇਗਾ। ਇਸ ਨੂੰ ਪੀਣ ਨਾਲ ਪੁਰਾਣੀ ਤੋਂ ਪੁਰਾਣੀ ਕਬਜ਼ ਤੋਂ ਰਾਹਤ ਮਿਲ ਸਕਦੀ ਹੈ। ਗੰਨੇ ਦੇ ਰਸ 'ਚ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਪਾਚਣਤੰਤਰ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। 

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!