ਪੰਜਾਬ ਦੇ ਸਕੂਲਾਂ ਵਿੱਚ ਜੂਨ ਮਹੀਨੇ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਦੱਸ ਦੇਈਏ ਕਿ ਗਰਮੀ ਦੀਆਂ ਛੁੱਟੀਆਂ ਦੇ ਚਲਦਿਆਂ ਸਕੂਲ ਅਤੇ ਕਾਲਜ ਵੀ ਬੰਦ ਹਨ। ਇਸ ਵਿਚਾਲੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਭੱਖਦੀ ਗਰਮੀ ਵਿਚਾਲੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਅਸਲ ਵਿੱਚ, 18 ਜੂਨ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
18 ਜੂਨ ਨੂੰ ਇਸ ਕਾਰਨ ਰਹੇਗੀ ਛੁੱਟੀ
ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਣਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ।
ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਉਨ੍ਹਾਂ ਨੂੰ ਸ਼ਹੀਦਾਂ ਦਾ ਸਿਰਤਾਜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ।