Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

25 ਫ਼ਰਵਰੀ, 2026 05:51 PM

ਪੰਚਕੂਲਾ : ਹਰਿਆਣਾ ਦੇ ਸਟੇਟ ਵਿਜੀਲੈਂਸ ਅਤੇ ਐਂਟੀ ਕਰਪਸ਼ਨ ਬਿਊਰੋ (ACB) ਨੇ ਆਈਡੀਐਫਸੀ ਫਸਟ ਬੈਂਕ (IDFC First Bank) 'ਚ ਹੋਈ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਮੁੱਖ ਸਾਜ਼ਿਸ਼ਕਰਤਾ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ 'ਚ ਬੈਂਕ ਦੇ 2 ਸਾਬਕਾ ਕਰਮਚਾਰੀ ਅਤੇ ਇਕ ਸਹਿਯੋਗੀ ਕੰਪਨੀ ਦੇ ਮਾਲਕ ਸ਼ਾਮਲ ਹਨ। ਏਸੀਬੀ ਦੇ ਡਾਇਰੈਕਟਰ ਜਨਰਲ ਏ.ਐੱਸ. ਚਾਵਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਭਵ ਰਿਸ਼ੀ, ਅਭੈ ਕੁਮਾਰ, ਸਵਾਤੀ ਸਿੰਗਲਾ ਅਤੇ ਅਭਿਸ਼ੇਕ ਸਿੰਗਲਾ ਵਜੋਂ ਹੋਈ ਹੈ। ਰਿਭਵ ਰਿਸ਼ੀ ਬੈਂਕ ਦੀ ਸੈਕਟਰ-32 ਸ਼ਾਖਾ ਦਾ ਸਾਬਕਾ ਮੁਖੀ ਹੈ, ਜਦਕਿ ਅਭੈ ਕੁਮਾਰ ਸਾਬਕਾ 'ਰਿਲੇਸ਼ਨਸ਼ਿਪ ਮੈਨੇਜਰ' ਸੀ। ਜਾਂਚ ਅਨੁਸਾਰ, ਇਹਨਾਂ ਦੋਵਾਂ ਨੇ ਮਿਲ ਕੇ ਇਸ ਵੱਡੀ ਧੋਖਾਧੜੀ ਦੀ ਸਾਜ਼ਿਸ਼ ਰਚੀ ਸੀ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ 'ਸਵਸਤਿਕ ਦੇਸ਼ ਪ੍ਰਾਜੈਕਟ' ਨਾਮਕ ਫਰਮ ਦੇ ਬੈਂਕ ਖਾਤੇ 'ਚ 300 ਕਰੋੜ ਰੁਪਏ ਤਬਦੀਲ ਕੀਤੇ ਗਏ ਸਨ। ਇਸ ਕੰਪਨੀ ਦੀ ਮੁੱਖ ਮਾਲਕ ਸਵਾਤੀ ਸਿੰਗਲਾ ਹੈ, ਜੋ ਅਭੈ ਕੁਮਾਰ ਦੀ ਪਤਨੀ ਹੈ। ਸਵਾਤੀ ਕੋਲ ਕੰਪਨੀ ਦੇ 75 ਫੀਸਦੀ ਸ਼ੇਅਰ ਹਨ, ਜਦਕਿ ਉਸ ਦੇ ਭਰਾ ਅਭਿਸ਼ੇਕ ਸਿੰਗਲਾ ਕੋਲ ਬਾਕੀ 25 ਫੀਸਦੀ ਹਿੱਸੇਦਾਰੀ ਹੈ। ਆਈਡੀਐਫਸੀ ਬੈਂਕ ਨੇ ਹਾਲ ਹੀ 'ਚ ਖੁਲਾਸਾ ਕੀਤਾ ਸੀ ਕਿ ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ 590 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਨੇ ਇਕ ਵਿਸ਼ੇਸ਼ ਕਮੇਟੀ ਵੀ ਗਠਿਤ ਕੀਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿੱਚ ਸਪੱਸ਼ਟ ਕੀਤਾ ਕਿ ਇਸ ਧੋਖਾਧੜੀ 'ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਇਸ ਮਾਮਲੇ ਦੀ ਸੀਬੀਆਈ (CBI) ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ