Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

IND vs AUS ; ਸਨਮਾਨਜਨਕ ਸਕੋਰ ਤੱਕ ਪਹੁੰਚੀ ਟੀਮ ਇੰਡੀਆ, ਆਸਟ੍ਰੇਲੀਆ ਨੂੰ ਦਿੱਤਾ ਮਜ਼ਬੂਤ ਟੀਚਾ

23 ਅਕਤੂਬਰ, 2025 04:45 PM

ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਮੈਚਾਂ ਦੀ ਲੜੀ ਦਾ ਦੂਜਾ ਮੁਕਾਬਲਾ ਐਡੀਲੇਡ ਓਵਲ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆਈ ਕਪਤਾਨ ਮਿਚੇਲ ਮਾਰਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਤੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਖ਼ਰਾਬ ਰਹੀ। ਕਪਤਾਨ ਸ਼ੁਭਮਨ ਗਿੱਲ ਸਿਰਫ਼ 9 ਦੌੜਾਂ ਬਣਾ ਕੇ ਆਊਟ ਹੋ ਗਏ, ਜਦੋਂ ਕਿ ਵਿਰਾਟ ਕੋਹਲੀ ਲਗਾਤਾਰ ਦੂਜੇ ਮੁਕਾਬਲੇ 'ਚ ਬਿਨਾਂ ਖਾਤਾ ਖੋਲ੍ਹੇ ਪੈਵੇਲੀਅਨ ਪਰਤ ਗਏ। 

ਇਸ ਤੋਂ ਬਾਅਦ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਨਾਲ ਮਿਲ ਕੇ ਟੀਮ ਨੂੰ ਸੰਭਾਲਿਆ ਤੇ 118 ਦੌੜਾਂ ਦੀ ਸਾਂਝੇਦਾਰੀ ਕਰ ਕੇ ਟੀਮ ਨੂੰ ਮੁਸ਼ਕਲ ਸਥਿਤੀ 'ਚੋਂ ਬਾਹਰ ਕੱਢਿਆ। ਰੋਹਿਤ ਨੇ 97 ਗੇਂਦਾਂ ਦਾ ਸਾਹਮਣਾ ਕਰਦਿਆਂ 7 ਚੌਕੇ ਅਤੇ 2 ਛੱਕਿਆਂ ਦੀ ਬਦੌਲਤ 73 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਸ਼੍ਰੇਅਸ ਅਈਅਰ 77 ਗੇਂਦਾਂ 'ਚ 7 ਚੌਕਿਆਂ ਦੀ ਮਦਦ ਨਾਲ 61 ਦੌੜਾਂ ਬਣਾ ਕੇ ਐਡਮ ਜ਼ੈਂਪਾ ਦੀ ਗੇਂਦ 'ਤੇ ਬੋਲਡ ਹੋ ਗਿਆ। 

ਇਸ ਮਗਰੋਂ ਕੇ.ਐੱਲ. ਰਾਹੁਲ ਵੀ 11 ਦੌੜਾਂ ਬਣਾ ਕੇ ਜ਼ੈਂਪਾ ਦਾ ਅਗਲਾ ਸ਼ਿਕਾਰ ਬਣੇ। ਵਾਸ਼ਿੰਗਟਨ ਸੁੰਦਰ ਵੀ ਸਿਰਫ਼ 12 ਦੌੜਾਂ ਹੀ ਜੋੜ ਸਕਿਆ। ਉਹ ਜ਼ੇਵੀਅਰ ਬ੍ਰੈਟਲੇਟ ਦਾ ਸ਼ਿਕਾਰ ਬਣਿਆ। ਇਸ ਮਗਰੋਂ ਨਿਤੀਸ਼ ਰੈੱਡੀ ਵੀ 8 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। ਅੰਤ 'ਚ ਹਰਸ਼ਿਤ ਰਾਣਾ (24*) ਤੇ ਅਰਸ਼ਦੀਪ ਸਿੰਘ (13) ਨੇ ਕੁਝ ਚੰਗੇ ਸ਼ਾਟਸ ਖੇਡੇ ਤੇ ਟੀਮ ਦਾ ਸਕੋਰ 50 ਓਵਰਾਂ 'ਚ 9 ਵਿਕਟਾਂ 'ਤੇ 264 ਤੱਕ ਪਹੁੰਚਾਇਆ। 

ਆਸਟ੍ਰੇਲੀਆ ਵੱਲੋਂ ਐਡਮ ਜ਼ੈਂਪਾ ਨੇ ਸਭ ਤੋਂ ਵੱਧ 4 ਭਾਰਤੀ ਬੱਲਾਬਾਜ਼ਾਂ ਨੂੰ ਆਊਟ ਕੀਤਾ, ਜਦਕਿ ਜ਼ੇਵੀਅਰ ਬ੍ਰੈਟਲੇਟ ਨੇ 3 ਤੇ ਮਿਚੇਲ ਸਟਾਰਕ ਨੇ 2 ਵਿਕਟਾਂ ਲਈਆਂ। ਇਸ ਤਰ੍ਹਾਂ ਹੁਣ ਆਸਟ੍ਰੇਲੀਆ ਨੂੰ 50 ਓਵਰਾਂ 'ਚ 265 ਦੌੜਾਂ ਬਣਾਉਣੀਆਂ ਪੈਣਗੀਆਂ। ਜੇਕਰ ਉਹ ਅਜਿਹਾ ਕਰਨ 'ਚ ਸਫਲ ਹੋ ਜਾਂਦੇ ਹਨ ਤਾਂ ਉਹ 3 ਮੈਚਾਂ ਦੀ ਲੜੀ ਨੂੰ 2-0 ਨਾਲ ਆਪਣੇ ਨਾਂ ਕਰ ਲੈਣਗੇ, ਜਦਕਿ ਭਾਰਤ ਨੂੰ ਲੜੀ 'ਚ ਬਣੇ ਰਹਿਣ ਲਈ ਹਰ ਹਾਲ 'ਚ ਇਹ ਮੁਕਾਬਲਾ ਜਿੱਤਣਾ ਪਵੇਗਾ।

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ