Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IND vs IRE 1st T20I: ਭਾਰਤ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਵੈਭਵ ਬਾਰੇ ਵੀ ਆਈ ਵੱਡੀ ਅਪਡੇਟ

26 ਜੂਨ, 2026 08:16 PM

ਭਾਰਤ ਤੇ ਆਇਰਲੈਂਡ ਵਿਚਕਾਰ ਦੋ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਬੇਲਫਾਸਟ ਦੇ ਸਿਵਲ ਸਰਵਿਸ ਕ੍ਰਿਕਟ ਕਲੱਬ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦੀ ਫੈਸਲਾ ਲਿਆ ਹੈ। ਇਸ ਵਿਚਾਲੇ ਸ਼੍ਰੇਅਸ ਨੇ ਦੱਸਿਆ ਕਿ ਵੈਭਵ ਸੂਰਿਆਵੰਸ਼ੀ ਪਹਿਲਾਂ ਮੁਕਾਬਲੇ 'ਚ ਟੀਮ ਦਾ ਹਿੱਸਾ ਨਹੀਂ ਹੈ। ਸਮਾਂ ਆਉਣ 'ਤੇ ਵੈਭਵ ਨੂੰ ਮੌਕਾ ਮਿਲੇਗਾ। ਹੁਣ ਲਈ ਅਸੀਂ ਤਿੰਨ ਤੇਜ਼ ਗੇਂਦਬਾਜ਼ਾਂ, ਇੱਕ ਆਲਰਾਊਂਡਰ ਨਾਲ ਮੈਦਾਨ 'ਤੇ ਉਤਰਾਂਗੇ।

ਭਾਰਤ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ।

ਆਇਰਲੈਂਡ (ਪਲੇਇੰਗ ਇਲੈਵਨ): ਟਿਮ ਟੇਕਟਰ, ਰੌਸ ਐਡੇਅਰ, ਹੈਰੀ ਟੇਕਟਰ, ਲੋਰਕਨ ਟਕਰ (ਵਿਕਟਕੀਪਰ/ਕਪਤਾਨ), ਬੈਂਜਾਮਿਨ ਕੈਲਿਟਜ਼, ਗੈਰੇਥ ਡੇਲਾਨੀ, ਜਾਰਜ ਡੌਕਰੇਲ, ਲਿਆਮ ਮੈਕਕਾਰਥੀ, ਮੈਥਿਊ ਹਮਫ੍ਰੇਸ, ਜੈ ਮੂਡਰਾ, ਮੈਥਿਊ ਹੌਲਾਰਡ।

ਇਸ ਮੈਚ ਵਿੱਚ ਸਾਰਿਆਂ ਦੀਆਂ ਨਜ਼ਰਾਂ ਵੈਭਵ ਸੂਰਿਆਵੰਸ਼ੀ 'ਤੇ ਸਨ। 15 ਸਾਲਾ ਸੂਰਯਵੰਸ਼ੀ ਨੇ ਆਈ.ਪੀ.ਐੱਲ. ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਜਿਸ ਦੇ ਦਮ ’ਤੇ ਉਸ ਨੇ ਸੀਨੀਅਰ ਰਾਸ਼ਟਰੀ ਟੀਮ ’ਚ ਜਗ੍ਹਾ ਬਣਾਈ। ਉਸ ਨੇ ਹਾਲ ਹੀ ’ਚ ਸ਼੍ਰੀਲੰਕਾ-ਏ ਵਿਰੁੱਧ ਤਿਕੋਣੀ ਲੜੀ ਦੇ ਫਾਈਨਲ ’ਚ 29 ਗੇਂਦਾਂ ’ਤੇ 94 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਸੀ ਜਿਸ ਨਾਲ ਉਸ ਦੇ ਕੌਮਾਂਤਰੀ ਕ੍ਰਿਕਟ ’ਚ ਡੈਬਿਊ ਨੂੰ ਲੈ ਕੇ ਉਤਸ਼ਾਹ ਵੱਧ ਗਿਆ ਹੈ। ਆਮ ਕ੍ਰਿਕਟ ਪ੍ਰੇਮੀ ਇਹ ਹੀ ਚਾਹੁੰਦਾ ਹੈ ਕਿ ਸੂਰਯਵੰਸ਼ੀ ਨੂੰ ਇਸ ਮੈਚ ’ਚ ਮੌਕਾ ਮਿਲੇ ਪਰ ਟੀਮ ਮੈਨੇਜਮੈਂਟ ਲਈ ਇਹ ਕੰਮ ਆਸਾਨ ਨਹੀਂ ਹੋਵੇਗਾ। ਭਾਰਤ ਦੇ ਚੋਟੀ ਦੇ ਕ੍ਰਮ ਦੇ ਤਿੰਨ ਬੱਲੇਬਾਜ਼ ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ ਤੇ ਈਸ਼ਾਨ ਕਿਸ਼ਨ ਹਨ। ਉਨ੍ਹਾਂ ਦੇ ਟੀ-20 ਰਿਕਾਰਡ ਨੂੰ ਨਜ਼ਰਅੰਦਾਜ਼ ਕਰਨਾ ਆਸਾਨ ਨਹੀਂ ਹੈ। ਨਿਊਜ਼ੀਲੈਂਡ ਵਿਰੁੱਧ ਮਾਰਚ ’ਚ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਦੇ ਫਾਈਨਲ ’ਚ ਮਿਲੀ ਜਿੱਤ ’ਚ ਸੈਮਸਨ, ਅਭਿਸ਼ੇਕ ਤੇ ਕਿਸ਼ਨ ਨੇ ਅਰਧ ਸੈਂਕੜੇ ਬਣਾਏ ਸਨ। ਇਸ ਤੋਂ ਬਾਅਦ ਭਾਰਤ ਨੇ ਸਭ ਤੋਂ ਛੋਟੇ ਰੂਪ ’ਚ ਕੋਈ ਮੈਚ ਨਹੀਂ ਖੇਡਿਆ ਹੈ। ਟੀਮ ਮੈਨੇਜਮੈਂਟ ਜੇਕਰ ਸੂਰਯਵੰਸ਼ੀ ਨੂੰ ਸਲਾਮੀ ਬੱਲੇਬਾਜ਼ ਦੇ ਰੂਪ ’ਚ ਸ਼ਾਮਲ ਕਰਦੀ ਹੈ ਤਾਂ ਫਿਰ ਸੈਮਸਨ ਜਾਂ ਅਭਿਸ਼ੇਕ ’ਚੋਂ ਕਿਸੇ ਇਕ ਨੂੰ ਜਾਂ ਤਾਂ ਬੱਲੇਬਾਜ਼ੀ ਕ੍ਰਮ ’ਚ ਹੇਠਾਂ ਖੇਡਣਾ ਪਵੇਗਾ ਜਾਂ ਟੀਮ ਤੋਂ ਬਾਹਰ ਹੋਣਾ ਪਵੇਗਾ। ਵਿਸ਼ਵ ਕੱਪ ਖਿਤਾਬ ਜਿੱਤਣ ਤੋਂ ਬਾਅਦ ਇਹ ਸਖਤ ਕਦਮ ਹੋਵੇਗਾ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ