ਕ੍ਰਾਈਸਟਚਰਚ : ਭਾਰਤ ਤੇ ਨਿਊਜ਼ੀਲੈਂਡ ਦਰਮਿਆਨ 5 ਮੈਚਾਂ ਦੀ ਟੀ20 ਸੀਰੀਜ਼ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਦੇ ਹੇਗਲੇ ਓਵਰ ਸਟੇਡੀਅਮ 'ਚ ਖੇਡਿਆ ਗਿਆ। ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ਮੈਚ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 225 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 226 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 19.4 ਓਵਰਾਂ 'ਚ 6 ਵਿਕਟਾਂ ਗੁਆ ਕੇ 230 ਦੌੜਾਂ ਬਣਾਈਆਂ ਤੇ 4 ਵਿਕਟਾਂ ਨਾਲ ਮੈਚ ਜਿੱਤ ਲਿਆ। ਭਾਰਤ ਲਈ ਸੰਜੂ ਸੈਮਸਨ ਨੇ 67 ਦੌੜਾਂ, ਅਭਿਸ਼ੇਕ ਸ਼ਰਮਾ ਨੇ 29 ਦੌੜਾਂ, ਕਪਤਾਨ ਸ਼੍ਰੇਅਸ ਅਈਅਰ ਨੇ 42 ਦੌੜਾਂ, ਅਕਸ਼ਰ ਪਟੇਲ ਨੇ 24 ਦੌੜਾਂ ਤੇ ਨਮਨ ਧੀਰ ਨੇ 42 ਦੌੜਾਂ ਤੇ ਨਿਤੀਸ਼ ਕੁਮਾਰ ਰੈੱਡੀ ਨੇ 2 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਐਡਮ ਮਿਲਨੇ ਨੇ 1, ਲੌਕੀ ਫਰਗੂਸਨ ਨੇ 1, ਮਾਈਕਲ ਬ੍ਰੇਸਵੈਲ ਨੇ 2 ਵਿਕਟਾਂ ਤੇ ਮਿਸ਼ੇਲ ਸੈਂਟਨਰ ਨੇ 2 ਵਿਕਟਾਂ ਲਈਆਂ।
ਟੀਮਾਂ:
ਨਿਊਜ਼ੀਲੈਂਡ (ਪਲੇਇੰਗ 11): ਫਿਨ ਐਲਨ, ਟਿਮ ਸਾਈਫਰਟ (ਵਿਕਟਕੀਪਰ), ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਐਡਮ ਮਿਲਨ, ਮੈਟ ਹੈਨਰੀ, ਲੋਕੀ ਫਰਗੂਸਨ
ਭਾਰਤ (ਪਲੇਇੰਗ 11): ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮਯੰਕ ਯਾਦਵ