Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

INDIA ਗਠਜੋੜ ਨੇ ਸਰਕਾਰ ਤੋਂ ਆਰਥਿਕ ਸਥਿਤੀ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ

08 ਜੂਨ, 2026 06:08 PM

ਨਵੀਂ ਦਿੱਲੀ : ਵਿਰੋਧੀ ਦਲਾਂ ਦੇ ਇੰਡੀਆ ਗਠਜੋੜ ਨੇ ਮੈਡੀਕਲ ਪ੍ਰਵੇਸ਼ ਪ੍ਰੀਖਿਆ ਨੀਟ ਦੇ ਪੇਪਰ ਲੀਕ ਹੋਣ ਅਤੇ ਸੀਬੀਐੱਸਈ 'ਚ ਗੜਬੜੀ ਦੇ ਮਾਮਲੇ 'ਚ ਸਿੱਖਿਆ ਮੰਤਰੀ ਧਰਮੇਂਦਰ ਯਾਦਵ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ 'ਤੇ ਵਿਚਾਰ ਕਰਨ ਲਈ ਸਰਕਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਇੰਡੀਆ ਗਠਜੋੜ ਦੀ ਸੋਮਵਾਰ ਨੂੰ ਇੱਥੇ ਕੰਸਟੀਟਿਊਸ਼ਨ ਕਲੱਬ 'ਚ ਕਰੀਬ ਢਾਈ ਘੰਟੇ ਚੱਲੀ ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਬੈਠਕ 'ਚ 5 ਮੁੱਦਿਆਂ 'ਤੇ ਸਹਿਮਤੀ ਬਣੀ, ਜਿਸ 'ਚ ਇੰਡੀਆ ਗਠਜੋੜ ਦੇ ਨੇਤਾਵਾਂ ਵਿਚਾਲੇ ਤਾਲਮੇਲ ਬਣਾਏ ਰੱਖਣ ਲਈ 2 ਮਹੀਨਿਆਂ 'ਚ ਬੈਠਕ ਆਯੋਜਿਤ ਕਰਨਾ ਸ਼ਾਮਲ ਹੈ। ਇਸ ਆਧਾਰ 'ਤੇ ਗਠਜੋੜ ਦੀ ਅਗਲੀ ਬੈਠਕ 8 ਅਗਸਤ ਨੂੰ ਹੈਦਰਾਬਾਦ 'ਚ ਆਯੋਜਿਤ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬੈਠਕ 'ਚ ਇਹ ਸਹਿਮਤੀ ਵੀ ਬਣੀ ਕਿ 'ਵੋਟ ਚੋਰੀ' ਅਤੇ ਚੋਣਾਂ 'ਚੇ ਹੇਰਾਫੇਰੀ ਨੂੰ ਲੈ ਕੇ ਦੇਸ਼ ਦੇ ਚੀਫ਼ ਜਸਟਿਸ ਨੂੰ ਇਕ ਚਿੱਠੀ ਭੇਜੀ ਜਾਵੇ। ਇਹ ਚਿੱਠੀ ਬਹੁਤ ਜਲਦ ਲਿਖ ਕੇ ਉਨ੍ਹਾਂ ਤੱਕ ਪਹੁੰਚਾਈ ਜਾਵੇਗੀ। ਨੀਟ ਪੇਪਰ ਲੀਕ ਮਾਮਲੇ 'ਚ ਸਰਬ ਪਾਰਟੀ ਮੀਟਿੰਗ ਤੋਂ ਫੈਸਲਾ ਹੋਇਆ ਹੈ ਕਿ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ। ਖੜਗੇ ਨੇ ਕਿਹਾ ਕਿ ਬੈਠਕ 'ਚ ਦੇਸ਼ ਦੇ ਆਰਥਿਕ ਹਾਲਾਤ ਅਤੇ ਸਮਾਜਿਕ ਮੁੱਦਿਆਂ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਸਰਕਾਰ ਤੋਂ ਮੰਗ ਕੀਤੀ ਗਈ। ਉਨ੍ਹਾਂ ਕਿਹਾ,''ਕੇਂਦਰ ਸਰਕਾਰ ਨੂੰ ਤੁਰੰਤ ਸਾਰੇ ਦਲਾਂ ਦੀ ਬੈਠਕ ਬੁਲਾਉਣੀ ਚਾਹੀਦੀ ਹੈ ਤਾਂਕਿ ਮੌਜੂਦਾ ਸਮੇਂ ਅਸਥਿਰ ਆਰਥਿਕ ਸਥਿਤੀ, ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਦੇ ਮੁੱਦੇ, ਅੱਤਿਆਚਾਰ ਅਤੇ ਹੋਰ ਲੋਕ-ਕੇਂਦਰਿਤ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕੇ।''

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬੈਠਕ 'ਚ ਇਹ ਵੀ ਸਹਿਮਤੀ ਬਣੀ ਹੈ ਕਿ ਸਾਰੇ ਦਲਾਂ ਦੇ ਨੇਤਾਵਾਂ ਨੂੰ ਹਰ ਮਹੀਨੇ 'ਚ ਮਿਲਣਾ ਚਾਹੀਦਾ। ਇਸ ਦੇ ਨਾਲ ਹੀ ਮਾਨਸੂਨ ਸੈਸ਼ਨ ਦੌਰਾਨ ਸੰਸਦੀ ਤਾਲਮੇਲ ਜਾਰੀ ਰਹੇਗਾ, ਜਿਸ 'ਚ ਵਿਰੋਧੀ ਧਿਰ ਦੇ ਨੇਤਾ ਦੇ ਦਫ਼ਤਰ 'ਚ ਹਰ ਦਿਨ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਬੈਠਕਾਂ ਹੋਣਗੀਆਂ। ਬੈਠਕ 'ਚ ਖੜਗੇ ਤੋਂ ਇਲਾਵਾ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ, ਸਮਾਜਵਾਦੀ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ, ਰਾਜਦ ਨੇਤਾ ਤੇਜਸਵੀ ਯਾਦਵ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੀ ਨੇਤਾ ਸੁਪ੍ਰਿਆ ਸੁਲੇ, ਐੱਮ.ਕੇ. ਪ੍ਰੇਮਚੰਦਨ, ਕਪਿਲ ਸਿੱਬਲ, ਖੱਬੇ ਪੱਖੀ ਪਾਰਟੀਆਂ ਦੇ ਨੇਤਾਵਾਂ ਅਤੇ ਹੋਰ ਘਟਕ ਦਾਲਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਖੜਗੇ ਨੇ ਦੱਸਿਆ ਕਿ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਬੈਠਕ 'ਚ ਵਰਚੁਅਲ ਮਾਧਿਅਮ ਨਾਲ ਸ਼ਾਮਲ ਹੋਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ