Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

13 ਮਾਰਚ, 2026 07:13 PM

ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ ਆਗਾਜ਼ ਤੋਂ ਪਹਿਲਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਖਿਡਾਰੀਆਂ ਦੇ ਅਭਿਆਸ ਸੈਸ਼ਨਾਂ ਨੂੰ ਲੈ ਕੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੋਰਡ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਅਨੁਸਾਰ, ਹੁਣ ਕੋਈ ਵੀ ਦੋ ਟੀਮਾਂ ਇੱਕੋ ਪਿੱਚ ਜਾਂ ਨੈੱਟ ਸਾਂਝਾ ਨਹੀਂ ਕਰ ਸਕਣਗੀਆਂ।

ਅਭਿਆਸ ਲਈ ਤਿਆਰ ਕਰਨੀਆਂ ਪੈਣਗੀਆਂ ਨਵੀਆਂ ਪਿੱਚਾਂ
BCCI ਵੱਲੋਂ ਫਰੈਂਚਾਈਜ਼ੀਆਂ ਨੂੰ ਭੇਜੀ ਗਈ 5 ਪੰਨਿਆਂ ਦੀ ਗਾਈਡਲਾਈਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਇੱਕ ਟੀਮ ਅਭਿਆਸ ਕਰਕੇ ਹਟਦੀ ਹੈ, ਤਾਂ ਦੂਜੀ ਟੀਮ ਉਸੇ ਪਿੱਚ ਜਾਂ ਨੈੱਟ 'ਤੇ ਅਭਿਆਸ ਨਹੀਂ ਕਰੇਗੀ। ਦੂਜੀ ਟੀਮ ਲਈ ਨਵੇਂ ਨੈੱਟ ਅਤੇ ਪਿੱਚ ਤਿਆਰ ਕਰਨੇ ਪੈਣਗੇ। ਇੰਨਾ ਹੀ ਨਹੀਂ, ਜੇਕਰ ਕੋਈ ਟੀਮ ਸਮੇਂ ਤੋਂ ਪਹਿਲਾਂ ਅਭਿਆਸ ਖ਼ਤਮ ਕਰ ਲੈਂਦੀ ਹੈ, ਤਾਂ ਵੀ ਵਿਰੋਧੀ ਟੀਮ ਨੂੰ ਉਨ੍ਹਾਂ ਦੇ 'ਰੇਂਜ-ਹਿੱਟਿੰਗ ਵਿਕਟ' ਜਾਂ 'ਥ੍ਰੋ ਡਾਊਨ' ਵਾਲੀ ਥਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।

ਪ੍ਰੈਕਟਿਸ ਮੈਚਾਂ 'ਤੇ ਵੀ ਲਗਾਈਆਂ ਪਾਬੰਦੀਆਂ
ਬੋਰਡ ਨੇ ਅਭਿਆਸ ਮੈਚਾਂ ਨੂੰ ਲੈ ਕੇ ਵੀ ਨਿਯਮ ਸਖ਼ਤ ਕਰ ਦਿੱਤੇ ਹਨ। ਬੋਰਡ ਮੁਤਾਬਕ, ਕੋਈ ਵੀ ਟੀਮ ਵੱਧ ਤੋਂ ਵੱਧ ਦੋ ਪ੍ਰੈਕਟਿਸ ਮੈਚ ਹੀ ਖੇਡ ਸਕੇਗੀ, ਜਿਸ ਲਈ ਪਹਿਲਾਂ BCCI ਤੋਂ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ। ਇਸਤੋਂ ਇਲਾਵਾ ਫਲੱਡ ਲਾਈਟਾਂ (ਰਾਤ) ਵਿੱਚ ਖੇਡੇ ਜਾਣ ਵਾਲੇ ਅਭਿਆਸ ਮੈਚਾਂ ਦੀ ਸਮਾਂ ਸੀਮਾ ਸਾਢੇ ਤਿੰਨ ਘੰਟੇ ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਕੋਈ ਵੀ ਅਭਿਆਸ ਸੈਸ਼ਨ ਜਾਂ ਮੈਚ ਸਟੇਡੀਅਮ ਦੇ 'ਮੇਨ ਸਕੁਏਅਰ' (ਮੁੱਖ ਪਿੱਚਾਂ) 'ਤੇ ਨਹੀਂ ਹੋਵੇਗਾ ਤਾਂ ਜੋ ਸੀਜ਼ਨ ਦੇ ਅਸਲ ਮੁਕਾਬਲਿਆਂ ਲਈ ਪਿੱਚਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ- IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ!
ਨਵੇਂ ਨਿਯਮਾਂ ਅਨੁਸਾਰ, ਮੇਜ਼ਬਾਨ (ਹੋਮ) ਫਰੈਂਚਾਈਜ਼ੀ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਉਹ ਦੋਵਾਂ ਟੀਮਾਂ ਲਈ ਵੱਖੋ-ਵੱਖਰੇ ਅਭਿਆਸ ਦੇ ਪ੍ਰਬੰਧ ਕਰੇ। ਇਸ ਵਿੱਚ ਖਿਡਾਰੀਆਂ ਲਈ ਖਾਣ-ਪੀਣ (ਕੈਟਰਿੰਗ) ਤੋਂ ਲੈ ਕੇ ਕ੍ਰਿਕਟ ਨਾਲ ਸਬੰਧਤ ਹਰ ਸਹੂਲਤ ਸ਼ਾਮਲ ਹੋਵੇਗੀ। ਹਾਲਾਂਕਿ, ਪਲੇਆਫ ਦੌਰਾਨ ਅਭਿਆਸ ਦੇ ਸਾਰੇ ਪ੍ਰਬੰਧ ਖੁਦ BCCI ਵੱਲੋਂ ਕੀਤੇ ਜਾਣਗੇ। ਬੋਰਡ ਦੇ ਇਸ ਫੈਸਲੇ ਦਾ ਮਕਸਦ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਪਿੱਚਾਂ ਦੀ ਗੁਣਵੱਤਾ ਬਣਾਈ ਰੱਖਣਾ ਦੱਸਿਆ ਜਾ ਰਿਹਾ ਹੈ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ