Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IPL 2026: ਚੇਨਈ ’ਤੇ ਜਿੱਤ ਨਾਲ ਟਾਪ-2 ’ਚ ਜਗ੍ਹਾ ਬਣਾਉਣ ਉਤਰੇਗਾ ਗੁਜਰਾਤ

21 ਮਈ, 2026 06:15 PM

ਅਹਿਮਦਾਬਾਦ : ਪਲੇਅ ਆਫ ’ਚ ਪਹਿਲਾਂ ਹੀ ਆਪਣੀ ਜਗ੍ਹਾ ਸੁਰੱਖਿਅਤ ਕਰ ਚੁੱਕੀ ਗੁਜਰਾਤ ਟਾਈਟਨਜ਼ ਦੀ ਟੀਮ ਚੇਨਈ ਸੁਪਰ ਕਿੰਗਜ਼ ਵਿਰੁੱਧ ਵੀਰਵਾਰ ਨੂੰ ਇੱਥੇ ਹੋਣ ਵਾਲੇ ਆਈ. ਪੀ. ਐੱਲ. ਮੈਚ ’ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖ ਕੇ ਚੋਟੀ ਦੇ ਦੋ ’ਚ ਜਗ੍ਹਾ ਪੱਕੀ ਕਰਨ ਦੇ ਇਰਾਦੇ ਨਾਲ ਮੈਦਾਨ ’ਤੇ ਉਤਰੇਗੀ। ਲੀਗ ਪੜਾਅ ’ਚ ਚੋਟੀ ਦੇ ਦੋ ਸਥਾਨਾਂ ’ਤੇ ਰਹਿਣ ਵਾਲੀ ਟੀਮ ਨੂੰ ਫਾਈਨਲ ’ਚ ਪਹੁੰਚਣ ਦੇ ਦੋ ਮੌਕੇ ਮਿਲਦੇ ਹਨ। ਗੁਜਰਾਤ ਅਜੇ 16 ਅੰਕ ਲੈ ਕੇ ਅੰਕ ਸੂਚੀ ’ਚ ਦੂਜੇ ਸਥਾਨ ’ਤੇ ਕਾਬਿਜ਼ ਹੈ। ਰਾਇਲ ਚੈਲੰਜਰਜ਼ ਬੈਂਗਲੁਰੂ (18 ਅੰਕ) ਪਹਿਲੇ ਸਥਾਨ ’ਤੇ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਸਨਰਾਈਜ਼ਰਜ਼ ਹੈਦਰਾਬਾਡ (16 ਅੰਕ) ਵੀ ਚੋਟੀ ਦੇ ਦੋ ’ਚ ਜਗ੍ਹਾ ਬਣਾਉਣ ਦੀ ਦੌੜ ’ਚ ਹੈ। ਇਨ੍ਹਾਂ ਤਿੰਨੋਂ ਟੀਮਾਂ ਨੇ ਪਹਿਲਾਂ ਹੀ ਪਲੇਅ ਆਫ ਲਈ ਕੁਆਲੀਫਾਈ ਕਰ ਲਿਆ ਹੈ।

ਜੇਕਰ ਗੁਜਰਾਤ ਦੀ ਟੀਮ ਚੇਨਈ ਵਿਰੁੱਧ ਵੱਡੀ ਜਿੱਤ ਦਰਜ ਕਰਦੀ ਹੈ ਤਾਂ ਉਹ ਰਾਇਲ ਚੈਲੰਜਰਜ਼ ਬੈਂਗਲੁਰੂ ਦੀ (+1.065) ਨੈੱਟ ਰਨ ਰੇਟ ਤੋਂ ਵੀ ਅੱਗੇ ਨਿਕਲ ਸਕਦੀ ਹੈ। ਜੇਕਰ ਸਨਰਾਈਜ਼ਰਜ਼ ਆਪਣੇ ਆਖਰੀ ਲੀਗ ਮੈਚ ’ਚ ਬੈਂਗਲੁਰੂ ਨੂੰ ਹਰਾ ਦਿੰਦੀ ਹੈ ਤਾਂ ਪਹਿਲੇ ਦੋ ਸਥਾਨਾਂ ਦੇ ਲਈ ਫੈਸਲਾ ਨੈੱਟ ਰਨ ਰੇਟ ਦੇ ਅਧਾਰ ’ਤੇ ਹੋਵੇਗਾ। ਅਜੇ ਗੁਜਰਾਤ ਟਾਈਟਨਜ਼ ਦੀ ਨੈੱਟ ਰਨ ਰੇਟ +0.400 ਹੈ ਜਿਹੜੀ ਸਨਰਾਈਜ਼ਰਜ਼ (+0.350) ਤੋਂ ਬਿਹਤਰ ਹੈ।

ਪਿਛਲੇ ਮੈਚ ’ਚ ਸਨਰਾਈਜ਼ਰਜ਼ ਦੇ ਹੱਥੋਂ ਹਾਰ ਦੇ ਕਾਰਨ ਚੇਨਈ ਦੀਆਂ ਪਲੇਅ ਆਫ ’ਚ ਪਹੁੰਚਣ ਦੀਆਂ ਉਮੀਦਾਂ ਲੱਗਭਗ ਖਤਮ ਹੋ ਗਈਆਂ ਹਨ। ਅਜਿਹੇ ’ਚ 5 ਵਾਰ ਦੀ ਸਾਬਕਾ ਚੈਂਪੀਅਨ ਚੇਨਈ ਸੈਸ਼ਨ ਦੇ ਆਪਣੇ ਸੰਭਾਵਿਤ ਆਖਰੀ ਮੈਚ ’ਚ ਵੱਕਾਰ ਬਚਾਉਣ ਦੀ ਕੋਸ਼ਿਸ਼ ਕਰੇਗੀ। ਰੁਤੂਰਾਜ ਗਾਇਕਵਾੜ ਦੀ ਅਗਵਾਈ ਵਾਲੀ ਟੀਮ ਟੂਰਨਾਮੈਂਟ ਤੋਂ ਬਾਹਰ ਹੋਣ ਦੀ ਕਗਾਰ ’ਤੇ ਹੈ ਤੇ ਪਲੇਅ ਆਫ ’ਚ ਆਖਰੀ ਸਥਾਨ ਦੇ ਲਈ ਦਾਅਵੇਦਾਰੀ ’ਚ ਬਣੇ ਰਹਿਣ ਦੇ ਲਈ ਉਸ ਨੂੰ ਗੁਜਰਾਤ ਵਿਰੁੱਧ ਜਿੱਤ ਦੇ ਨਾਲ ਹੋਰ ਮੈਚਾਂ ਦੇ ਨਤੀਜੇ ਵੀ ਆਪਣੇ ਅਨੁਕੂਲ ਰਹਿਣ ਦੇ ਲਈ ਪ੍ਰਾਰਥਨਾ ਕਰਨੀ ਪਵੇਗੀ।

ਨਰਿੰਦਰ ਮੋਦੀ ਸਟੇਡੀਅਮ ਦੀ ਰਵਾਇਤੀ ਰੂਪ ਨਾਲ ਬੱਲੇਬਾਜ਼ਾਂ ਦੇ ਲਈ ਅਨੁਕੂਲ ਪਿੱਚ ’ਤੇ ਹੋਣ ਵਾਲੇ ਇਸ ਮੁਕਾਬਲੇ ਤੋਂ ਪਹਿਲਾਂ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਤੇ ਉਸ ਦਾ ਸਲਾਮੀ ਜੋੜੀਦਾਰ ਸਾਈ ਸੁਦਰਸ਼ਨ ਸ਼ਾਨਦਾਰ ਫਾਰਮ ’ਚ ਹੈ। ਚੇਨਈ ਦੇ ਗੇਂਦਬਾਜ਼ਾਂ ਲਈ ਉਨ੍ਹਾਂ ’ਤੇ ਰੋਕ ਲਗਾਉਣਾ ਵੱਡੀ ਚੁਣੌਤੀ ਹੋਵੇਗੀ। ਵਿਚਾਲੇ ਦੇ ਓਵਰਾਂ ’ਚ ਵੀ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲ ਸਕਦੇ ਹਨ ਜਿਸ ’ਚ ਗੁਜਰਾਤ ਦਾ ਸਟਾਰ ਸਪਿੰਨਰ ਰਾਸ਼ਿਦ ਖਾਨ ਚੇਨਈ ਦੀ ਮਜ਼ਬੂਤ ਬੱਲੇਬਾਜ਼ੀ ਲਾਈਨ ਦੀ ਪ੍ਰੀਖਿਆ ਲਵੇਗਾ। ਗਿੱਲ, ਜੋਸ ਬਟਲਰ ਤੇ ਸੁਦਰਸ਼ਨ ਗੁਜਰਾਤ ਦੀ ਬੱਲੇਬਾਜ਼ੀ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਰਹਿਣਗੇ। ਗੁਜਰਾਤ ਦੇ ਮੱਧਕ੍ਰਮ ’ਚ ਹਾਲਾਂਕਿ ਨਿਰੰਤਰਤਾ ਦੀ ਕਮੀ ਹੈ ਤੇ ਅਜਿਹੇ ’ਚ ਚੇਨਈ ਦਾ ਖੱਬੇ ਹੱਥ ਦਾ ਸਪਿੰਨਰ ਅਕੀਲ ਹੁਸੈਨ ਉਨ੍ਹਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰੇਗਾ।

ਦੋਵਾਂ ਟੀਮਾਂ ਦਾ ਇਕ ਦੂਜੇ ਵਿਰੁੱਧ ਰਿਕਾਰਡ ਅਜੇ 4-4 ਨਾਲ ਬਰਾਬਰ ਹੈ। ਹਾਲਾਂਕਿ ਗੁਜਰਾਤ ਨੇ ਇਸ ਸੈਸ਼ਨ ਦੇ ਸ਼ੁਰੂ ’ਚ ਚੇਪਾਕ ’ਚ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ ਸੀ। ਪਿਛਲੇ ਮੁਕਾਬਲੇ ’ਚ ਕੈਗਿਸੋ ਰਬਾਡਾ ਨੇ 3 ਵਿਕਟਾਂ ਲੈ ਕੇ ਚੇਨਈ ਦੇ ਚੋਟੀਕ੍ਰਮ ਨੂੰ ਢਹਿ-ਢੇਰੀ ਕਰ ਦਿੱਤਾ ਸੀ। ਚੇਨਈ ਦੇ ਲਈ ਇਹ ਬਹੁਤ ਜ਼ਰੂਰੀ ਹੈ ਕਿ ਗਾਇਕਵਾੜ ਤੇ ਸੰਜੂ ਸੈਮਸਨ ਉਸ ਦੇ ਸ਼ੁਰੂਆਤੀ ਸਪੈੱਲ ’ਚ ਟਿਕੇ ਰਹਿਣ।

 

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ