Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IPL 2026: ਹਾਰ 'ਤੇ ਹਾਰਦਿਕ ਦਾ ਬਿਆਨ, ਬੋਲੇ- ਅਸੀਂ ਉਹ ਨਹੀਂ ਕਰ ਸਕੇ ਜੋ MI ਦੀ ਪਛਾਣ ਹੈ

30 ਅਪ੍ਰੈਲ, 2026 06:04 PM

ਮੁੰਬਈ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ (MI) ਦਾ ਮਾੜਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। 29 ਅਪ੍ਰੈਲ ਨੂੰ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਮੁੰਬਈ ਨੂੰ 6 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ। ਇਹ ਮੁੰਬਈ ਦੀ ਇਸ ਸੀਜ਼ਨ ਵਿੱਚ 8 ਮੈਚਾਂ ਵਿੱਚੋਂ ਛੇਵੀਂ ਹਾਰ ਹੈ, ਜਿਸ ਕਾਰਨ ਟੀਮ ਦੀਆਂ ਪਲੇਆਫ ਵਿੱਚ ਪਹੁੰਚਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ।

ਵਿਸ਼ਾਲ ਸਕੋਰ ਬਣਾ ਕੇ ਵੀ ਹਾਰਿਆ ਮੁੰਬਈ
ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ ਦੇ ਨੁਕਸਾਨ 'ਤੇ 243 ਦੌੜਾਂ ਦਾ ਪਹਾੜ ਜਿਹਾ ਸਕੋਰ ਖੜ੍ਹਾ ਕੀਤਾ ਸੀ। ਟੀਮ ਲਈ ਰਿਆਨ ਰਿਕਲਟਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਅਜੇਤੂ 123 ਦੌੜਾਂ ਦੀ ਪਾਰੀ ਖੇਡੀ, ਜਦਕਿ ਕਪਤਾਨ ਹਾਰਦਿਕ ਪੰਡਯਾ ਨੇ ਵੀ 15 ਗੇਂਦਾਂ ਵਿੱਚ 31 ਦੌੜਾਂ ਬਣਾਈਆਂ। ਪਰ ਹੈਦਰਾਬਾਦ ਦੇ ਬੱਲੇਬਾਜ਼ਾਂ ਨੇ 8 ਗੇਂਦਾਂ ਬਾਕੀ ਰਹਿੰਦਿਆਂ ਹੀ ਇਸ ਵਿਸ਼ਾਲ ਟੀਚੇ ਨੂੰ ਬੜੀ ਆਸਾਨੀ ਨਾਲ ਹਾਸਲ ਕਰ ਲਿਆ।

ਗੇਂਦਬਾਜ਼ੀ ਅਤੇ ਫੀਲਡਿੰਗ ਰਹੀ ਫੇਲ੍ਹ
ਮੁੰਬਈ ਦੇ ਗੇਂਦਬਾਜ਼ ਇਸ ਮੈਚ ਵਿੱਚ ਬੁਰੀ ਤਰ੍ਹਾਂ ਫਲਾਪ ਸਾਬਤ ਹੋਏ। ਇੱਥੋਂ ਤੱਕ ਕਿ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਵੀ 54 ਦੌੜਾਂ ਲੁਟਾਈਆਂ। ਹਾਰਦਿਕ ਪਾਂਡਿਆ ਨੇ ਮੈਚ ਤੋਂ ਬਾਅਦ ਫੀਲਡਿੰਗ ਵਿੱਚ ਹੋਈਆਂ ਗਲਤੀਆਂ ਅਤੇ ਛੁੱਟੇ ਹੋਏ ਕੈਚਾਂ 'ਤੇ ਗਹਿਰੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਮੌਕੇ ਮਿਲਦੇ ਹਨ ਤਾਂ ਉਨ੍ਹਾਂ ਨੂੰ ਫੜਨਾ ਜ਼ਰੂਰੀ ਹੁੰਦਾ ਹੈ, ਨਹੀਂ ਤਾਂ ਮੈਚ ਹੱਥੋਂ ਨਿਕਲ ਜਾਂਦਾ ਹੈ।

ਹਾਰਦਿਕ ਪੰਡਯਾ ਦਾ ਦਰਦ- 'ਅਸੀਂ MI ਵਾਲੀ ਪਛਾਣ ਨਹੀਂ ਦਿਖਾ ਪਾ ਰਹੇ'
ਹਾਰ ਤੋਂ ਬਾਅਦ ਕਪਤਾਨ ਹਾਰਦਿਕ ਪੰਡਯਾ ਕਾਫੀ ਨਿਰਾਸ਼ ਨਜ਼ਰ ਆਏ। ਉਨ੍ਹਾਂ ਨੇ ਸਵੀਕਾਰ ਕੀਤਾ ਕਿ ਟੀਮ ਇੱਕ ਇਕਾਈ ਵਜੋਂ ਉਹ ਪ੍ਰਦਰਸ਼ਨ ਨਹੀਂ ਕਰ ਪਾ ਰਹੀ ਜੋ ਮੁੰਬਈ ਇੰਡੀਅਨਜ਼ ਦੀ ਪਛਾਣ ਰਹੀ ਹੈ। ਪੰਡਯਾ ਨੇ ਪ੍ਰਸ਼ੰਸਕਾਂ ਲਈ ਵੀ ਸੰਦੇਸ਼ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਦੁੱਖ ਹੁੰਦਾ ਹੈ ਜਦੋਂ ਆਪਣੇ ਹੀ ਸਟੇਡੀਅਮ ਵਿੱਚ ਵਿਰੋਧੀ ਟੀਮ ਲਈ ਜ਼ਿਆਦਾ ਸ਼ੋਰ ਸੁਣਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਟੀਮ ਪ੍ਰਸ਼ੰਸਕਾਂ ਦੇ ਭਰੋਸੇ 'ਤੇ ਖਰੀ ਨਹੀਂ ਉਤਰੀ ਅਤੇ ਉਨ੍ਹਾਂ ਨੂੰ ਖੁਸ਼ ਕਰਨ ਲਈ ਬਿਹਤਰ ਖੇਡਣਾ ਹੋਵੇਗਾ।

ਅੰਕ ਸੂਚੀ ਵਿੱਚ ਸਥਿਤੀ ਅਤੇ ਅਗਲਾ ਮੁਕਾਬਲਾ
ਇਸ ਹਾਰ ਦੇ ਨਾਲ ਮੁੰਬਈ ਇੰਡੀਅਨਜ਼ ਅੰਕ ਸੂਚੀ ਵਿੱਚ ਨੌਵੇਂ ਸਥਾਨ 'ਤੇ ਬਣੀ ਹੋਈ ਹੈ। ਹੁਣ ਟੀਮ ਲਈ ਅੱਗੇ ਦਾ ਰਸਤਾ ਬੇਹੱਦ ਮੁਸ਼ਕਲ ਹੋ ਗਿਆ ਹੈ। ਮੁੰਬਈ ਦਾ ਅਗਲਾ ਮੁਕਾਬਲਾ 2 ਮਈ ਨੂੰ ਚੇਨਈ ਸੁਪਰ ਕਿੰਗਜ਼ (CSK) ਵਿਰੁੱਧ ਹੋਵੇਗਾ, ਜੋ ਉਨ੍ਹਾਂ ਲਈ 'ਕਰੋ ਜਾਂ ਮਰੋ' ਵਾਲੀ ਸਥਿਤੀ ਵਾਲਾ ਮੈਚ ਹੋ ਸਕਦਾ ਹੈ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ