ਕੁਝ ਸਮਾਂ ਪਹਿਲਾਂ ਹੀ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਬਣੀ ਤਣਾਅਪੂਰਨ ਸਥਿਤੀ ਕਾਰਨ ਆਈ.ਪੀ.ਐੱਲ. ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਬਾਰੇ ਇਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਆਈ.ਪੀ.ਐੱਲ. ਦਾ ਮੌਜੂਦਾ ਸੀਜ਼ਨ ਸਿਰਫ਼ 1 ਹਫ਼ਤੇ ਲਈ ਮੁਲਤਵੀ ਕੀਤਾ ਗਿਆ ਹੈ।
ਬੀ.ਸੀ.ਸੀ.ਆਈ. ਦੇ ਉਪ-ਪ੍ਰਧਾਨ ਰਾਜੀਵ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਬੋਰਡ ਨੇ ਟੂਰਨਾਮੈਂਟ ਦੇ ਬਾਕੀ ਹਿੱਸੇ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਇਕ ਹਫ਼ਤੇ ਬਾਅਦ ਦੁਬਾਰਾ ਹਾਲਾਤਾਂ ਦੇ ਮੱਦੇਨਜ਼ਰ ਅੱਗੇ ਦੇ ਮੈਚਾਂ ਬਾਰੇ ਫ਼ੈਸਲਾ ਲਿਆ ਜਾਵੇਗਾ ਤੇ ਸ਼ੈਡਿਊਲ ਜਾਰੀ ਕੀਤਾ ਜਾਵੇਗਾ।
ਇੰਡੀਅਨ ਪ੍ਰੀਮੀਅਰ ਲੀਗ ਨੇ ਇਸ ਬਾਰੇ ਅਪਡੇਟ ਆਪਣੇ ਅਧਿਕਾਰਿਤ ਐਕਸ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਆਈ.ਪੀ.ਐੱਲ. ਨੇ ਆਪਣੀ ਪੋਸਟ 'ਚ ਲਿਖਿਆ, ''ਆਈ.ਪੀ.ਐੱਲ. 2025 ਦੇ ਬਾਕੀ ਬਚੇ ਮੈਚ ਇਕ ਹਫ਼ਤੇ ਲਈ ਮੁਤਲਵੀ ਕਰ ਦਿੱਤੇ ਗਏ ਹਨ।''