Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

J&K ਨੂੰ ਵਿਕਾਸ ਦੀ ਵੱਡੀ ਸੌਗਾਤ; ਸ਼ਿਵਰਾਜ ਚੌਹਾਨ ਨੇ 3,566 ਕਰੋੜ ਰੁਪਏ ਦੇ ਸੜਕ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

28 ਅਪ੍ਰੈਲ, 2026 06:05 PM

ਸ਼੍ਰੀਨਗਰ : ਕੇਂਦਰੀ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਅਧੀਨ 3566 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਮਨਜ਼ੂਰੀ ਪੱਤਰ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਸੌਂਪਿਆ। ਕੇਂਦਰੀ ਮੰਤਰੀ ਨੇ ਇਸ ਮੌਕੇ 'ਦੀਨਦਿਆਲ ਅੰਤਯੋਦਿਆ ਯੋਜਨਾ (ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ) ਤਹਿਤ 24 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਮਹਿਲਾ ਸਵੈ-ਸਹਾਇਤਾ ਸਮੂਹਾਂ ਲਈ ਕੁੱਲ 4,568.23 ਕਰੋੜ ਰੁਪਏ ਤੋਂ ਵੱਧ ਦੇ ਫੰਡ ਵੀ ਜਾਰੀ ਕੀਤੇ। ਇਸ ਸਮਾਗਮ 'ਚ ਮੁੱਖ ਮੰਤਰੀ ਉਮਰ ਅਬਦੁੱਲਾ, ਉਪ ਮੁੱਖ ਮੰਤਰੀ ਸੁਰਿੰਦਰ ਕੁਮਾਰ ਚੌਧਰੀ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਸੀਨੀਅਰ ਵਿਅਕਤੀ ਮੌਜੂਦ ਸਨ।

ਸ਼ਿਵਰਾਜ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਸਿਰਫ਼ ਸੜਕਾਂ ਬਣਾਉਣ ਲਈ ਨਹੀਂ ਸਗੋਂ ਦਿਲ ਨੂੰ ਦਿਲ ਨਾਲ ਜੋੜਨ ਦੇ ਸੰਕਲਪ ਨਾਲ ਆਈ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਵਿਕਾਸ ਲਈ 'ਦਿਲ ਦੇ ਦੁਆਰ ਵੀ ਖੁੱਲ੍ਹੇ ਹਨ ਅਤੇ ਦਿੱਲੀ ਦੇ ਦੁਆਰ ਵੀ।'' ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਦੋਵੇਂ ਪੜਾਵਾਂ 'ਚ ਜੰਮੂ ਕਸ਼ਮੀਰ ਨੂੰ ਪਹਿਲ ਦਿੱਤੀ ਗਈ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਕੇਂਦਰ  ਸਰਕਾਰ ਇਸ ਇਲਾਕੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਕ ਹੀ ਸਾਲ 'ਚ ਸੂਬੇ ਲਈ ਲਗਭਗ 8,000 ਕਰੋੜ ਰੁਪਏ ਦੀਆਂ ਸੜਕਾਂ ਦੀ ਮਨਜ਼ੂਰੀ ਇਕ ਇਤਿਹਾਸਕ ਉਪਲੱਬਧੀ ਹੈ। ਇਸ ਦੀ ਮਦਦ ਨਾਲ ਹਰ ਪਿੰਡ ਅਤੇ ਦੂਰ-ਦੁਰਾਡੇ ਦੀ ਆਬਾਦੀ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ।

ਚੌਹਾਨ ਨੇ ਮਹਿਲਾ ਸਸ਼ਕਤੀਕਰਨ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹੁਣ ਟੀਚਾ ਸਿਰਫ਼ 'ਲੱਖਪਤੀ ਦੀਦੀ' ਬਣਾਉਣਾ ਨਹੀਂ ਸਗੋਂ ਉਨ੍ਹਾਂ ਨੂੰ ਸਸ਼ਕਤ ਉੱਦਮੀ ਬਣਾਉਣਾ ਹੈ। ਖੇਤੀਬਾੜੀ ਦੇ ਮੁੱਦੇ 'ਤੇ ਉਨ੍ਹਾਂ ਨੇ ਐਲਾਨ ਕੀਤਾ ਕਿ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਵਿਗਿਆਨੀਆਂ ਦੀ ਇਕ ਟੀਮ ਜਲਦ ਹੀ ਜੰਮੂ ਕਸ਼ਮੀਰ ਆਏਗੀ, ਜੋ ਇੱਥੇ ਦੀ ਜਲਵਾਯੂ ਅਤੇ ਮਿੱਟੀ ਦਾ ਅਧਿਐਨ ਕਰ ਕੇ ਖੇਤੀ ਨੂੰ ਲਾਭਕਾਰੀ ਬਣਾਉਣ ਦਾ ਵਿਸਤ੍ਰਿਤ ਰੋਡਮੈਪ ਤਿਆਰ ਕਰੇਗੀ। ਉਨ੍ਹਾਂ ਨੇ ਛੋਟੇ ਕਿਸਾਨਾਂ ਲਈ 'ਇੰਟੀਗ੍ਰੇਟੇਡ ਫਾਰਮਿੰਗ' (ਏਕੀਕ੍ਰਿਤ ਖੇਤੀਬਾੜੀ) ਨੂੰ ਆਮਦਨ ਵਧਾਉਣ ਦਾ ਸਭ ਤੋਂ ਪ੍ਰਭਾਵੀ ਮਾਡਲ ਦੱਸਿਆ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰੀ ਮੰਤਰੀ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਜੰਮੂ ਕਸ਼ਮੀਰ ਦਾ 'ਸੱਚਾ ਮਿੱਤਰ' ਅਤੇ 'ਹਮਦਰਦ' ਦੱਸਿਆ। ਉਨ੍ਹਾਂ ਕਿਹਾ,''ਇਕ ਹੀ ਫੇਜ਼ 'ਚ 8,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਮਨਜ਼ੂਰੀ ਕੋਈ ਮਾਮੂਲੀ ਗੱਲ ਨਹੀਂ ਹੈ। ਸੂਬਾ ਸਰਕਾਰ ਇਨ੍ਹਾਂ ਕੰਮਾਂ ਨੂੰ ਤੇਜ਼ੀ ਨਾਲ ਜ਼ਮੀਨ 'ਤੇ ਉਤਾਰੇਗੀ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'