Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

KKR vs PBKS: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ

06 ਅਪ੍ਰੈਲ, 2026 06:03 PM

ਕੋਲਕਾਤਾ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਸੋਮਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਸਟੇਡੀਅਮ ਵਿੱਚ ਮੁਕਾਬਲਾ ਹੋਵੇਗੀ। ਇਹ ਮੈਚ ਦੋਵਾਂ ਟੀਮਾਂ ਲਈ ਬੇਹੱਦ ਅਹਿਮ ਹੈ ਕਿਉਂਕਿ ਜਿੱਥੇ ਕੋਲਕਾਤਾ ਆਪਣੀ ਪਹਿਲੀ ਜਿੱਤ ਦੀ ਭਾਲ ਵਿੱਚ ਹੈ, ਉੱਥੇ ਹੀ ਪੰਜਾਬ ਦੀ ਟੀਮ ਆਪਣੀ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ।

KKR ਦੀ ਖ਼ਰਾਬ ਸ਼ੁਰੂਆਤ, ਪੰਜਾਬ ਪੂਰੇ ਆਤਮ-ਵਿਸ਼ਵਾਸ ਵਿੱਚ 
ਅਜਿੰਕਯ ਰਹਾਣੇ ਦੀ ਕਪਤਾਨੀ ਵਾਲੀ ਕੋਲਕਾਤਾ ਦੀ ਟੀਮ ਇਸ ਸੀਜ਼ਨ ਵਿੱਚ ਹੁਣ ਤੱਕ ਖੇਡੇ ਗਏ ਆਪਣੇ ਦੋਵੇਂ ਮੈਚ ਹਾਰ ਚੁੱਕੀ ਹੈ। ਪਹਿਲੇ ਮੈਚ ਵਿੱਚ ਉਨ੍ਹਾਂ ਨੂੰ ਮੁੰਬਈ ਇੰਡੀਅਨਜ਼ ਤੋਂ ਹਾਰ ਮਿਲੀ ਸੀ ਅਤੇ ਦੂਜੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਉਨ੍ਹਾਂ ਨੂੰ 65 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਦੂਜੇ ਪਾਸੇ, ਸ਼੍ਰੇਅਸ ਅਈਅਰ ਦੀ ਕਪਤਾਨੀ ਹੇਠ ਪੰਜਾਬ ਕਿੰਗਜ਼ ਦੀ ਟੀਮ ਸ਼ਾਨਦਾਰ ਫਾਰਮ ਵਿੱਚ ਹੈ। ਪੰਜਾਬ ਨੇ ਆਪਣੇ ਪਹਿਲੇ ਦੋਵੇਂ ਮੈਚਾਂ ਵਿੱਚ ਗੁਜਰਾਤ ਟਾਈਟਨਜ਼ ਅਤੇ ਚੇਨਈ ਸੁਪਰ ਕਿੰਗਜ਼ ਨੂੰ ਹਰਾ ਕੇ ਲਗਾਤਾਰ ਦੋ ਜਿੱਤਾਂ ਦਰਜ ਕੀਤੀਆਂ ਹਨ।

ਹੈੱਡ-ਟੂ-ਹੈੱਡ ਰਿਕਾਰਡ 
ਅੰਕੜਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ ਦੋਵਾਂ ਟੀਮਾਂ ਵਿਚਾਲੇ ਕੁੱਲ 35 ਮੁਕਾਬਲੇ ਹੋਏ ਹਨ, ਜਿਨ੍ਹਾਂ ਵਿੱਚੋਂ ਕੋਲਕਾਤਾ ਨੇ 21 ਅਤੇ ਪੰਜਾਬ ਨੇ 13 ਮੈਚ ਜਿੱਤੇ ਹਨ, ਜਦਕਿ ਇੱਕ ਮੈਚ ਬੇਨਤੀਜਾ ਰਿਹਾ ਹੈ। ਹਾਲਾਂਕਿ ਇਤਿਹਾਸਕ ਤੌਰ 'ਤੇ KKR ਦਾ ਪਲੜਾ ਭਾਰੀ ਰਿਹਾ ਹੈ, ਪਰ ਮੌਜੂਦਾ ਫਾਰਮ ਪੰਜਾਬ ਦੇ ਹੱਕ ਵਿੱਚ ਨਜ਼ਰ ਆ ਰਹੀ ਹੈ।

ਪਿੱਚ ਅਤੇ ਮੌਸਮ ਦੀ ਰਿਪੋਰਟ
ਈਡਨ ਗਾਰਡਨ ਦੀ ਪਿੱਚ ਬੱਲੇਬਾਜ਼ਾਂ ਲਈ ਕਾਫ਼ੀ ਅਨੁਕੂਲ ਮੰਨੀ ਜਾਂਦੀ ਹੈ। ਪਿਛਲੇ ਮੈਚ ਵਿੱਚ ਇਸ ਮੈਦਾਨ 'ਤੇ 226 ਦੌੜਾਂ ਦਾ ਵੱਡਾ ਸਕੋਰ ਬਣਿਆ ਸੀ, ਜਿਸ ਤੋਂ ਸਾਫ਼ ਹੈ ਕਿ ਅੱਜ ਫਿਰ ਇੱਕ ਹਾਈ-ਸਕੋਰਿੰਗ ਮੈਚ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਕੋਲਕਾਤਾ ਵਿੱਚ ਮੈਚ ਦੀ ਸ਼ੁਰੂਆਤ ਦੌਰਾਨ ਹਲਕੀ ਬਾਰਿਸ਼ ਅਤੇ ਹਨੇਰੀ ਦੀ ਸੰਭਾਵਨਾ ਹੈ, ਪਰ ਉਮੀਦ ਹੈ ਕਿ ਮੀਂਹ ਜ਼ਿਆਦਾ ਦੇਰ ਨਹੀਂ ਚੱਲੇਗਾ ਅਤੇ ਪੂਰਾ ਮੈਚ ਖੇਡਿਆ ਜਾਵੇਗਾ।

ਸੰਭਾਵਿਤ ਪਲੇਇੰਗ 11

ਕੋਲਕਾਤਾ ਨਾਈਟ ਰਾਈਡਰਜ਼ : ਅਜਿੰਕਯ ਰਹਾਣੇ (ਕਪਤਾਨ), ਫਿਨ ਐਲਨ, ਅੰਗਕ੍ਰਿਸ਼ ਰਘੁਵੰਸ਼ੀ (ਵਿਕਟਕੀਪਰ), ਕੈਮਰੂਨ ਗ੍ਰੀਨ, ਰਿੰਕੂ ਸਿੰਘ, ਰਮਨਦੀਪ ਸਿੰਘ, ਅਨੁਕੂਲ ਰਾਏ, ਸੁਨੀਲ ਨਰੇਨ, ਵਰੁਣ ਚੱਕਰਵਰਤੀ, ਕਾਰਤਿਕ ਤਿਆਗੀ, ਵੈਭਵ ਅਰੋੜਾ। (ਇਮਪੈਕਟ ਪਲੇਅਰ: ਬਲੇਸਿੰਗ ਮੁਜ਼ਰਬਾਨੀ)।

ਪੰਜਾਬ ਕਿੰਗਜ਼ : ਪ੍ਰਭਸਿਮਰਨ ਸਿੰਘ (ਵਿਕਟਕੀਪਰ), ਪ੍ਰਿਆਂਸ਼ ਆਰੀਆ, ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਨੇਹਲ ਵਢੇਰਾ, ਮਾਰਕਸ ਸਟੋਇਨਿਸ, ਮਾਰਕੋ ਯਾਨਸਨ, ਜ਼ੇਵੀਅਰ ਬਾਰਟਲੇਟ, ਵਿਜੇਕੁਮਾਰ ਵੈਸ਼ਾਕ, ਅਰਸ਼ਦੀਪ ਸਿੰਘ। (ਇਮਪੈਕਟ ਪਲੇਅਰ: ਯੁਜਵੇਂਦਰ ਚਾਹਲ)।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ