Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

LPG ਗੈਸ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

13 ਮਾਰਚ, 2026 07:42 PM

ਨਵੀਂ ਦਿੱਲੀ : ਪੱਛਮੀ ਏਸ਼ੀਆ 'ਚ ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦਾ ਸੇਕ ਹੁਣ ਭਾਰਤੀ ਸੰਸਦ ਤੱਕ ਪਹੁੰਚ ਗਿਆ ਹੈ। ਦੇਸ਼ 'ਚ ਰਸੋਈ ਗੈਸ (LPG) ਦੀ ਭਾਰੀ ਕਿੱਲਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਨੇ ਅਜਿਹਾ ਹੰਗਾਮਾ ਕੀਤਾ ਕਿ ਸਦਨ ਦੀ ਕਾਰਵਾਈ ਤੈਅ ਸਮੇਂ ਤੋਂ ਪਹਿਲਾਂ ਹੀ ਸੋਮਵਾਰ ਤੱਕ ਲਈ ਮੁਲਤਵੀ ਕਰਨੀ ਪਈ। ਸਦਨ ਦੀ ਕਾਰਵਾਈ ਦੌਰਾਨ ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸੀ ਸਾਂਸਦ ਸੰਸਦ ਕੰਪਲੈਕਸ 'ਚ ਗਿਲਾਸ ਅਤੇ ਥਾਲੀਆਂ ਲੈ ਕੇ ਨਾਟਕ ਕਰ ਰਹੇ ਹਨ। ਰਿਜਿਜੂ ਨੇ ਕਿਹਾ,"ਕਾਂਗਰਸ ਦੇ ਮੈਂਬਰ ਆਪਣੇ ਨੇਤਾ (ਰਾਹੁਲ ਗਾਂਧੀ) ਦੇ ਨਾਲ-ਨਾਲ ਖੁਦ ਵੀ ਵਿਗੜ ਗਏ ਹਨ। ਅਜੇ ਵੀ ਸਮਾਂ ਹੈ ਸੁਧਰ ਜਾਓ, ਜਨਤਾ ਤੁਹਾਨੂੰ ਸੱਤਾ ਨਹੀਂ ਦੇਣ ਵਾਲੀ।"

ਸਵੇਰੇ ਜਿਵੇਂ ਹੀ ਸਪੀਕਰ ਓਮ ਬਿਰਲਾ ਨੇ ਪ੍ਰਸ਼ਨਕਾਲ ਸ਼ੁਰੂ ਕੀਤਾ, ਵਿਰੋਧੀ ਮੈਂਬਰ ਆਪਣੀਆਂ ਸੀਟਾਂ 'ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰਨ ਲੱਗੇ। ਹੰਗਾਮਾ ਵਧਦਾ ਦੇਖ ਸਪੀਕਰ ਨੇ ਸਖ਼ਤ ਲਹਿਜੇ 'ਚ ਚੇਤਾਵਨੀ ਦਿੱਤੀ,"ਸਦਨ ਦੀਆਂ ਮੇਜ਼ਾਂ 'ਤੇ ਚੜ੍ਹੋਗੇ ਤਾਂ ਸਖ਼ਤ ਕਾਰਵਾਈ ਹੋਵੇਗੀ। ਸੰਸਦ ਦੀ ਮਰਿਆਦਾ ਬਣਾਈ ਰੱਖਣਾ ਸਭ ਦੀ ਜ਼ਿੰਮੇਵਾਰੀ ਹੈ, ਜੋ ਆਚਰਣ ਤੁਸੀਂ ਕਰ ਰਹੇ ਹੋ, ਉਹ ਬਿਲਕੁਲ ਠੀਕ ਨਹੀਂ ਹੈ।" ਵਾਰ-ਵਾਰ ਕਾਰਵਾਈ ਮੁਲਤਵੀ ਹੋਣ ਦੇ ਬਾਵਜੂਦ, ਦੁਪਹਿਰ 2 ਵਜੇ ਜਦੋਂ ਸਦਨ ਮੁੜ ਜੁੜਿਆ ਤਾਂ ਹੰਗਾਮੇ ਦੇ ਵਿਚਕਾਰ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤ ਸਾਲ 2025-26 ਦੀਆਂ ਵਾਧੂ ਗ੍ਰਾਂਟ ਮੰਗਾਂ 'ਤੇ ਜਵਾਬ ਦਿੱਤਾ। ਇਸ ਤੋਂ ਬਾਅਦ ਵਿਨਿਯੋਗ ਬਿੱਲ 2026 (Appropriation Bill) ਨੂੰ ਪਾਸ ਕਰ ਦਿੱਤਾ ਗਿਆ। ਪਰ ਵਿਰੋਧੀਆਂ ਦਾ ਰੌਲਾ ਨਾ ਘੱਟਦਾ ਦੇਖ ਪੀਠਾਸੀਨ ਕ੍ਰਿਸ਼ਨ ਪ੍ਰਸਾਦ ਤੇਨੇਤੀ ਨੇ ਸਦਨ ਨੂੰ ਸੋਮਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ