Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ ਮਚੀ ਹਾਹਾਕਾਰ

11 ਫ਼ਰਵਰੀ, 2026 07:10 PM

ਬਠਿੰਡਾ : ਇੱਥੇ ਸੰਗਤ ਇਲਾਕੇ ’ਚ ਪੈਂਦੇ 56 ਪਿੰਡਾਂ ਦੇ ਲੋਕਾਂ ਨੂੰ ਗੈਸ ਸਿਲੰਡਰ ਨਾ ਮਿਲਣ ਕਾਰਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੈਸ ਏਜੰਸੀ ਓ. ਟੀ. ਪੀ. ਤੋਂ ਬਿਨਾਂ ਸਿਲੰਡਰ ਨਾ ਦੇਣ ਦਾ ਕਹਿ ਕੇ ਆਪਣਾ ਪੱਲਾ ਝਾੜ ਰਹੀ ਹੈ ਪਰ ਇਸ ’ਚ ਆਮ ਉਪਭੋਗਤਾ ਪਿਸ ਰਿਹਾ ਹੈ। ਪ੍ਰਸਾਸ਼ਨ ਵੀ ਇਸੇ ਪਾਸੇ ਧਿਆਨ ਨਹੀਂ ਦੇ ਰਿਹਾ। ਇਕੱਤਰ ਜਾਣਕਾਰੀ ਅਨੁਸਾਰ ਜਿਸ ਸਮੇਂ ਸੰਗਤ ਇੰਡੇਨ ਗੈਸ ਏਜੰਸੀ ਦਾ ਮਾਲਕ ਇੰਜੀ. ਰੁਪਿੰਦਰਜੀਤ ਸਿੰਘ ਸਨ। ਉਸ ਸਮੇਂ ਖ਼ਪਤਕਾਰਾਂ ਨੂੰ ਗੈਸ ਸਿਲੰਡਰਾਂ ਦੀ ਸਹੀ ਸਪਲਾਈ ਹੋ ਰਹੀ ਸੀ, ਕਿਸੇ ਕਾਰਨ ਉਸ ਨੇ ਇਹ ਗੈਸ ਏਜੰਸੀ ਅੱਗੇ ਰਾਮਪੁਰਾ ਦੇ ਇਕ ਵਿਅਕਤੀ ਨੂੰ ਵੇਚ ਦਿੱਤੀ। ਉਸ ਨੇ ਵੀ ਥੋੜ੍ਹਾ ਸਮਾਂ ਏਜੰਸੀ ਕੋਲ ਰੱਖਣ ਕਾਰਨ ਅੱਗੇ ਕਿਸੇ ਪਟਿਆਲਾ ਦੇ ਵਿਅਕਤੀ ਨੂੰ ਵੇਚ ਦਿੱਤੀ। ਇਸ ਗੈਸ ਏਜੰਸੀ ਅਧੀਨ ਕਰੀਬ 56 ਪਿੰਡਾਂ ਤੋਂ ਇਲਾਵਾ ਸੰਗਤ ਮੰਡੀ ਵੀ ਆਉਂਦੀ ਹੈ।

ਇਸ ਖੇਤਰ ’ਚ ਇੰਡੇਨ ਗੈਸ ਏਜੰਸੀ ਤੋਂ ਇਲਾਵਾ ਦੂਸਰੀ ਕੋਈ ਹੋਰ ਏਜੰਸੀ ਵੀ ਨਹੀਂ ਹੈ, ਜਿਸ ਕਾਰਨ ਵੱਡੀ ਗਿਣਤੀ ’ਚ ਲੋਕਾਂ ਕੋਲ ਇਡੇਨ ਗੈਸ ਏਜੰਸੀ ਦੇ ਹੀ ਗੈਸ ਕੁਨੈਕਸ਼ਨ ਹਨ। ਏਜੰਸੀ ਦੇ ਜਿਹੜੇ ਦੋ ਮੋਬਾਇਲ ਨੰਬਰ ਸਨ, ਉਹ ਵੀ ਪਿਛਲੇ ਕਈ ਦਿਨ੍ਹਾਂ ਤੋਂ ਬੰਦ ਆ ਰਹੇ ਹਨ, ਜਿਸ ਕਾਰਨ ਖ਼ਪਤਕਾਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਗਤ ਗੈਸ ਏਜੰਸੀ ਤੋਂ ਗੈਸ ਸਿਲੰਡਰ ਨਾ ਮਿਲਣ ਕਾਰਨ ਬਾਹਰਲੀਆਂ ਗੈਸ ਏਜੰਸੀਆਂ ਨੂੰ ਗੈਸ ਸਪਲਾਈ ਕਰਨ ਲਈ ਕਿਹਾ ਗਿਆ ਹੈ ਪਰ ਜਦ ਬਾਹਰੀ ਗੈਸ ਏਜੰਸੀਆਂ ਦੇ ਕਰਿੰਦੇ ਗੈਸ ਸਪਲਾਈ ਇਲਾਕੇ ’ਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਵੀ ਗੈਸ ਸਪਲਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ। ਖ਼ਪਤਕਾਰਾਂ ਦੇ ਦੱਸਣ ਅਨੁਸਾਰ ਪਿਛਲੇ ਕਈ ਦਿਨ੍ਹਾਂ ਤੋਂ ਉਨ੍ਹਾਂ ਨੂੰ ਗੈਸ ਸਿਲੰਡਰ ਨਾ ਮਿਲਣ ਕਾਰਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਏਜੰਸੀ ਦੇ ਮੋਬਾਇਲ ਨੰਬਰ ਵੀ ਬੰਦ ਆ ਰਹੇ ਹਨ। ਉਨ੍ਹਾਂ ਏਜੰਸੀ ਮਾਲਕਾਂ ’ਤੇ ਦੋਸ਼ ਲਗਾਇਆ ਕਿ ਉਨ੍ਹਾਂ ਵੱਲੋਂ ਗੈਸ ਸਿਲੰਡਰਾਂ ਨੂੰ ਬਲੈਕ ’ਚ ਵੇਚਿਆ ਜਾ ਰਿਹਾ ਹੈ, ਜਿਸ ਕਾਰਨ ਲੋਕ ਗੈਸ ਲੈਣ ਤੋਂ ਵਾਂਝੇ ਹੋ ਗਏ ਹਨ।

ਕੀ ਕਹਿੰਦੇ ਹਨ ਗੈਸ ਏਜੰਸੀ ਦੇ ਮਾਲਕ ਹਰਸਰੂਪ ਚੌਧਰੀ
ਜਦ ਇਸ ਸਬੰਧੀ ਸੰਗਤ ਇੰਡੇਨ ਗੈਸ ਏਜੰਸੀ ਦੇ ਮਾਲਕ ਹਰਸਰੂਪ ਚੌਧਰੀ ਨਾਲ ਉਨ੍ਹਾਂ ਦੇ ਫੋਨ ’ਤੇ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਹਾਲੇ ਇਕ ਮਹੀਨਾ ਪਹਿਲਾਂ ਹੀ ਗੈਸ ਏਜੰਸੀ ਖ਼ਰੀਦੀ ਹੈ। ਸਰਕਾਰ ਨੇ ਬਿਨਾਂ ਓ. ਟੀ. ਪੀ. ਤੋਂ ਗੈਸ ਸਿਲੰਡਰ ਦੇਣਾ ਬੈਨ ਕਰ ਦਿੱਤਾ ਗਿਆ ਹੈ। ਕਈ ਅਜਿਹੇ ਵੀ ਖ਼ਪਤਕਾਰ ਹਨ ਕਿ ਕਾਪੀ ਉਨ੍ਹਾਂ ਦੇ ਨਾਂ ’ਤੇ ਹੈ ਅਤੇ ਮੋਬਾਇਲ ਕਿਸੇ ਹੋਰ ਵਿਅਕਤੀ ਦਾ ਦਿੱਤਾ ਹੁੰਦਾ ਹੈ। ਜਦੋਂ ਉਹ ਗੈਸ ਸਿਲੰਡਰ ਦੇਣ ਜਾਂਦੇ ਹਨ ਤਾਂ ਓ. ਟੀ. ਪੀ. ਉਨ੍ਹਾਂ ਨੂੰ ਨਹੀਂ ਮਿਲਦਾ, ਜਿਸ ਕਾਰਨ ਉਹ ਸਿਲੰਡਰ ਨਹੀਂ ਦਿੱਤਾ ਜਾਂ ਕਈ ਅਜਿਹੇ ਵੀ ਵਿਅਕਤੀ ਹਨ, ਜਿਹੜੇ ਕਾਪੀ ਨਾਲ ਰਜਿਸਟਰਡ ਮੋਬਾਇਲ ਕੰਮ ’ਤੇ ਜਾਂਦੇ ਸਮੇਂ ਆਪਣੇ ਨਾਲ ਲੈ ਜਾਂਦੇ ਹਨ, ਉਸ ਸਮੇਂ ਵੀ ਸਿਲੰਡਰ ਦੇਣ ’ਚ ਦਿੱਕਤ ਆਉਂਦੀ ਹੈ। ਪਿੰਡਾਂ ਦੇ ਲੋਕ ਜ਼ਿਆਦਾਤਰ ਅਨਪੜ੍ਹ ਹਨ, ਜਿਨ੍ਹਾਂ ਨੇ ਹਾਲੇ ਕੇ. ਵਾਈ. ਸੀ. ਵੀ ਨਹੀਂ ਕਰਵਾਈ, ਜਿਸ ਕਾਰਨ ਵੀ ਸਮੱਸਿਆ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਗੈਸ ਸਿਲੰਡਰ ਦੇਣ ’ਚ ਉਨ੍ਹਾਂ ਦਾ ਨੁਕਸਾਨ ਨਹੀਂ, ਸਗੋਂ ਫ਼ਾਇਦਾ ਹੈ, ਉਹ ਨਹੀਂ ਚਾਹੁੰਦੇ ਕਿਸੇ ਖ਼ਪਤਕਾਰ ਨੂੰ ਪਰੇਸ਼ਾਨੀ ਆਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ