Friday, October 02, 2026
BREAKING
• LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ • ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ • ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ • ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ • LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ • ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ • ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ • ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ • ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼ • ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਪੰਜਾਬ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

02 ਅਕਤੂਬਰ, 2026 07:02 PM

ਜਲੰਧਰ/ਫਗਵਾੜਾ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਕੀਤੀ ਗਈ ਹਿੰਸਾ ਦੇ ਮਾਮਲੇ ਵਿਚ ਨਵੀਂ ਅਪਡੇਟ ਸਾਹਮਣੇ ਆਈ ਹੈ। ਦਰਅਸਲ ਡੀ. ਆਈ. ਜੀ. ਨਵੀਨ ਸਿੰਗਲਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕੀਤੇ ਹਨ। ਡੀ. ਆਈ. ਜੀ. ਨਵੀਨ ਸਿੰਗਲਾ ਨੇ ਦੱਸਿਆ ਕਿ ਐੱਲ. ਪੀ. ਯੂ. 'ਚ ਵਿਘਨ ਪਾਉਣ 'ਚ ਸ਼ਾਮਲ ਨੌਂ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ. ਐੱਸ. ਪੀ. ਗੌਰਵ ਤੂਰਾ ਅਤੇ ਐੱਸ. ਆਈ. ਟੀ. ਇੰਚਾਰਜ ਵਿਨੀਤ ਅਲਹਾਵਤ ਨਵੀਨ ਦੇ ਨਾਲ ਮੌਜੂਦ ਸਨ।

ਮੁਲਜ਼ਮਾਂ ਦੀ ਪਛਾਣ ਜੇਮਜ਼ ਦਹੀਆ, ਗਗਨਦੀਪ, ਜਸਮੀਤ ਕੁਮਾਰ ਵਾਸੀ ਫਗਵਾੜਾ, ਅੰਤਰਿਕਸ਼ ਅਤੇ ਸਾਹਿਲ ਵਾਸੀ ਜੰਮੂ-ਕਸ਼ਮੀਰ, ਕ੍ਰਿਸ਼ਨ ਕੁਮਾਰ, ਭਵਿੱਖ ਕਰਨ ਵਾਸੀ ਮੁਬੰਈ ਅਤੇ ਆਸ਼ੂਤੋਸ਼ ਵਾਸੀ ਫਗਵਾੜਾ ਵਜੋਂ ਹੋਈ ਹੈ। ਆਸ਼ੂਤੋਸ਼ ਨੌਵੀਂ ਦਾ ਵਿਦਿਆਰਥੀ ਹੈ। ਨਵੀਨ ਸਿੰਗਲਾ ਨੇ ਦੱਸਿਆ ਕਿ ਪੁਲਸ ਨੇ ਸ਼ੁਰੂ 'ਚ ਲਾਠੀਚਾਰਜ ਨਹੀਂ ਕੀਤਾ ਸੀ ਪਰ ਜਦੋਂ ਵਿਦਿਆਰਥੀਆਂ ਨੇ ਪੁਲਸ ਅਤੇ ਮੀਡੀਆ 'ਤੇ ਪੱਥਰਬਾਜ਼ੀ ਕੀਤੀ ਅਤੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਤਾਂ ਉਨ੍ਹਾਂ ਦੀ ਟੀਮ ਨੇ ਸਥਿਤੀ ਨੂੰ ਸ਼ਾਂਤ ਕਰਨ ਲਈ ਪ੍ਰਦਰਸ਼ਨਕਾਰੀਆਂ ਨੂੰ ਖਿੰਡਾ ਦਿੱਤਾ। ਡੀ. ਆਈ. ਜੀ. ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ 163 ਐੱਫ਼. ਆਈ. ਆਰਜ਼. 'ਚ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਦੋ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ, ਦੋ ਜੰਮੂ ਤੋਂ ਅਤੇ ਇਕ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵਿੱਚੋਂ ਸੱਤ ਵਿਦਿਆਰਥੀ ਹਨ ਅਤੇ ਦੋ ਬਾਹਰੀ ਹਨ। ਜਾਂਚ ਦੌਰਾਨ ਪੁਲਸ ਨੇ 20 ਮੁਲਜ਼ਮਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਮਾਮਲੇ 'ਚ ਨਾਮਜ਼ਦ ਕਰ ਲਿਆ ਹੈ।

ਨਵੀਨ ਸਿੰਗਲਾ ਨੇ ਕਿਹਾ ਕਿ ਪੁਲਸ ਮੀਡੀਆ ਨਾਲ ਮਿਲ ਕੇ ਅਤੇ ਵਿਦਿਆਰਥੀਆਂ ਨੂੰ ਅੱਗੇ ਲੈ ਕੇ ਚੱਲ ਰਹੀ ਸੀ। ਡੀ. ਆਈ. ਜੀ. ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਕਿਹਾ ਕਿ ਪੁਲਸ ਉਨ੍ਹਾਂ ਦੇ ਨਾਲ ਹੈ। ਹਾਲਾਂਕਿ ਕੁਝ ਵਿਦਿਆਰਥੀਆਂ ਨੇ ਫਿਰ ਵੀ ਹੰਗਾਮਾ ਕੀਤਾ। ਡੀ. ਆਈ. ਜੀ. ਦੇ ਮੁਤਾਬਕ ਜਦੋਂ ਉਹ ਪੁਲਸ ਫੋਰਸ ਨਾਲ ਯੂਨੀਵਰਸਿਟੀ ਪਹੁੰਚੇ ਤਾਂ ਉਨ੍ਹਾਂ ਨੇ ਵੇਖਿਆ ਕਿ ਵਿਦਿਆਰਥੀਆਂ ਨੇ ਉਸ ਸਮੇਂ ਜੰਮ ਕੇ ਭੰਨਤੋਰ ਕੀਤੀ। ਉਥੇ ਹੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਹੋਣ ਨੂੰ ਲੈ ਕੇ ਡੀ. ਆਈ. ਜੀ. ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਐੱਸ. ਆਈ. ਟੀ. ਬਣਾਈ ਗਈ ਹੈ, ਜੋਕਿ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

12 ਹਫ਼ਤਿਆਂ ਅੰਦਰ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

12 ਹਫ਼ਤਿਆਂ ਅੰਦਰ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ