Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਪੰਜਾਬ

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

16 ਅਕਤੂਬਰ, 2026 08:01 PM

ਜਲੰਧਰ/ਫਗਵਾੜਾ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹੋਈ ਹਿੰਸਾ ਦੇ ਸਿਲਸਿਲੇ 'ਚ ਦੋ ਹੋਰ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਨ੍ਹਾਂ 'ਚੋਂ ਇਕ ਹਿਮਾਚਲ ਪ੍ਰਦੇਸ਼ ਦਾ ਹੈ ਅਤੇ ਦੂਜਾ ਹਰਿਆਣਾ ਦਾ ਹੈ। ਦੋਵਾਂ ਨੂੰ ਬਾਲ ਗ੍ਰਹਿ ਭੇਜ ਦਿੱਤਾ ਗਿਆ ਹੈ। ਮਾਮਲੇ 'ਚ ਹੁਣ ਤੱਕ ਚਾਰ ਨਾਬਾਲਗਾਂ ਸਮੇਤ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁੱਛਗਿੱਛ ਦੌਰਾਨ ਦੋਵਾਂ ਨੇ ਕਿਹਾ ਕਿ ਮੈਸੇਜ ਮਿਲਣ ਤੋਂ ਬਾਅਦ ਕੁਝ ਸੀਨੀਅਰ ਵਿਦਿਆਰਥੀ ਉਨ੍ਹਾਂ ਨੂੰ ਨਾਲ ਲੈ ਗਏ ਸਨ। ਜਦੋਂ ਕੈਂਪਸ 'ਚ ਭੰਨਤੋੜ ਸ਼ੁਰੂ ਹੋਈ ਤਾਂ ਉਹ ਵੀ ਭੀੜ 'ਚ ਸ਼ਾਮਲ ਹੋ ਗਏ।

ਹਾਲਾਂਕਿ ਦੋਵਾਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪੁਲਸ ਹੁਣ ਉਨ੍ਹਾਂ ਸੀਨੀਅਰ ਵਿਦਿਆਰਥੀਆਂ ਦੀ ਪਛਾਣ ਕਰ ਰਹੀ ਹੈ, ਜਿਨ੍ਹਾਂ ਨੇ ਮੈਸੇਜ ਭੇਜੇ ਸਨ ਅਤੇ ਉਨ੍ਹਾਂ ਨੂੰ ਮੌਕੇ 'ਤੇ ਲੈ ਕੇ ਗਏ ਸਨ। ਹੁਣ ਤੱਕ 400 ਤੋਂ ਵੱਧ ਵਿਦਿਆਰਥੀ ਅਤੇ ਬਾਹਰੀ ਲੋਕ ਜਾਂਚ ਦੇ ਦਾਇਰੇ 'ਚ ਹਨ। ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਹੋਣ ਤੋਂ ਬਾਅਦ ਐੱਲ. ਪੀ. ਯੂ. 'ਚ ਵਿਦਿਆਰਥੀਆਂ 'ਚ ਗੁੱਸਾ ਫੁੱਟ ਗਿਆ ਸੀ। ਉਨ੍ਹਾਂ ਨੇ ਯੂਨੀਵਰਸਿਟੀ ਦੇ ਬਾਹਰ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਸੀ।

ਜਾਂਚ ਦੌਰਾਨ ਇਹ ਪਤਾ ਲੱਗਾ ਕਿ ਪਹਿਲੇ ਸਾਲ ਦੇ ਇਕ ਵਿਦਿਆਰਥਣ ਨੇ ਰੈਡਿਟ 'ਤੇ ਪੋਸਟ ਸਾਂਝੀ ਕੀਤੀ ਸੀ। ਪੁੱਛਗਿੱਛ ਦੌਰਾਨ ਲੜਕੀ ਨੇ ਖ਼ੁਲਾਸਾ ਕੀਤਾ ਕਿ ਉਸ ਦੀ ਜਾਣਕਾਰੀ ਅਫ਼ਵਾਹਾਂ 'ਤੇ ਆਧਾਰਿਤ ਸੀ। ਪੁਲਸ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਵੀਡੀਓ ਦੀ ਮਦਦ ਨਾਲ ਸ਼ੱਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਘਟਨਾ ਸਮੇਂ ਮੌਕੇ 'ਤੇ ਕੌਣ ਮੌਜੂਦ ਸੀ ਅਤੇ ਭੰਨਤੋੜ 'ਚ ਕੌਣ ਸ਼ਾਮਲ ਸੀ। ਪੁਲਸ ਮੈਸੇਜ ਭੇਜਣ ਵਾਲਿਆਂ, ਵਿਦਿਆਰਥੀਆਂ ਨੂੰ ਮੌਕੇ 'ਤੇ ਲੈ ਜਾਣ ਵਾਲਿਆਂ ਅਤੇ ਹੋਰ ਸ਼ੱਕੀਆਂ ਦੇ ਵਿਚਕਾਰ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ