Wednesday, September 30, 2026
BREAKING
• ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24 ਘੰਟੇ ਆਤਿਸ਼ਬਾਜ਼ੀ ਦੀ ਇਜਾਜ਼ਤ • 2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ) • FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼ • ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ ਨੇ ਕੀਤਾ ਐਲਾਨ • ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ • SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ • ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ • ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ. • ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ • ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬ

LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ

30 ਸਤੰਬਰ, 2026 07:22 PM

ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) 'ਚ ਵਾਪਰੀ ਹਿੰਸਾ, ਸਾੜਫੂਕ ਅਤੇ ਭੰਨਤੋੜ ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਚੱਲ ਰਹੀ ਜਾਂਚ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਤੈਅ ਕੀਤੀ ਹੈ। ਇਹ ਸੁਣਵਾਈ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ 'ਤੇ ਹੋਈ, ਜਿਸ 'ਚ ਪੂਰੇ ਘਟਨਾਕ੍ਰਮ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੌਰਵ ਚੋਪੜਾ ਅਤੇ ਐਡਵੋਕੇਟ ਅਰਜੁਨ ਸ਼ਿਓਰਾਣ ਨੇ ਦਲੀਲ ਦਿੱਤੀ ਕਿ ਕੈਂਪਸ 'ਚ ਹੋਈ ਹਿੰਸਾ ਦੌਰਾਨ ਦੰਗਾ, ਅਗਜ਼ਨੀ ਅਤੇ ਵੱਡੇ ਪੱਧਰ 'ਤੇ ਲੁੱਟ-ਖੋਹ ਹੋਈ ਹੈ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤੀ ਦਖ਼ਲ ਅਤੇ ਕੇਂਦਰੀ ਏਜੰਸੀ ਵੱਲੋਂ ਜਾਂਚ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਹਫ਼ਤੇ ਯੂਨੀਵਰਸਿਟੀ ਕੈਂਪਸ 'ਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜ਼ਿਨਾਹ ਦੀ ਅਫ਼ਵਾਹ ਫੈਲਣ ਤੋਂ ਬਾਅਦ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ ਸੀ। ਇਸ ਤੋਂ ਬਾਅਦ 26 ਅਤੇ 27 ਸਤੰਬਰ ਨੂੰ ਕੈਂਪਸ ਦੇ ਅੰਦਰਲੇ ਯੂਨੀਮਾਲ 'ਚ ਭੰਨਤੋੜ, ਦੁਕਾਨਾਂ 'ਚ ਲੁੱਟਮਾਰ ਅਤੇ ਸਾੜਫੂਕ ਦੀਆਂ ਘਟਨਾਵਾਂ ਵਾਪਰੀਆਂ।

ਪ੍ਰਦਰਸ਼ਨ ਕਾਰਨ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵੀ ਲਗਭਗ 18 ਘੰਟੇ ਜਾਮ ਰਿਹਾ ਸੀ। ਹਾਲਾਂਕਿ, ਪੁਲਸ ਨੇ ਸ਼ੁਰੂਆਤੀ ਜਾਂਚ 'ਚ ਕਥਿਤ ਅਪਰਾਧ ਦੀ ਪੁਸ਼ਟੀ ਹੋਣ ਤੋਂ ਇਨਕਾਰ ਕੀਤਾ ਹੈ ਅਤੇ ਐੱਸ. ਆਈ. ਟੀ. ਦਾ ਗਠਨ ਕੀਤਾ ਹੋਇਆ ਹੈ। ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਨੇ 28 ਸਤੰਬਰ ਤੋਂ 10 ਦਿਨਾਂ ਲਈ ਸਾਰੀਆਂ ਕਲਾਸਾਂ ਅਤੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ 8 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ 'ਤੇ ਟਿਕੀਆਂ ਹਨ, ਜਿੱਥੇ ਪੰਜਾਬ ਸਰਕਾਰ ਵੱਲੋਂ ਜਾਂਚ ਦੀ ਅਸਲ ਸਥਿਤੀ ਬਾਰੇ ਹਾਈਕੋਰਟ ਨੂੰ ਜਾਣੂੰ ਕਰਵਾਇਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)

2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)

ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ

ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ

ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.

ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.

ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ

ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ

ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ

ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ