Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਪੰਜਾਬ ਸਰਕਾਰ ਨੇ ਕੀਤੀ ਰੱਦ, ਬਜਟ ਸੈਸ਼ਨ 'ਚ ਨਹੀਂ ਹੋਣਗੇ ਸ਼ਾਮਲ

03 ਫ਼ਰਵਰੀ, 2026 12:25 PM

ਚੰਡੀਗੜ੍ਹ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਦਿੱਤੀ ਅਸਥਾਈ ਪੈਰੋਲ ਦੀ ਅਰਜ਼ੀ ਨੂੰ ਸਪੱਸ਼ਟ ਤੌਰ 'ਤੇ ਖਾਰਜ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਅਸਥਾਈ ਤੌਰ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਜਾਂਦਾ ਹੈ, ਤਾਂ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਇਸ ਡਰ ਕਾਰਨ ਉਸਦੀ ਪੈਰੋਲ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਦੀ ਪਟੀਸ਼ਨ 'ਤੇ ਸੱਤ ਕੰਮਕਾਜੀ ਦਿਨਾਂ ਦੇ ਅੰਦਰ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਸੀ। ਅੰਮ੍ਰਿਤਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਪੰਜਾਬ ਸਰਕਾਰ ਤੋਂ ਸੰਸਦ ਮੈਂਬਰ ਦੀ ਰਿਹਾਈ ਦੀ ਅਰਜ਼ੀ ਦੇ ਸਬੰਧ ਵਿੱਚ ਜਵਾਬ ਮਿਲਿਆ ਹੈ। ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਪਹਿਲੇ ਪੜਾਅ ਵਿੱਚ 13 ਫਰਵਰੀ ਤੱਕ ਜਾਰੀ ਰਹੇਗਾ। ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ ਤੱਕ ਹੋਵੇਗਾ।

ਜਾਣੋ ਕੌਣ ਹਨ MP ਅੰਮ੍ਰਿਤਪਾਲ ਸਿੰਘ
ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ। ਇਸ ਵੇਲੇ ਉਹ ਕੌਮੀ ਸੁਰੱਖਿਆ ਐਕਟ (NSA) ਅਧੀਨ ਰੋਕ-ਟੋਕ ਹੇਠ 23 ਮਾਰਚ 2023 ਤੋਂ ਹਿਰਾਸਤ ਵਿੱਚ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਦਾ ਜਨਮ 1993 ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਉਨ੍ਹਾਂ ਨੂੰ ਮਰਹੂਮ ਅਦਾਕਾਰ ਦੀਪ ਸਿੱਧੂ ਦੁਆਰਾ ਬਣਾਈ ਗਈ ਜਥੇਬੰਦੀ 'ਵਾਰਿਸ ਪੰਜਾਬ ਦੇ' ਦਾ ਮੁਖੀ ਬਣਾਇਆ ਗਿਆ ਸੀ। ਉਨ੍ਹਾਂ ਨੇ 'ਅੰਮ੍ਰਿਤ ਸੰਚਾਰ' ਅਤੇ ਨਸ਼ਾ ਛੁਡਾਊ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦਾ ਕੰਮ ਸ਼ੁਰੂ ਕੀਤਾ। ਉਨ੍ਹਾਂ ਦੇ ਪਹਿਰਾਵੇ ਅਤੇ ਸ਼ੈਲੀ ਦੀ ਤੁਲਨਾ ਅਕਸਰ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਕੀਤੀ ਜਾਣ ਲੱਗੀ, ਜਿਸ ਕਾਰਨ ਉਹ ਜਲਦੀ ਸੁਰਖੀਆਂ ਵਿੱਚ ਆ ਗਏ। ਫਰਵਰੀ 2023 ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਰਿਹਾਅ ਕਰਵਾਉਣ ਲਈ ਅਜਨਾਲਾ ਥਾਣੇ ਦਾ ਘੇਰਾਓ ਕੀਤਾ ਸੀ। ਇਸ ਘਟਨਾ ਦੌਰਾਨ ਹੋਈ ਹਿੰਸਾ ਕਾਰਨ ਉਹ ਪੁਲਸ ਅਤੇ ਸਰਕਾਰ ਦੇ ਨਿਸ਼ਾਨੇ 'ਤੇ ਆ ਗਏ। ਮਾਰਚ 2023 ਵਿੱਚ ਪੰਜਾਬ ਪੁਲਸ ਨੇ ਉਨ੍ਹਾਂ ਖਿਲਾਫ ਇੱਕ ਵੱਡੀ ਮੁਹਿੰਮ ਚਲਾਈ। ਕਈ ਦਿਨ ਫਰਾਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਅਪ੍ਰੈਲ 2023 ਵਿੱਚ ਮੋਗਾ ਦੇ ਪਿੰਡ ਰੋਡਾ ਤੋਂ ਗ੍ਰਿਫਤਾਰ ਕੀਤਾ ਗਿਆ। ਜੇਲ੍ਹ ਵਿੱਚ ਹੁੰਦਿਆਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ 2024 ਵਿੱਚ ਇਕ ਅਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਹਲਕੇ ਤੋਂ ਚੋਣ ਲੜੀ। ਉਹ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਨਾਲ ਜੇਤੂ ਰਹੇ। ਅੰਮ੍ਰਿਤਪਾਲ ਨੂੰ ਕੁੱਲ 4,04,430 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਵੱਡੇ ਫ਼ਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ