Thursday, November 12, 2026
BREAKING
• MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ • ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ • ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼ • ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ • ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ... • ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ • ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ • ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ • ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼ • ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਪੰਜਾਬ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

12 ਨਵੰਬਰ, 2026 07:06 PM

ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਤੋਂ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਸਾਈਕਲ ਯਾਤਰਾ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਹਰੀ ਝੰਡੀ ਵਿਖਾਈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।


ਇਹ ਸਾਈਕਲ ਯਾਤਰਾ 625 ਕਿਲੋਮੀਟਰ ਦੀ ਹੋਵੇਗੀ ਜੋਕਿ ਵੱਖ-ਵੱਖ 27 ਵਿਧਾਨ ਸਭਾ ਹਲਕਿਆਂ ਵਿਚ ਕੱਢੀ ਜਾ ਰਹੀ ਹੈ। ਸਾਈਕਲ ਯਾਤਰਾ ਦੌਰਾਨ ਇਕ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਲੀਡਰਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸੀਨੀਅਰ ਲੀਡਰਾਂ ਨੇ ਵਿਚਾਰ ਸਾਂਝੇ ਕੀਤੇ। ਇਹ ਸਾਈਕਲ ਯਾਤਰਾ 12 ਤਾਰੀਖ਼ ਤੋਂ 19 ਨਵੰਬਰ ਤੱਕ ਇਹ ਸਾਈਕਲ ਯਾਤਰਾ ਕੱਢੀ ਜਾਵੇਗੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦੀ ਯਾਤਰਾ ਖਮਾਣੋ ਅਤੇ ਸਮਰਾਲਾ ਤੱਕ ਜਾਵੇਗੀ, ਜੋਕਿ 2 ਹਜ਼ਾਰ ਸਾਈਕਲਾਂ 'ਤੇ ਕੱਢੀ ਜਾ ਰਹੀ ਹੈ। ਕਾਂਗਰਸ ਦੀ ਇਹ ਮੁਹਿੰਮ ਸਿਰਫ਼ ਸੱਤਾ 'ਚ ਵਾਪਸੀ ਲਈ ਨਹੀਂ ਹੈ, ਸਗੋਂ ਪੰਜਾਬ ਨੂੰ ਮੁੜ ਪਟੜੀ 'ਤੇ ਲਿਆਉਣ ਲਈ ਹੈ। ਚਰਨਜੀਤ ਚੰਨੀ ਨੇ ਕਿਹਾ ਕਿ ਇਹ ਪੂਰੀ ਕਾਂਗਰਸ ਪਾਰਟੀ ਦਾ ਪ੍ਰੋਗਰਾਮ ਹੈ। ਇਹ ਯਾਤਰਾ ਚਾਰ ਪੜਾਵਾਂ 'ਚ ਕੱਢੀ ਜਾਵੇਗੀ। ਜਿਹੜੇ ਲੋਕ ਪਹਿਲੇ ਪੜਾਅ 'ਚ ਹਿੱਸਾ ਨਹੀਂ ਲੈ ਸਕੇ ਸਨ, ਉਹ ਬਾਅਦ ਦੇ ਪੜਾਵਾਂ 'ਚ ਹਿੱਸਾ ਲੈ ਸਕਣਗੇ। ਚੰਨੀ ਨੇ ਦਾਅਵਾ ਕੀਤਾ ਕਿ ਯਾਤਰਾ ਨੂੰ ਜਨਤਕ ਸਮਰਥਨ ਮਿਲ ਰਿਹਾ ਹੈ। ਯਾਤਰਾ ਦੇ ਪਹਿਲੇ ਪੜਾਅ ਸਮਰਾਲਾ ਵਿਖੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਯਾਤਰਾ ਦਾ ਸਵਾਗਤ ਕੀਤਾ।


ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਇਕ ਪੈਸਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਜੋ-ਜੋ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਨਹੀਂ ਕੀਤੇ ਹਨ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰੇਗੀ। ਪਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਨੂੰ ਮੁੜ੍ਹ ਪੰਜਾਬੀਆਂ ਦਾ ਬਣਾਉਣਾ ਹੈ। ਇਸ ਲਈ ਪੰਜਾਬ ਦੇ ਨਾਲ ਖੜ੍ਹੇ ਹਾਂ। ਪੰਜਾਬ ਕਾਂਗਰਸ ਇਕ ਟੀਮ ਹੈ। ਅਸੀਂ ਸਾਈਕਲ 'ਤੇ ਵੀ ਚੱਲਾਂਗੇ, ਬੱਸ ਤੇ ਵੀ ਚੱਲਾਂਗੇ ਅਤੇ ਲੋੜ ਪਈ ਤਾਂ ਪੈਦਲ ਵੀ ਚੱਲਾਂਗੇ।


ਇਸ ਦੌਰਾਨ ਸਚਿਨ ਪਾਇਲਟ ਨੇ ਕਾਲੀਆਂ ਝੰਡੀਆਂ ਵਿਖਾਉਣ ਵਾਲਿਆਂ ਬਾਰੇ ਕਿਹਾ ਕਿ ਜਿਹੜੇ ਲੋਕ ਪੰਜਾਬ ਵਿਚ ਸਾਨੂੰ ਕਾਲੀਆਂ ਝੰਡੀਆਂ ਵਿਖਾ ਰਹੇ ਹਨ, ਉਹ ਪੰਜਾਬ ਨੂੰ ਬੁਰੀ ਨਜ਼ਰ ਤੋਂ ਬਚਾਉਣ ਲਈ ਵਿਖਾ ਰਹੇ ਹਨ। ਪੰਜਾਬ ਨੂੰ ਬਚਾਉਣ ਲਈ ਕਾਲੇ ਟਿੱਕੇ ਦੀ ਲੋੜ ਹੈ, ਇਸੇ ਕਰਕੇ ਹੀ ਲੋਕ ਸਾਨੂੰ ਅੱਜ ਕਾਲੀਆਂ ਝੰਡੀਆਂ ਵਿਖਾ ਰਹੇ ਹਨ। ਇਸ ਦੌਰਾਨ ਸਚਿਨ ਪਾਇਲਟ ਨੇ ਆਮ ਆਦਮੀ ਪਾਰਟੀ 'ਤੇ ਖ਼ੂਬ ਤੰਜ ਕੱਸੇ। ਇਸ ਮੌਕੇ ਸੰਸਦ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਰਾਜਕੁਮਾਰ ਵੇਰਕਾ, ਬੰਨੀ ਕੰਗ, ਹਰਮਿੰਦਰ ਸਿੰਘ ਗਿੱਲ ਆਗੂ ਪੁੱਜ ਚੁੱਕੇ ਹਨ।


ਸ੍ਰੀ ਚਮਕੌਰ ਸਾਹਿਬ ਤੋਂ ਯਾਤਰਾ ਸ਼ੁਰੂ ਕਰਕੇ ਚੰਨੀ ਆਪਣੇ ਪੁਰਾਣੇ ਰਾਜਨੀਤਿਕ ਗੜ੍ਹ 'ਚ ਵਰਕਰਾਂ ਨੂੰ ਮੁੜ ਸਰਗਰਮ ਕਰ ਰਹੇ ਹਨ ਤਾਂ ਜੋ ਸੂਬਾ ਸੰਗਠਨ ਉੱਤੇ ਆਪਣਾ ਪ੍ਰਭਾਵ ਅਤੇ ਦਬਦਬਾ ਬਣਾਈ ਰੱਖਿਆ ਜਾ ਸਕੇ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਦਾ ਉਦੇਸ਼ ਇਸ ਯਾਤਰਾ ਦੀ ਸਫ਼ਲਤਾ ਨੂੰ ਯਕੀਨੀ ਬਣਾਉਣਾ ਅਤੇ ਪਾਰਟੀ ਹਾਈਕਮਾਂਡ ਨੂੰ ਸੁਨੇਹਾ ਦੇਣਾ ਹੈ ਕਿ ਉਹ ਪੰਜਾਬ 'ਚ ਕਾਂਗਰਸ ਪਾਰਟੀ ਨੂੰ ਜਿੱਤ ਵੱਲ ਲੈ ਜਾਣ ਲਈ ਸਭ ਤੋਂ ਸਮਰੱਥ ਅਤੇ ਪ੍ਰਭਾਵਸ਼ਾਲੀ ਉਮੀਦਵਾਰ ਹਨ।


ਉਥੇ ਹੀ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਬੀਰ ਸਿੰਘ ਗੜ੍ਹੀ ਨੇ 2,000 ਸਾਈਕਲਾਂ ਦੀ ਖ਼ਰੀਦ ਬਾਰੇ ਸਵਾਲ ਉਠਾਏ। ਉਨ੍ਹਾਂ ਪੁੱਛਿਆ ਕਿ ਲਗਭਗ 1 ਕਰੋੜ ਰੁਪਏ ਦੀ ਖ਼ਰੀਦ ਲਈ ਪੈਸੇ ਕਿੱਥੋਂ ਆਏ। ਗੜ੍ਹੀ ਨੇ ਮੰਗ ਕੀਤੀ ਕਿ ਚੰਨੀ ਖ਼ਰੀਦ ਬਿੱਲਾਂ ਨੂੰ ਜਨਤਕ ਕਰਨ ਅਤੇ ਟੈਕਸ ਭੁਗਤਾਨਾਂ ਦੇ ਵੇਰਵੇ ਦੇਣ। ਚੰਨੀ ਨੇ ਅਜੇ ਤੱਕ ਇਨ੍ਹਾਂ ਇਲਜ਼ਾਮਾਂ ਦਾ ਜਵਾਬ ਨਹੀਂ ਦਿੱਤਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ