Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

MSP ਤੈਅ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ

13 ਅਪ੍ਰੈਲ, 2026 08:09 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਕ ਜਨਹਿੱਤ ਪਟੀਸ਼ਨ 'ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ, ਜਿਸ 'ਚ ਸਰਕਾਰ ਨੂੰ ਉੱਚਿਤ ਤਰੀਕੇ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੈਅ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਮਹਾਰਾਸ਼ਟਰ ਦੇ ਕਿਸਾਨ ਪ੍ਰਕਾਸ਼ ਗੋਪਾਲਰਾਵ ਪੋਹਰੇ, ਪੁਰਸ਼ੋਤਮ ਗਾਵੜੇ ਅਤੇ ਵਿਸ਼ਾਲ ਓਮਪ੍ਰਕਾਸ਼ ਰਾਵਤ ਵਲੋਂ ਸੰਵਿਧਾਨ ਦੀ ਧਾਰਾ 32 ਦੇ ਅਧੀਨ ਦਾਇਰ ਇਸ ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਫਸਲਾਂ 'ਤੇ ਐੱਮਐੱਸਪੀ ਉਤਪਾਦਨ ਲਾਗਤ ਤੋਂ ਘੱਟੋ-ਘੱਟ 50 ਫੀਸਦੀ ਵੱਧ ਹੋਣਾ ਚਾਹੀਦਾ। ਇਸ ਨੂੰ ਤੈਅ ਕਰਦੇ ਸਮੇਂ ਸੰਬੰਧਤ ਸੂਬਾ ਸਰਕਾਰਾਂ ਵਲੋਂ ਪ੍ਰਸਤਾਵਿਤ ਖੇਤੀ ਦੀ ਅਸਲ ਲਾਗਤ (ਸੀ2) ਨੂੰ ਪ੍ਰਭਾਵੀ ਮਹੱਤਵ ਦੇਣਾ ਚਾਹੀਦਾ।

ਚੀਫ ਜਸਟਿਸ ਸੂਰੀਆਕਾਂਤ ਅਤੇ ਜੱਜ ਜੋਇਮਲਿਆ ਬਾਗਚੀ ਦੀ ਬੈਂਚ ਨੇ ਇਨ੍ਹਾਂ ਦਲੀਲਾਂ 'ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਤਰਕ ਦਿੱਤਾ ਕਿ ਇਹ ਮੁੱਦਾ ਦੇਸ਼ ਭਰ ਦੇ ਕਿਸਾਨਾਂ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਦੀ ਕਮੀ ਕਾਰਨ ਵੱਡੀ ਗਿਣਤੀ 'ਚ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ। ਭੂਸ਼ਣ ਨੇ ਕਿਹਾ ਕਿ ਐੱਮਐੱਸਪੀ ਹਮੇਸ਼ਾ ਖੇਤੀ ਦੀ ਵਿਆਪਕ ਲਾਗਤ ਤੋਂ ਵੀ ਘੱਟ ਦਰ 'ਤੇ ਤੈਅ ਕੀਤਾ ਜਾਂਦਾ ਹੈ ਅਤੇ ਐੱਮਐੱਸਪੀ 'ਤੇ ਖਰੀਦ ਸਿਰਫ਼ ਕਣਕ ਅਤੇ ਚਾਵਲ ਵਰਗੀਆਂ ਫਸਲਾਂ ਹੀ ਮਹੱਤਵਪੂਰਨ ਹੈ, ਜਿਸ ਨਾਲ ਹੋਰ ਫਸਲਾਂ ਉਗਾਉਣ ਵਾਲੇ ਕਿਸਾਨ ਜ਼ਿਆਦਾ ਸੰਕਟ 'ਚ ਹਨ। ਪਟੀਸ਼ਨਕਰਤਾਵਾਂ ਨੇ ਕਿਹਾ ਕਿ ਮੌਜੂਦਾ ਸਮੇਂ ਐੱਮਐੱਸਪੀ ਪ੍ਰਣਾਲੀ ਮੁੱਖ ਤੌਰ 'ਤੇ ਏ2 ਐੱਫਐੱਲ (ਲਾਗਤ ਅਤੇ ਪਰਿਵਾਰਕ ਕਿਰਤ) 'ਤੇ ਆਧਾਰਤ ਹੈ, ਜਦੋਂ ਕਿ ਇਸ 'ਚ ਜ਼ਮੀਨ ਦੀ ਲਾਗਤ ਅਤੇ ਕਾਰਜਸ਼ੀਲ ਪੂੰਜੀ 'ਤੇ ਵਿਆਜ਼ ਨੂੰ ਛੱਡ ਦਿੱਤਾ ਜਾਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ