Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

NCERT ਨੇ 8ਵੀਂ ਜਮਾਤ ਦੀ ਕਿਤਾਬ ਦੇ 'ਜੁਡੀਸ਼ਰੀ' ਚੈਪਟਰ 'ਤੇ ਮੰਗੀ ਮਾਫ਼ੀ, ਪੂਰੀ ਕਿਤਾਬ ਲਈ ਵਾਪਸ

10 ਮਾਰਚ, 2026 07:03 PM

NCERT ਨੇ 8ਵੀਂ ਜਮਾਤ ਦੀ ਕਿਤਾਬ ਦੇ ਜੁਡੀਸ਼ਰੀ (ਨਿਆਂਪਾਲਿਕਾ) ਚੈਪਟਰ ਸਬੰਧੀ ਬਿਨਾਂ ਸ਼ਰਤ ਮਾਫ਼ੀ ਮੰਗੀ ਹੈ। ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (Twitter) 'ਤੇ ਇੱਕ ਪੋਸਟ ਸਾਂਝੀ ਕੀਤੀ ਹੈ।

ਪੋਸਟ ਵਿੱਚ ਲਿਖਿਆ ਗਿਆ ਹੈ, "ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਨੇ ਹਾਲ ਹੀ ਵਿੱਚ ਸਮਾਜਿਕ ਵਿਗਿਆਨ ਦੀ ਕਿਤਾਬ, 'ਐਕਸਪਲੋਰਿੰਗ ਸੁਸਾਇਟੀ: ਇੰਡੀਆ ਐਂਡ ਬਿਓਂਡ', ਗ੍ਰੇਡ 8 (ਭਾਗ-2) ਪ੍ਰਕਾਸ਼ਿਤ ਕੀਤੀ ਸੀ, ਜਿਸ ਵਿੱਚ ਚੌਥਾ ਅਧਿਆਏ ਸੀ ਜਿਸਦਾ ਸਿਰਲੇਖ ਸੀ 'ਸਾਡੇ ਸਮਾਜ ਵਿੱਚ ਜੁਡੀਸ਼ਰੀ ਦੀ ਭੂਮਿਕਾ'। NCERT ਦੇ ਡਾਇਰੈਕਟਰ ਅਤੇ ਮੈਂਬਰ, ਇਸ ਚੌਥੇ ਅਧਿਆਏ ਲਈ ਬਿਨਾਂ ਕਿਸੇ ਸ਼ਰਤ ਦੇ ਮਾਫ਼ੀ ਮੰਗਦੇ ਹਨ। ਪੂਰੀ ਕਿਤਾਬ ਵਾਪਸ ਲੈ ਲਈ ਗਈ ਹੈ ਅਤੇ ਹੁਣ ਇਹ ਉਪਲਬਧ ਨਹੀਂ ਹੈ।"

ਪੋਸਟ ਵਿੱਚ ਅੱਗੇ ਲਿਖਿਆ ਹੈ, "ਸਾਨੂੰ ਹੋਈ ਪ੍ਰੇਸ਼ਾਨੀ ਲਈ ਅਫ਼ਸੋਸ ਹੈ ਅਤੇ ਅਸੀਂ ਸਾਰੇ ਸਟੇਕਹੋਲਡਰਾਂ ਦੇ ਸਹਿਯੋਗ ਦੀ ਸ਼ਲਾਘਾ ਕਰਦੇ ਹਾਂ। NCERT ਵਿਦਿਅਕ ਸਮੱਗਰੀ ਵਿੱਚ ਸ਼ੁੱਧਤਾ, ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਦੇ ਉੱਚੇ ਮਿਆਰਾਂ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ।"

ਪਹਿਲਾਂ ਜਾਰੀ ਕੀਤੀ ਗਈ ਸੀ ਐਡਵਾਈਜ਼ਰੀ
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ, NCERT ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਕਿਸੇ ਕੋਲ ਅੱਠਵੀਂ ਜਮਾਤ ਦੀ ਇਸ ਪਾਬੰਦੀਸ਼ੁਦਾ ਪਾਠ-ਪੁਸਤਕ ਦੀ ਕਾਪੀ ਹੈ, ਜਿਸ ਵਿੱਚ "ਜੁਡੀਸ਼ੀਅਲ ਕਰੱਪਸ਼ਨ" (ਨਿਆਂਇਕ ਭ੍ਰਿਸ਼ਟਾਚਾਰ) ਬਾਰੇ ਚੈਪਟਰ ਹੈ, ਤਾਂ ਉਸ ਨੂੰ ਕੌਂਸਲ ਦੇ ਹੈੱਡਕੁਆਰਟਰ ਵਿੱਚ ਵਾਪਸ ਕਰ ਦਿੱਤਾ ਜਾਵੇ।

ਐਡਵਾਈਜ਼ਰੀ ਵਿੱਚ NCERT ਨੇ ਉਨ੍ਹਾਂ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਵੀ ਹਟਾਉਣ ਲਈ ਕਿਹਾ ਹੈ, ਜਿਨ੍ਹਾਂ ਵਿੱਚ ਇਸ ਚੈਪਟਰ ਦੀ ਸਮੱਗਰੀ ਮੌਜੂਦ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ ਵੀਰਵਾਰ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਤੇ ਇਲੈਕਟ੍ਰਾਨਿਕਸ ਮੰਤਰਾਲੇ ਨੂੰ ਪੱਤਰ ਲਿਖ ਕੇ ਡਿਜੀਟਲ ਪਲੇਟਫਾਰਮਾਂ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਇਸ ਵਿਵਾਦਿਤ ਕਿਤਾਬ ਦੇ ਪ੍ਰਸਾਰ ਨੂੰ ਰੋਕਣ ਲਈ ਕਿਹਾ ਹੈ, ਕਿਉਂਕਿ ਸੁਪਰੀਮ ਕੋਰਟ ਨੇ ਇਸ ਕਿਤਾਬ 'ਤੇ ਪਾਬੰਦੀ ਲਗਾ ਦਿੱਤੀ ਸੀ।

ਐਡਵਾਈਜ਼ਰੀ ਵਿੱਚ ਸਪੱਸ਼ਟ ਕਿਹਾ ਗਿਆ, "ਜਿਸ ਵੀ ਵਿਅਕਤੀ ਜਾਂ ਸੰਸਥਾ ਕੋਲ NCERT ਦੀ ਪਾਠ-ਪੁਸਤਕ 'ਐਕਸਪਲੋਰਿੰਗ ਸੁਸਾਇਟੀ: ਇੰਡੀਆ ਐਂਡ ਬਿਓਂਡ' ਹੈ, ਉਹ ਇਸਨੂੰ NCERT ਹੈੱਡਕੁਆਰਟਰ ਵਿੱਚ ਵਾਪਸ ਕਰ ਸਕਦਾ ਹੈ। 'ਸਾਡੇ ਸਮਾਜ ਵਿੱਚ ਜੁਡੀਸ਼ਰੀ ਦੀ ਭੂਮਿਕਾ' ਚੈਪਟਰ ਨਾਲ ਜੁੜੀ ਕੋਈ ਵੀ ਸਮੱਗਰੀ ਜੇਕਰ ਸੋਸ਼ਲ ਮੀਡੀਆ ਜਾਂ ਕਿਸੇ ਡਿਜੀਟਲ ਪਲੇਟਫਾਰਮ 'ਤੇ ਪੋਸਟ ਕੀਤੀ ਗਈ ਹੈ, ਤਾਂ ਉਸ ਨੂੰ ਜਲਦ ਤੋਂ ਜਲਦ ਡਿਲੀਟ ਕਰ ਦਿੱਤਾ ਜਾਵੇ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ