Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

NEET UG 2026 Exam canceled: CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਹਿਰਾਸਤ 'ਚ ਲਏ 45 ਲੋਕ

12 ਮਈ, 2026 06:44 PM

NEET UG 2026 ਦੇ ਅਨੁਮਾਨ ਪੱਤਰ ਵਿੱਚ 120 ਪ੍ਰਸ਼ਨ ਬਿਲਕੁਲ ਅਸਲ ਪੱਤਰ ਵਰਗੇ ਪਾਏ ਗਏ, ਜਿਸ ਤੋਂ ਬਾਅਦ ਪ੍ਰੀਖਿਆ ਦੀ ਇਮਾਨਦਾਰੀ 'ਤੇ ਸਵਾਲ ਉਠਾਏ ਗਏ। ਇਸ ਤੋਂ ਬਾਅਦ ਰਾਜਸਥਾਨ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਜਾਂਚ ਵਿੱਚ ਪੁਸ਼ਟੀ ਹੋਈ ਕਿ ਪ੍ਰੀਖਿਆ ਵਿੱਚ 120 ਪ੍ਰਸ਼ਨ ਅਸਲ ਪੇਪਰ ਨਾਲ ਬਿਲਕੁਲ ਮੇਲ ਖਾਂਦੇ ਸਨ। ਇਸ ਤੋਂ ਬਾਅਦ, ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਮੰਗਲਵਾਰ ਨੂੰ ਨੈਸ਼ਨਲ ਐਲੀਜਿਬਿਲੀਟੀ ਕਮ ਐਂਟਰੈਂਸ ਟੈਸਟ-UG 2026 (NEET-UG) ਨੂੰ ਰੱਦ ਕਰਨ ਦਾ ਐਲਾਨ ਕੀਤਾ।


ਇਸ ਸਬੰਧ ਵਿਚ ਮੰਗਲਵਾਰ ਨੂੰ NTA ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੀ ਪ੍ਰਵਾਨਗੀ ਨਾਲ ਏਜੰਸੀ ਨੇ 3 ਮਈ ਨੂੰ ਹੋਣ ਵਾਲੀ NEET (UG) 2026 ਪ੍ਰੀਖਿਆ ਨੂੰ ਰੱਦ ਕਰਨ ਅਤੇ ਇਸਨੂੰ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਸੀਬੀਆਈ ਨੀਟ ਪੇਪਰ ਲੀਕ ਮਾਮਲੇ ਵਿੱਚ ਲੱਭ ਰਹੀ ਇਨ੍ਹਾਂ ਸਵਾਲਾਂ ਦੇ ਜਵਾਬ...

ਪੇਪਰ ਸਭ ਤੋਂ ਪਹਿਲਾਂ ਕਿੱਥੇ ਅਤੇ ਕਿਵੇਂ ਹੋਇਆ ਲੀਕ?
ਕੀ ਕਿਸੇ ਪ੍ਰੀਖਿਆ ਕੇਂਦਰ ਜਾਂ ਏਜੰਸੀ ਦੇ ਅੰਦਰੂਨੀ ਲੋਕ ਸ਼ਾਮਲ ਸਨ?
ਉਮੀਦਵਾਰਾਂ ਤੋਂ ਕਿੰਨੇ ਪੈਸੇ ਵਸੂਲੇ ਗਏ?
ਕਿਹੜੇ ਰਾਜਾਂ ਤੱਕ ਫੈਲਿਆ ਹੋਇਆ ਸੀ ਪੇਪਰ ਲੀਕ ਨੈੱਟਵਰਕ?
ਕੀ ਹੱਲ ਕਰਨ ਵਾਲੇ ਗਿਰੋਹ ਅਤੇ ਕੋਚਿੰਗ ਮਾਫੀਆ ਵੀ ਸ਼ਾਮਲ ਸਨ?
ਡਿਜੀਟਲ ਰੂਪ 'ਚ ਪੇਪਰ ਕਿਵੇਂ ਸਾਂਝਾ ਕੀਤਾ ਗਿਆ?
ਪ੍ਰੀਖਿਆ ਤੋਂ ਪਹਿਲਾਂ ਕਿਹੜੇ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਮਿਲਿਆ?
ਕੀ ਕੋਈ ਅਧਿਕਾਰੀ ਜਾਂ ਕਰਮਚਾਰੀ ਵੀ ਇਸ ਵਿੱਚ ਸ਼ਾਮਲ ਸੀ?
ਪੈਸੇ ਦੇ ਲੈਣ-ਦੇਣ ਵਿੱਚ ਕੌਣ ਸ਼ਾਮਲ ਸੀ?
ਕੀ ਪਹਿਲਾਂ ਵੀ ਅਜਿਹੀਆਂ ਬੇਨਿਯਮੀਆਂ ਹੋਈਆਂ ਹਨ?


ਹੁਣ ਤੱਕ ਹਿਰਾਸਤ ਵਿੱਚ ਲਏ 45 ਲੋਕ
ਰਾਜਸਥਾਨ ਪੁਲਸ ਦੇ ਅਨੁਸਾਰ, ਇਸ ਮਾਮਲੇ ਵਿੱਚ ਹੁਣ ਤੱਕ 45 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸੀਬੀਆਈ ਹੁਣ ਇਸ ਮਾਮਲੇ ਦੀ ਜਾਂਚ ਕਰੇਗੀ। NTA ਨੇ ਕਿਹਾ ਕਿ ਨਵੀਆਂ ਪ੍ਰੀਖਿਆ ਤਰੀਕਾਂ ਨੂੰ ਵੱਖਰੇ ਤੌਰ 'ਤੇ ਸੂਚਿਤ ਕੀਤਾ ਜਾਵੇਗਾ। ਪ੍ਰੀਖਿਆ ਵਿੱਚ ਬੇਨਿਯਮੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਏਜੰਸੀ ਨੇ 8 ਮਈ ਨੂੰ ਸੁਤੰਤਰ ਜਾਂਚ ਅਤੇ ਲੋੜੀਂਦੀ ਕਾਰਵਾਈ ਲਈ ਮਾਮਲਾ ਕੇਂਦਰੀ ਏਜੰਸੀਆਂ ਨੂੰ ਭੇਜ ਦਿੱਤਾ। ਕੇਂਦਰੀ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਪ੍ਰਾਪਤ ਜਾਣਕਾਰੀ ਤੋਂ ਬਾਅਦ NTA ਨੇ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਲਗਾਏ ਗਏ ਦੋਸ਼ਾਂ ਦੀ ਵਿਆਪਕ ਜਾਂਚ ਲਈ ਮਾਮਲਾ ਕੇਂਦਰੀ ਜਾਂਚ ਬਿਊਰੋ ਨੂੰ ਸੌਂਪਣ ਦਾ ਵੀ ਫੈਸਲਾ ਕੀਤਾ ਹੈ।


551 ਸ਼ਹਿਰਾਂ ਤੇ 14 ਵਿਦੇਸ਼ੀ ਸ਼ਹਿਰਾਂ 'ਚ ਹੋਈ ਸੀ ਇਹ ਪ੍ਰੀਖਿਆ
ਜ਼ਿਕਰਯੋਗ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ 3 ਮਈ ਨੂੰ ਦੇਸ਼ ਭਰ ਦੇ 551 ਸ਼ਹਿਰਾਂ ਅਤੇ ਵਿਦੇਸ਼ਾਂ ਦੇ 14 ਸ਼ਹਿਰਾਂ ਵਿੱਚ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (NEET)-UG 2026 ਕਰਵਾਈ ਸੀ। ਅਧਿਕਾਰੀਆਂ ਦੇ ਅਨੁਸਾਰ ਇਸ ਪ੍ਰੀਖਿਆ ਵਿਚ ਦੇਸ਼ ਭਰ ਦੇ ਵੱਖ-ੲੱਖ ਕੇਂਦਰਾਂ 'ਤੇ ਸਖ਼ਤ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ 23 ਲੱਖ ਰਜਿਸਟਰਡ ਉਮੀਦਵਾਰ ਸ਼ਾਮਲ ਹੋਏ। NEET-UG ਦੇਸ਼ ਦੀਆਂ ਸਭ ਤੋਂ ਵੱਡੀਆਂ ਅੰਡਰਗ੍ਰੈਜੁਏਟ ਦਾਖਲਾ ਪ੍ਰੀਖਿਆਵਾਂ ਵਿੱਚੋਂ ਇੱਕ ਹੈ। ਇਹ MBBS, BDS, ਅਤੇ ਹੋਰ ਸਬੰਧਤ ਮੈਡੀਕਲ ਕੋਰਸਾਂ ਵਿੱਚ ਦਾਖਲਾ ਪ੍ਰਦਾਨ ਕਰਦੀ ਹੈ। ਪ੍ਰੀਖਿਆ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਜਲਦੀ ਹੀ ਦੁਬਾਰਾ ਪ੍ਰੀਖਿਆ ਲਈ ਜਾਵੇਗੀ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'