Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC

03 ਅਗਸਤ, 2026 07:33 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਦਿੱਲੀ ਅਤੇ ਹੋਰ ਰਾਜਾਂ ਦੀਆਂ ਸਰਕਾਰਾਂ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (NEET) ਪੇਪਰ ਲੀਕ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਵਿਰੁੱਧ ਦਰਜ ਐੱਫਆਈਆਰ ਨੂੰ ਵਾਪਸ ਲੈ ਸਕਦੀਆਂ ਹਨ, ਬਸ਼ਰਤੇ ਉਨ੍ਹਾਂ ਦਾ ਗੰਭੀਰ ਅਤੇ ਘਿਨਾਉਣੇ ਅਪਰਾਧਾਂ ਲਈ "ਅਪਰਾਧਿਕ ਰਿਕਾਰਡ" ਨਾ ਹੋਵੇ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਦੀ ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਕਿ "ਅਪਰਾਧਿਕ ਰਿਕਾਰਡ" ਸਿਰਫ ਗੰਭੀਰ ਅਤੇ ਘਿਨਾਉਣੇ ਅਪਰਾਧਾਂ ਨੂੰ ਦਰਸਾਉਂਦਾ ਹੈ।

 

ਮਾਮਲੇ ਦੀ ਸੁਣਵਾਈ ਦੌਰਾਨ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਸ਼ੁਰੂ 'ਚ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਐੱਫਆਈਆਰ 'ਤੇ ਅੱਗੇ ਨਹੀਂ ਵਧਣ ਦੀ ਆਪਣੀ ਵਚਨਬੱਧਤਾ ਨੂੰ ਲੈ ਕੇ ਗੰਭੀਰ ਹੈ, ਸਿਵਾਏ ਉਨ੍ਹਾਂ ਵਿਦਿਆਰਥੀਆਂ ਦੇ ਜਿਨ੍ਹਾਂ ਦਾ ਅਪਰਾਧਿਕ ਰਿਕਾਰਡ ਰਿਹਾ ਹੋਵੇ। ਮਹਿਤਾ ਨੇ ਕਿਹਾ ਕਿ ਗੰਭੀਰ ਅਤੇ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਅਪਰਾਧਿਕ ਰਿਕਾਰਡ ਵਾਲੇ 2,700 ਤੋਂ ਵੱਧ ਲੋਕਾਂ ਵਿਰੁੱਧ ਦਰਜ ਐੱਫਆਈਆਰ ਵਾਪਸ ਨਹੀਂ ਲਈਆਂ ਜਾਣਗੀਆਂ। ਸੁਣਵਾਈ ਦੌਰਾਨ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਦੱਸਿਆ ਕਿ ਵਿਰੋਧ ਪ੍ਰਦਰਸ਼ਨਾਂ ਦੌਰਾਨ ਵਕੀਲਾਂ ਦੇ ਬੱਚਿਆਂ ਨੂੰ ਵੀ ਕੁੱਟਿਆ ਗਿਆ ਸੀ।

 

ਉਨ੍ਹਾਂ ਕਿਹਾ,"ਵੀਡੀਓ ਬਹੁਤ ਹੀ ਹੈਰਾਨ ਕਰਨ ਵਾਲੇ ਹਨ। ਅਸੀਂ ਅਦਾਲਤ ਨੂੰ 300 ਵੀਡੀਓ ਸੌਂਪੇ ਹਨ। ਕਿਉਂਕਿ ਉੱਪਰੋਂ ਹਦਾਇਤਾਂ ਆਈਆਂ ਹਨ, ਇਸ ਲਈ ਪੁਲਸ ਕਮਿਸ਼ਨਰ ਨੂੰ ਉਨ੍ਹਾਂ ਸਾਰਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ।" ਸ਼ੰਕਰਨਾਰਾਇਣਨ ਨੇ ਅੱਗੇ ਕਿਹਾ,"ਅਸੀਂ ਵਰਦੀਧਾਰੀ ਲੋਕਾਂ ਦੀ ਪਛਾਣ ਕੀਤੀ ਹੈ ਜੋ ਕਥਿਤ ਪੁਲਸ ਬੇਰਹਿਮੀ 'ਚ ਸ਼ਾਮਲ ਸਨ। ਪੁਲਸ ਕਮਿਸ਼ਨਰ ਅਤੇ ਆਰਏਐੱਫ (ਰੈਪਿਡ ਐਕਸ਼ਨ ਫੋਰਸ) ਦੇ ਡਾਇਰੈਕਟਰ ਨੂੰ ਇਹ ਦੱਸਣ ਲਈ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ ਕਿ ਪੁਲਸ ਨੇ ਪੈਲੇਟ ਗਨ ਆਦਿ ਦੀ ਵਰਤੋਂ ਕਿਉਂ ਕੀਤੀ।"

 

ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਅਗਸਤ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਸੀ ਕਿ ਪੁਲਸ ਦੇ ਲਾਠੀਚਾਰਜ ਨੂੰ ਸਿਰਫ਼ ਇਸ ਲਈ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੀ ਪੂਰੀ ਗਾਰੰਟੀ ਹੈ। 20 ਜੁਲਾਈ ਨੂੰ ਦਿੱਲੀ 'ਚ ਕਾਕਰੋਚ ਜਨਤਾ ਪਾਰਟੀ (CJP)  ਦੀ ਅਗਵਾਈ 'ਚ ਕੱਢੇ ਗਏ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪਾਂ ਹੋਈਆਂ। ਸੁਰੱਖਿਆ ਕਰਮਚਾਰੀਆਂ ਨੇ ਸੰਸਦ ਵੱਲ ਵਧਣ ਦੀ ਕੋਸ਼ਿਸ਼ ਕਰ ਰਹੀ ਭੀੜ ਨੂੰ ਦੌੜਾਉਣ ਲਈ ਲਾਠੀਆਂ ਅਤੇ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ