Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

NRIs ਲਈ ਜਾਇਦਾਦ ਵੇਚਣ ਦਾ ਝੰਜਟ ਹੋਇਆ ਖ਼ਤਮ

04 ਫ਼ਰਵਰੀ, 2026 11:48 AM

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬਜਟ 2026 ’ਚ ਆਮ ਆਦਮੀ ਨੂੰ ਟੈਕਸ ਦੇ ਮੋਰਚੇ ’ਤੇ ਮਹੱਤਵਪੂਰਨ ਰਾਹਤ ਦਿੱਤੀ ਹੈ। ਹਾਲਾਂਕਿ ਇਨਕਮ ਟੈਕਸ ’ਚ ਕੋਈ ਛੋਟ ਨਹੀਂ ਦਿੱਤੀ ਗਈ ਪਰ ਕਈ ਬਦਲਾਅ ਕੀਤੇ ਗਏ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਟੈਕਸ ਭੁਗਤਾਨ ’ਚ ਆਸਾਨੀ ਹੋਵੇਗੀ। ਖਾਸ ਤੌਰ ’ਤੇ ਵਿਦੇਸ਼ ’ਚ ਜਾਇਦਾਦ ਵੇਚਣ ਵਾਲੇ ਐੱਨ. ਆਰ. ਆਈ. ਅਤੇ ਛੋਟੇ ਵਿਦੇਸ਼ੀ ਅਸਾਸਿਆਂ ਦਾ ਖੁਲਾਸਾ ਨਾ ਕਰਨ ਵਾਲੇ ਲੋਕਾਂ ਨੂੰ ਰਾਹਤ ਮਿਲੀ ਹੈ। ਸਰਕਾਰ ਨੇ ਵਿਦਿਆਰਥੀਆਂ, ਤਕਨੀਕੀ ਮਾਹਿਰਾਂ ਅਤੇ ਵਿਦੇਸ਼ ’ਚ ਰਹਿਣ ਵਾਲੇ ਨਾਨ-ਰੈਜ਼ੀਡੈਂਟ ਇੰਡੀਅਨਜ਼ (ਐੱਨ. ਆਰ. ਆਈ.) ਲਈ ਇਕ ਵਨ-ਟਾਈਮ ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨੂੰ ਫਾਰੇਨ ਐਸੈੱਟਸ ਆਫ ਸਮਾਲ ਟੈਕਸਪੇਅਰਜ਼ ਡਿਸਕਲੋਜ਼ਰ ਸਕੀਮ (ਫਾਸਟ-ਡੀ. ਐੱਸ.) ਦੇ ਨਾਂ ਨਾਲ ਲਾਂਚ ਕੀਤਾ ਗਿਆ ਹੈ। ਇਸ ਯੋਜਨਾ ’ਚ 6 ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ। ਇਸ ਦਾ ਮਕਸਦ ਉਨ੍ਹਾਂ ਲੋਕਾਂ ਨੂੰ ਮੌਕਾ ਦੇਣਾ ਹੈ ਜਿਨ੍ਹਾਂ ਨੇ ਪਹਿਲਾਂ ਵਿਦੇਸ਼ੀ ਆਮਦਨ ਅਤੇ ਅਸਾਸਿਆਂ ਦਾ ਖੁਲਾਸਾ ਨਹੀਂ ਕੀਤਾ ਸੀ, ਜਾਂ ਜਿਨ੍ਹਾਂ ਨੇ ਇਨਕਮ ਟੈਕਸ ਤਾਂ ਭਰਿਆ ਸੀ ਪਰ ਵਿਦੇਸ਼ੀ ਅਸਾਸਿਆਂ ਦਾ ਖੁਲਾਸਾ ਨਹੀਂ ਕਰ ਸਕੇ ਸਨ।
ਵਿਦੇਸ਼ੀ ਛੋਟੇ ਅਸਾਸਿਆਂ ’ਤੇ ਸਰਕਾਰ ਦੀ ਨਰਮੀ

ਬਜਟ ’ਚ ਇਹ ਰਾਹਤ ਦਿੱਤੀ ਗਈ ਹੈ ਕਿ ਜੇਕਰ ਕਿਸੇ ਵਿਅਕਤੀ ਦੀ ਗੈਰ-ਅਚੱਲ ਵਿਦੇਸ਼ੀ ਅਸਾਸੇ ਦੀ ਕੁੱਲ ਕੀਮਤ 20 ਲੱਖ ਰੁਪਏ ਤੋਂ ਘੱਟ ਹੈ ਅਤੇ ਉਸ ਨੇ ਉਸ ਦਾ ਖੁਲਾਸਾ ਨਹੀਂ ਕੀਤਾ, ਤਾਂ ਉਸ ’ਤੇ ਕੋਈ ਕਾਰਵਾਈ ਨਹੀਂ ਹੋਵੇਗੀ। ਇਨ੍ਹਾਂ ਮਾਮਲਿਆਂ ’ਚ ਸਜ਼ਾ ਤੋਂ ਛੋਟ ਦਿੱਤੀ ਜਾਵੇਗੀ। ਇਹ ਨਵਾਂ ਨਿਯਮ 1 ਅਕਤੂਬਰ 2024 ਤੋਂ ਲਾਗੂ ਹੋਵੇਗਾ। ਇਸ ਨਾਲ ਸੀਮਤ ਵਿਦੇਸ਼ੀ ਅਸਾਸੇ ਰੱਖਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਐੱਨ. ਆਰ. ਆਈ. ਲਈ ਜਾਇਦਾਦ ਵੇਚਣ ਦਾ ਸੌਖਾ ਤਰੀਕਾ
ਹੁਣ ਐੱਨ. ਆਰ. ਆਈ. ਲਈ ਆਪਣੀ ਜਾਇਦਾਦ ਵੇਚਣਾ ਪਹਿਲਾਂ ਨਾਲੋਂ ਸਰਲ ਹੋ ਗਿਆ ਹੈ। ਪਹਿਲਾਂ ਐੱਨ. ਆਰ. ਆਈ. ਨੂੰ ਜਾਇਦਾਦ ਵੇਚਦੇ ਸਮੇਂ ਟੀ. ਡੀ. ਐੱਸ. ਕੱਟਣ ਅਤੇ ਜਮ੍ਹਾ ਕਰਨ ਲਈ ਟੀ. ਏ. ਐੱਨ. ਨੰਬਰ ਲੈਣਾ ਪੈਂਦਾ ਸੀ, ਜੋ ਪ੍ਰਕਿਰਿਆ ਨੂੰ ਗੁੰਝਲਦਾਰ ਬਣਾਉਂਦਾ ਸੀ। ਬਜਟ 2026 ਅਨੁਸਾਰ, ਹੁਣ ਜਾਇਦਾਦ ਖਰੀਦਣ ਵਾਲਾ ਭਾਰਤੀ ਖਰੀਦਦਾਰ ਹੀ ਟੀ. ਡੀ. ਐੱਸ. ਕੱਟੇਗਾ ਅਤੇ ਆਪਣੇ ਪੈਨ ਨੰਬਰ ਨਾਲ ਚਾਲਾਨ ਜਮ੍ਹਾ ਕਰੇਗਾ। ਇਸ ਨਾਲ ਐੱਨ. ਆਰ. ਆਈ. ਨੂੰ ਟੀ. ਏ. ਐੱਨ. ਲੈਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦਾ ਕੰਮ ਸੌਖਾ ਹੋ ਜਾਵੇਗਾ। ਜੇਕਰ ਕਿਸੇ ਟੈਕਸਪੇਅਰ ’ਤੇ ਪੈਨਲਟੀ ਲੱਗਦੀ ਹੈ ਅਤੇ ਉਹ ਪਹਿਲੀ ਅਪੀਲੀ ਅਥਾਰਟੀ ’ਚ ਅਪੀਲ ਕਰਦਾ ਹੈ, ਤਾਂ ਅਪੀਲ ਦੌਰਾਨ ਲੱਗਣ ਵਾਲੇ ਵਿਆਜ ਤੋਂ ਛੋਟ ਦਿੱਤੀ ਜਾਵੇਗੀ। ਇਹ ਰਾਹਤ ਮਹੱਤਵਪੂਰਨ ਹੈ, ਕਿਉਂਕਿ ਅਪੀਲ ਲੰਬੀ ਚੱਲਣ ’ਤੇ ਵਿਆਜ ਦੀ ਰਾਸ਼ੀ ਕਾਫ਼ੀ ਵਧ ਜਾਂਦੀ ਹੈ।

ਇਸ ਯੋਜਨਾ ’ਚ ਲੋਕਾਂ ਨੂੰ ਦੋ ਸ਼੍ਰੇਣੀਆਂ ’ਚ ਵੰਡਿਆ ਗਿਆ ਹੈ
ਪਹਿਲੀ ਸ਼੍ਰੇਣੀ : ਜਿਨ੍ਹਾਂ ਲੋਕਾਂ ਨੇ ਵਿਦੇਸ਼ੀ ਅਸਾਸਿਆਂ ਦੀ ਕਦੇ ਐਲਾਨ ਨਹੀਂ ਕੀਤਾ। ਇਸ ਸ਼੍ਰੇਣੀ ’ਚ ਅਸਾਸੇ ਦੀ ਹੱਦ 1 ਕਰੋੜ ਰੁਪਏ ਤੱਕ ਹੈ। ਇਨ੍ਹਾਂ ਲੋਕਾਂ ਨੂੰ ਕੁੱਲ 60 ਫੀਸਦੀ ਦਾ ਭੁਗਤਾਨ ਕਰਨਾ ਹੋਵੇਗਾ, ਜਿਸ ’ਚ 30 ਫੀਸਦੀ ਟੈਕਸ ਅਤੇ 30 ਫੀਸਦੀ ਜੁਰਮਾਨਾ ਸ਼ਾਮਲ ਹੈ।

ਦੂਜੀ ਸ਼੍ਰੇਣੀ : ਜਿਨ੍ਹਾਂ ਲੋਕਾਂ ਨੇ ਆਮਦਨ ’ਤੇ ਟੈਕਸ ਭਰਿਆ ਪਰ ਸ਼ਡਿਊਲ ਐੱਫ. ਏ. ’ਚ ਕੁਝ ਅਸਾਸੇ ਨਹੀਂ ਦੱਸੇ। ਇਸ ਸ਼੍ਰੇਣੀ ’ਚ 5 ਕਰੋੜ ਰੁਪਏ ਤੱਕ ਦੀ ਜਾਇਦਾਦ ਹੋਵੇਗੀ ਅਤੇ ਇਕਮੁਸ਼ਤ 1 ਕਰੋੜ ਰੁਪਏ ਜੁਰਮਾਨਾ ਦੇਣਾ ਹੋਵੇਗਾ।

ਸਜ਼ਾ ਅਤੇ ਮੁਕੱਦਮੇ ਤੋਂ ਛੋਟ : ਦੋਵਾਂ ਸ਼੍ਰੇਣੀਆਂ ’ਚ ਜੇਲ ਦੀ ਸਜ਼ਾ ਅਤੇ ਮੁਕੱਦਮੇ ਤੋਂ ਪੂਰੀ ਛੋਟ ਮਿਲੇਗੀ। ਇਸ ਦਾ ਮਕਸਦ ਵਾਲੰਟਰੀ ਕੰਪਲਾਇੰਸ ਨੂੰ ਉਤਸ਼ਾਹਿਤ ਕਰਨਾ ਅਤੇ ਵਿੱਤੀ ਪਾਰਦਰਸ਼ਿਤਾ ਯਕੀਨੀ ਬਣਾਉਣਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ