Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ ਕਾਨਫਰੰਸ ! ਦਿੱਤਾ ਵੱਡਾ ਬਿਆਨ

07 ਮਈ, 2026 05:08 PM

ਪਹਿਲਗਾਮ 'ਚ 23 ਅਪ੍ਰੈਲ 2025 ਨੂੰ ਹੋਏ ਭਿਆਨਕ ਅੱਤਵਾਦੀ ਹਮਲੇ, ਜਿਸ 'ਚ ਅੱਤਵਾਦੀਆਂ ਨੇ 26 ਬੇਗੁਨਾਹ ਲੋਕਾਂ ਦਾ ਧਰਮ ਪੁੱਛਣ ਮਗਰੋਂ ਕਤਲ ਕਰ ਦਿੱਤਾ ਸੀ, ਦੇ ਜਵਾਬ 'ਚ ਭਾਰਤ ਵੱਲੋਂ ਸ਼ੁਰੂ ਕੀਤੇ ਗਏ ਆਪਰੇਸ਼ਨ ਸਿੰਦੂਰ ਨੂੰ ਅੱਜ ਪੂਰਾ ਇਕ ਸਾਲ ਹੋ ਗਿਆ ਹੈ। ਇਸੇ ਦੌਰਾਨ ਭਾਰਤੀ ਫੌਜ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (DGMO) ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਬੁੱਧਵਾਰ ਨੂੰ 'ਆਪ੍ਰੇਸ਼ਨ ਸਿੰਦੂਰ' ਦੀ ਪਹਿਲੀ ਵਰ੍ਹੇਗੰਢ ਮੌਕੇ ਇਸ ਨੂੰ ਭਾਰਤ ਦੀ ਰਣਨੀਤਕ ਯਾਤਰਾ ਦਾ "ਨਿਰਣਾਇਕ ਪਲ" ਕਰਾਰ ਦਿੱਤਾ।

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਸ਼ੁਰੂ ਕੀਤੇ ਗਏ ਆਪਰੇਸ਼ਨ ਸਿੰਦੂਰ ਤਹਿਤ ਭਾਰਤੀ ਫੌਜ ਨੇ 7 ਮਈ 2025 ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਸੀ ਤੇ ਪਾਕਿਸਤਾਨ ਅਤੇ PoK 'ਚ ਸਥਿਤ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ ਅਤੇ ਹਿਜ਼ਬੁਲ ਮੁਜਾਹਿਦੀਨ ਦੇ 9 ਵੱਡੇ ਲਾਂਚਪੈਡ ਤਬਾਹ ਕਰ ਦਿੱਤੇ ਸਨ। ਇਸ ਕਾਰਵਾਈ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ।

ਜਦੋਂ ਪਾਕਿਸਤਾਨ ਨੇ ਭਾਰਤ ਦੀ ਇਸ ਕਾਰਵਾਈ ਦਾ ਡਰੋਨਾਂ ਅਤੇ ਗੋਲਾਬਾਰੀ ਰਾਹੀਂ ਜਵਾਬ ਦਿੱਤਾ ਤਾਂ ਭਾਰਤ ਨੇ ਜਵਾਬੀ ਕਾਰਵਾਈ ਕਰਦਿਆਂ ਲਾਹੌਰ ਅਤੇ ਗੁਜਰਾਂਵਾਲਾ ਨੇੜੇ ਪਾਕਿਸਤਾਨੀ ਰਡਾਰ ਸਿਸਟਮਾਂ ਨੂੰ ਤਬਾਹ ਕਰ ਦਿੱਤਾ। 4 ਦਿਨਾਂ ਤੱਕ ਚੱਲੀ ਭਿਆਨਕ ਜੰਗ ਤੋਂ ਬਾਅਦ ਪਾਕਿਸਤਾਨ ਦੇ ਡੀ.ਜੀ.ਐੱਮ.ਓ. ਨੇ ਭਾਰਤ ਨਾਲ ਸੰਪਰਕ ਕੀਤਾ ਅਤੇ ਦੋਵਾਂ ਧਿਰਾਂ ਵਿਚਾਲੇ 10 ਮਈ 2025 ਨੂੰ ਜੰਗਬੰਦੀ 'ਤੇ ਸਹਿਮਤੀ ਬਣੀ।

ਆਪਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗਢ ਮੌਕੇ ਜੈਪੁਰ ਵਿੱਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਘਈ ਨੇ ਕਿਹਾ, "ਆਪ੍ਰੇਸ਼ਨ ਸਿੰਦੂਰ ਸਿਰਫ਼ ਇੱਕ ਫੌਜੀ ਕਾਰਵਾਈ ਨਹੀਂ ਸੀ, ਸਗੋਂ ਅੱਤਵਾਦ ਖ਼ਿਲਾਫ਼ ਭਾਰਤ ਦੇ ਨਜ਼ਰੀਏ ਵਿੱਚ ਇੱਕ ਵੱਡਾ ਬਦਲਾਅ ਸੀ। ਅਸੀਂ ਪਹਿਲੀ ਵਾਰ ਸਰਹੱਦ ਪਾਰ ਜਾ ਕੇ ਅੱਤਵਾਦ ਦੇ ਪੂਰੇ ਈਕੋਸਿਸਟਮ ਨੂੰ ਨਿਸ਼ਾਨਾ ਬਣਾਇਆ।" ਉਨ੍ਹਾਂ ਦੁਸ਼ਯੰਤ ਕੁਮਾਰ ਦੀਆਂ ਸਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ, "ਸਿਰਫ਼ ਹੰਗਾਮਾ ਖੜ੍ਹਾ ਕਰਨਾ ਮੇਰਾ ਮਕਸਦ ਨਹੀਂ, ਮੇਰੀ ਕੋਸ਼ਿਸ਼ ਹੈ ਕਿ ਇਹ ਸੂਰਤ ਬਦਲਨੀ ਚਾਹੀਏ।''

ਉਨ੍ਹਾਂ ਸਪੱਸ਼ਟ ਕੀਤਾ ਕਿ ਤਿੰਨਾਂ ਫੌਜਾਂ ਵੱਲੋਂ ਚਲਾਇਆ ਗਿਆ ਇਹ ਆਪ੍ਰੇਸ਼ਨ ਕੋਈ ਅੰਤ ਨਹੀਂ, ਸਗੋਂ ਭਾਰਤ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਇੱਕ ਸ਼ੁਰੂਆਤ ਸੀ। ਜਨਰਲ ਘਈ ਨੇ ਦੱਸਿਆ ਕਿ ਸਰਕਾਰ ਨੇ ਫੌਜ ਨੂੰ ਸਾਫ਼ ਹੁਕਮ ਦਿੱਤੇ ਸਨ ਦਿੱਤੇ ਸਨ ਅਤੇ ਕਾਰਵਾਈ ਕਰਨ ਲਈ ਪੂਰੀ ਖੁੱਲ੍ਹ ਦਿੱਤੀ ਸੀ। ਇਸ ਦਾ ਮੁੱਖ ਟੀਚਾ ਭਵਿੱਖ ਵਿੱਚ ਅਜਿਹੇ ਹਮਲਿਆਂ ਨੂੰ ਰੋਕਣਾ ਅਤੇ ਅੱਤਵਾਦ ਦੇ ਅੱਡਿਆਂ ਨੂੰ ਜੜ੍ਹੋਂ ਉਖਾੜਨਾ ਸੀ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਨੂੰ ਵੀ ਨਸੀਹਤ ਦਿੱਤੀ ਕਿ ਅੱਤਵਾਦ 'ਤੇ ਪੈਸਾ ਖ਼ਰਚਣ ਨਾਲੋਂ ਦੇਸ਼ ਦੀ ਰੱਖਿਆ ਪ੍ਰਣਾਲੀ 'ਚ ਸੁਧਾਰ ਕਰੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ