Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

Oscar 2026 'ਚ 'ਹੀ-ਮੈਨ' ਧਰਮਿੰਦਰ ਨੂੰ ਨਹੀਂ ਦਿੱਤੀ ਗਈ ਸ਼ਰਧਾਂਜਲੀ ! ਭਾਰਤੀ ਫੈਨਜ਼ 'ਚ ਛਾਇਆ ਰੋਸ

16 ਮਾਰਚ, 2026 06:19 PM

ਲਾਸ ਏਂਜਲਸ : ਅਮਰੀਕਾ ਦੇ ਲਾਸ ਏਂਜਲਸ 'ਚ ਹੋਏ ਆਸਕਰ ਐਵਾਰਡਜ਼ 2026 (Academy Awards) ਦੌਰਾਨ ਇਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸਿਨੇਮਾ ਜਗਤ ਦੇ ਇਸ ਸਭ ਤੋਂ ਵੱਡੇ ਮੰਚ 'ਤੇ ਬਾਲੀਵੁੱਡ ਦੇ 'ਹੀ-ਮੈਨ' ਵਜੋਂ ਜਾਣੇ ਜਾਂਦੇ ਦਿੱਗਜ ਅਦਾਕਾਰ ਧਰਮਿੰਦਰ ਨੂੰ ਸ਼ਰਧਾਂਜਲੀ ਨਹੀਂ ਦਿੱਤੀ ਗਈ, ਜਿਸ ਕਾਰਨ ਭਾਰਤੀ ਸਿਨੇਮਾ ਪ੍ਰੇਮੀ ਬੇਹੱਦ ਨਾਰਾਜ਼ ਹਨ। ਸਾਲ 2025 'ਚ ਧਰਮਿੰਦਰ ਦਾ ਦਿਹਾਂਤ ਹੋ ਗਿਆ ਸੀ, ਜੋ ਭਾਰਤੀ ਫਿਲਮ ਇੰਡਸਟਰੀ ਲਈ ਇਕ ਵੱਡਾ ਘਾਟਾ ਸੀ। ਆਸਕਰ ਦੇ 'ਇਨ ਮੈਮੋਰੀਅਮ' (In Memoriam) ਸੈਗਮੈਂਟ 'ਚ ਦੁਨੀਆ ਭਰ ਦੇ ਉਨ੍ਹਾਂ ਕਲਾਕਾਰਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ, ਜੋ ਪਿਛਲੇ ਸਾਲ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਹਾਲਾਂਕਿ, ਇਸ ਸਾਲ ਇਸ ਲਿਸਟ 'ਚ ਕਿਸੇ ਵੀ ਭਾਰਤੀ ਕਲਾਕਾਰ ਦਾ ਜ਼ਿਕਰ ਨਹੀਂ ਕੀਤਾ ਗਿਆ ਅਤੇ ਸਿਰਫ਼ ਹਾਲੀਵੁੱਡ ਕਲਾਕਾਰਾਂ ਨੂੰ ਹੀ ਯਾਦ ਕੀਤਾ ਗਿਆ।

ਪ੍ਰਸ਼ੰਸਕਾਂ ਨੇ ਜਤਾਇਆ ਰੋਸ 

ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਧਰਮਿੰਦਰ ਵਰਗੇ ਮਹਾਨ ਅਦਾਕਾਰ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਸਿਨੇਮਾ ਦੇ ਲੇਖੇ ਲਾ ਦਿੱਤੀ, ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਮੰਦਭਾਗਾ ਹੈ। ਪ੍ਰਸ਼ੰਸਕਾਂ ਨੇ ਸਵਾਲ ਉਠਾਇਆ ਕਿ ਜੇਕਰ ਸਾਡੇ ਆਈਕਨਜ਼ ਨੂੰ ਮਾਨਤਾ ਨਹੀਂ ਮਿਲਣੀ ਤਾਂ ਇਸ ਸ਼ੋਅ ਦੀ ਇੰਨੀ ਹਾਈਪ ਕਿਉਂ ਹੈ? ਇਕ ਯੂਜ਼ਰ ਨੇ ਲਿਖਿਆ ਕਿ ਇਹ ਸਿਰਫ਼ ਹਾਲੀਵੁੱਡ ਦਾ ਸ਼ੋਅ ਹੈ, ਅਸਲ 'ਚ ਅੰਤਰਰਾਸ਼ਟਰੀ ਨਹੀਂ।

ਪਹਿਲਾਂ ਮਿਲ ਚੁੱਕਾ ਹੈ ਭਾਰਤੀ ਸਿਤਾਰਿਆਂ ਨੂੰ ਸਨਮਾਨ 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਸਕਰ 'ਚ ਸ਼੍ਰੀਦੇਵੀ, ਇਰਫ਼ਾਨ ਖ਼ਾਨ ਅਤੇ ਸ਼ਸ਼ੀ ਕਪੂਰ ਵਰਗੇ ਭਾਰਤੀ ਕਲਾਕਾਰਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਚੁੱਕੀ ਹੈ। ਧਰਮਿੰਦਰ ਨੂੰ ਇਸ ਤੋਂ ਪਹਿਲਾਂ BAFTA ਐਵਾਰਡਜ਼ 'ਚ ਸਿਨੇਮਾ 'ਚ ਉਨ੍ਹਾਂ ਦੇ ਯੋਗਦਾਨ ਲਈ ਸਲਾਮੀ ਦਿੱਤੀ ਗਈ ਸੀ, ਜਿਸ ਕਾਰਨ ਓਸਕਰ 'ਚ ਉਨ੍ਹਾਂ ਦਾ ਜ਼ਿਕਰ ਨਾ ਹੋਣਾ ਸਭ ਲਈ ਹੈਰਾਨੀਜਨਕ ਰਿਹਾ। ਹਾਲਾਂਕਿ ਮੁੱਖ ਸਮਾਰੋਹ ਦੀ ਵੀਡੀਓ 'ਚ ਧਰਮਿੰਦਰ ਦਾ ਨਾਮ ਨਹੀਂ ਸੀ, ਪਰ ਅਕੈਡਮੀ ਨੇ ਆਪਣੀ ਵੈੱਬਸਾਈਟ 'ਤੇ ਉਨ੍ਹਾਂ ਨੂੰ ਯਾਦ ਕੀਤਾ ਹੈ। ਧਰਮਿੰਦਰ ਤੋਂ ਇਲਾਵਾ 'ਭਾਰਤ' ਕੁਮਾਰ ਵਜੋਂ ਮਸ਼ਹੂਰ ਮਨੋਜ ਕੁਮਾਰ, ਬੀ. ਸਰੋਜਾ ਦੇਵੀ ਅਤੇ ਕੋਟਾ ਸ੍ਰੀਨਿਵਾਸ ਰਾਓ ਦੇ ਨਾਮ ਵੀ ਅਕੈਡਮੀ ਦੀ ਵੈੱਬਸਾਈਟ ਦੀ ਸ਼ਰਧਾਂਜਲੀ ਸੂਚੀ 'ਚ ਸ਼ਾਮਲ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ