Sunday, November 15, 2026
BREAKING
• ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ • ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ • ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ • ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ • ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ • ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ • ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

15 ਨਵੰਬਰ, 2026 07:36 PM
 
ਨਵਾਂਸ਼ਹਿਰ : ਪੰਜਾਬ PCS ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ, ਬੇਨਿਯਮੀਆਂ ਅਤੇ ਧਾਂਦਲੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚੰਡੀਗੜ੍ਹ ਚੌਕ, ਨਵਾਂਸ਼ਹਿਰ ਵਿਖੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੁਵਾ ਮੋਰਚਾ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਕੀਤੀ।
 
ਇਸ ਮੌਕੇ ਸੰਬੋਧਨ ਕਰਦਿਆਂ ਪੰਕਜ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿੱਚ PCS ਵਰਗੀ ਮਹੱਤਵਪੂਰਨ ਪ੍ਰੀਖਿਆ ਦੀ ਭਰਤੀ ਪ੍ਰਕਿਰਿਆ ਉੱਤੇ ਕਥਿਤ ਘਪਲੇ ਅਤੇ ਬੇਨਿਯਮੀਆਂ ਦੇ ਦੋਸ਼ ਲੱਗਣਾ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਸਾਲਾਂ ਤੱਕ ਦਿਨ-ਰਾਤ ਮਿਹਨਤ ਕਰਕੇ ਅਜਿਹੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਪਰ ਜੇਕਰ ਭਰਤੀ ਪ੍ਰਕਿਰਿਆ ਵਿੱਚ ਹੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਤਾਂ ਇਹ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਵੱਡਾ ਮਸਲਾ ਬਣ ਜਾਂਦਾ ਹੈ।
 
ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਰੁਜ਼ਗਾਰ ਦੇਣ ਦੇ ਵਾਅਦੇ ਕਰਨ ਤੱਕ ਸੀਮਤ ਨਾ ਰਹੇ, ਸਗੋਂ ਭਰਤੀ ਪ੍ਰਕਿਰਿਆ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੂਰਾ ਕਰਵਾਉਣ ਦੀ ਜ਼ਿੰਮੇਵਾਰੀ ਵੀ ਨਿਭਾਏ। PCS ਭਰਤੀ ਪ੍ਰਕਿਰਿਆ ਵਿੱਚ ਸਾਹਮਣੇ ਆ ਰਹੇ ਕਥਿਤ ਘਪਲੇ ਦੇ ਦੋਸ਼ਾਂ ਬਾਰੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਨਾ ਚਾਹੀਦਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਸੱਚਾਈ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।
 
ਪੰਕਜ ਕੁਮਾਰ ਨੇ ਮੰਗ ਕੀਤੀ ਕਿ PCS ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆ ਵਿੱਚ ਹੋਈਆਂ ਕਥਿਤ ਧਾਂਦਲੀਆਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਸੀਬੀਆਈ ਤੋ ਕਰਵਾਈ ਜਾਵੇ। ਜਾਂਚ ਦੌਰਾਨ ਜੇਕਰ ਕੋਈ ਵੀ ਅਧਿਕਾਰੀ ਜਾਂ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਮਿਹਨਤ, ਹੱਕਾਂ ਅਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਯੁਵਾ ਮੋਰਚਾ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਇਸ ਮੁੱਦੇ ਨੂੰ ਲਗਾਤਾਰ ਉਠਾਉਂਦਾ ਰਹੇਗਾ ਅਤੇ ਜਦੋਂ ਤੱਕ ਇਸ ਮਾਮਲੇ ਦੀ ਸੱਚਾਈ ਸਾਹਮਣੇ ਨਹੀਂ ਆਉਂਦੀ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
 
ਇਸ ਮੌਕੇ ਜਤਿੰਦਰ ਸਿੰਘ ਸੈਣੀ, ਨਿਰਮਲ ਰਾਜਪੂਤ (ਜ਼ਿਲ੍ਹਾ ਜਨਰਲ ਸਕੱਤਰ), ਸੁਸ਼ਾਂਤ ਰਾਣਾ (ਜ਼ਿਲ੍ਹਾ ਵਾਈਸ ਪ੍ਰਧਾਨ), ਚਾਂਦ ਚਪਰੌਤਰਾ (ਜ਼ਿਲ੍ਹਾ ਸਕੱਤਰ), ਕੁਲਵਿੰਦਰ ਸਿੰਘ, ਪ੍ਰਦੀਪ ਧਵਨ (ਜ਼ਿਲ੍ਹਾ ਸਕੱਤਰ), ਜੱਸੀ ਮਹਾਲੋਂ, ਸਮੀਰ ਅੰਗਰੋਵਰ ਸਮੇਤ ਯੁਵਾ ਮੋਰਚਾ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ