Tuesday, November 17, 2026
BREAKING
• ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ • ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ • ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ • ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ • ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼ • ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ • CM ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਾਕਾਤ • ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਪੰਜਾਬ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

16 ਨਵੰਬਰ, 2026 08:17 PM
ਨਵਾਂਸ਼ਹਿਰ (ਜਸਵਿੰਦਰ ਬੈਂਸ ) : ਪੰਜਾਬ PCS ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ, ਬੇਨਿਯਮੀਆਂ ਅਤੇ ਧਾਂਦਲੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚੰਡੀਗੜ੍ਹ ਚੌਕ, ਨਵਾਂਸ਼ਹਿਰ ਵਿਖੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੁਵਾ ਮੋਰਚਾ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਕੀਤੀ।
 
ਇਸ ਮੌਕੇ ਸੰਬੋਧਨ ਕਰਦਿਆਂ ਪੰਕਜ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿੱਚ PCS ਵਰਗੀ ਮਹੱਤਵਪੂਰਨ ਪ੍ਰੀਖਿਆ ਦੀ ਭਰਤੀ ਪ੍ਰਕਿਰਿਆ ਉੱਤੇ ਕਥਿਤ ਘਪਲੇ ਅਤੇ ਬੇਨਿਯਮੀਆਂ ਦੇ ਦੋਸ਼ ਲੱਗਣਾ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਸਾਲਾਂ ਤੱਕ ਦਿਨ-ਰਾਤ ਮਿਹਨਤ ਕਰਕੇ ਅਜਿਹੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਪਰ ਜੇਕਰ ਭਰਤੀ ਪ੍ਰਕਿਰਿਆ ਵਿੱਚ ਹੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਤਾਂ ਇਹ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਵੱਡਾ ਮਸਲਾ ਬਣ ਜਾਂਦਾ ਹੈ।
 
ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਰੁਜ਼ਗਾਰ ਦੇਣ ਦੇ ਵਾਅਦੇ ਕਰਨ ਤੱਕ ਸੀਮਤ ਨਾ ਰਹੇ, ਸਗੋਂ ਭਰਤੀ ਪ੍ਰਕਿਰਿਆ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੂਰਾ ਕਰਵਾਉਣ ਦੀ ਜ਼ਿੰਮੇਵਾਰੀ ਵੀ ਨਿਭਾਏ। PCS ਭਰਤੀ ਪ੍ਰਕਿਰਿਆ ਵਿੱਚ ਸਾਹਮਣੇ ਆ ਰਹੇ ਕਥਿਤ ਘਪਲੇ ਦੇ ਦੋਸ਼ਾਂ ਬਾਰੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਨਾ ਚਾਹੀਦਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਸੱਚਾਈ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।
 
ਪੰਕਜ ਕੁਮਾਰ ਨੇ ਮੰਗ ਕੀਤੀ ਕਿ PCS ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆ ਵਿੱਚ ਹੋਈਆਂ ਕਥਿਤ ਧਾਂਦਲੀਆਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਸੀਬੀਆਈ ਤੋ ਕਰਵਾਈ ਜਾਵੇ। ਜਾਂਚ ਦੌਰਾਨ ਜੇਕਰ ਕੋਈ ਵੀ ਅਧਿਕਾਰੀ ਜਾਂ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਮਿਹਨਤ, ਹੱਕਾਂ ਅਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਯੁਵਾ ਮੋਰਚਾ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਇਸ ਮੁੱਦੇ ਨੂੰ ਲਗਾਤਾਰ ਉਠਾਉਂਦਾ ਰਹੇਗਾ ਅਤੇ ਜਦੋਂ ਤੱਕ ਇਸ ਮਾਮਲੇ ਦੀ ਸੱਚਾਈ ਸਾਹਮਣੇ ਨਹੀਂ ਆਉਂਦੀ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
 
ਇਸ ਮੌਕੇ ਜਤਿੰਦਰ ਸਿੰਘ ਸੈਣੀ, ਨਿਰਮਲ ਰਾਜਪੂਤ (ਜ਼ਿਲ੍ਹਾ ਜਨਰਲ ਸਕੱਤਰ), ਸੁਸ਼ਾਂਤ ਰਾਣਾ (ਜ਼ਿਲ੍ਹਾ ਵਾਈਸ ਪ੍ਰਧਾਨ), ਚਾਂਦ ਚਪਰੌਤਰਾ (ਜ਼ਿਲ੍ਹਾ ਸਕੱਤਰ), ਕੁਲਵਿੰਦਰ ਸਿੰਘ, ਪ੍ਰਦੀਪ ਧਵਨ (ਜ਼ਿਲ੍ਹਾ ਸਕੱਤਰ), ਜੱਸੀ ਮਹਾਲੋਂ, ਸਮੀਰ ਅੰਗਰੋਵਰ ਸਮੇਤ ਯੁਵਾ ਮੋਰਚਾ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ

ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ

ਅੰਮ੍ਰਿਤਪਾਲ ਸਿੰਘ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਅੰਮ੍ਰਿਤਪਾਲ ਸਿੰਘ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਪੁਲਸ ਮੁਲਾਜ਼ਮ ਦੇ ਕਤਲ ਮਾਮਲੇ ’ਚ ਨਵਾਂ ਮੋੜ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਪੰਜਾਬ ਪੁਲਸ ਮੁਲਾਜ਼ਮ ਦੇ ਕਤਲ ਮਾਮਲੇ ’ਚ ਨਵਾਂ ਮੋੜ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼

ਵੱਡੀ ਖ਼ਬਰ: ਸੋਨੀਆ ਗਾਂਧੀ ਦੇ ਪ੍ਰੋਗਰਾਮ 'ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: ਸੋਨੀਆ ਗਾਂਧੀ ਦੇ ਪ੍ਰੋਗਰਾਮ 'ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ! ਧਰਮਕੋਟ ਚੋਣਾਂ ਲਈ ਪਹਿਲੀ LIST ਜਾਰੀ

ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ! ਧਰਮਕੋਟ ਚੋਣਾਂ ਲਈ ਪਹਿਲੀ LIST ਜਾਰੀ