Monday, November 02, 2026
BREAKING
• ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ • ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ  • ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ • ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ • ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ ​​ਮਹੀਨਾ, ਕਾਰ ਵਿਕਰੀ-UPI ਅਤੇ GST ਤੱਕ ਟੁੱਟੇ ਕਈ ਰਿਕਾਰਡ • ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ • BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ • ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ • PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ • IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

02 ਨਵੰਬਰ, 2026 06:00 PM

ਚੰਡੀਗੜ੍ਹ : ਪੀ. ਜੀ. ਆਈ. ਚੰਡੀਗੜ੍ਹ ਦੇ ਯੂਰੋਲੋਜੀ ਵਿਭਾਗ ਦੀ ਟੀਮ ਨੇ ਇਕੋ ਆਪਰੇਸ਼ਨ ਥੀਏਟਰ ’ਚ ਸਿਰਫ਼ 8 ਘੰਟਿਆਂ ਦੌਰਾਨ ਬਲੈਡਰ ਕੈਂਸਰ ਦੇ ਤਿੰਨ ਗੁੰਝਲਦਾਰ ਆਪਰੇਸ਼ਨ ਸਫ਼ਲਤਾ ਪੂਰਵਕ ਕਰਕੇ ਅਹਿਮ ਪ੍ਰਾਪਤੀ ਦਰਜ ਕੀਤੀ ਹੈ। ਸਵੇਰੇ 8 ਵਜੇ ਸ਼ੁਰੂ ਹੋਏ ਇਹ ਆਪਰੇਸ਼ਨ ਸ਼ਾਮ 4 ਵਜੇ ਤੱਕ ਮੁਕੰਮਲ ਕੀਤੇ ਗਏ। ਖ਼ਾਸ ਗੱਲ ਇਹ ਰਹੀ ਕਿ ਤਿੰਨਾਂ ਵਿਚੋਂ ਕਿਸੇ ਵੀ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਲੋੜ ਨਹੀਂ ਪਈ ਅਤੇ ਸਾਰੇ ਮਰੀਜ਼ਾਂ ਦੀ ਹਾਲਤ ਤਸੱਲੀ ਬਖ਼ਸ਼ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ। ਇਹ ਤਿੰਨੇ ਆਪਰੇਸ਼ਨ ਯੂਰੋਲੋਜੀ ਵਿਭਾਗ ਦੇ ਯੂਨਿਟ-2 ਦੇ ਮੁਖੀ ਪ੍ਰੋ. (ਡਾ.) ਸੰਤੋਸ਼ ਕੁਮਾਰ ਦੀ ਅਗਵਾਈ ਹੇਠ ਕੀਤੇ ਗਏ। ਇਨ੍ਹਾਂ ਨੂੰ ਰੈਡੀਕਲ ਸਿਸਟੈਕਟੋਮੀ ਕਿਹਾ ਜਾਂਦਾ ਹੈ। ਇਸ ਸਰਜਰੀ ਦੌਰਾਨ ਕੈਂਸਰ ਨਾਲ ਪ੍ਰਭਾਵਿਤ ਬਲੈਡਰ ਦੇ ਨਾਲ ਪੇਡੂ ਦੇ ਲਿੰਫ ਨੋਡਜ਼ ਵੀ ਕੱਢੇ ਜਾਂਦੇ ਹਨ। ਇਸ ਤੋਂ ਬਾਅਦ ਅੰਤੜੀ ਦੇ ਇਕ ਹਿੱਸੇ ਦੀ ਮਦਦ ਨਾਲ ਪਿਸ਼ਾਬ ਦੇ ਨਿਕਾਸ ਲਈ ਨਵਾਂ ਰਸਤਾ ਬਣਾਇਆ ਜਾਂਦਾ ਹੈ।


ਇਕ ਸਰਜਰੀ ’ਚ ਲੱਗ ਸਕਦੇ ਹਨ 4 ਤੋਂ 8 ਘੰਟੇ
ਰੈਡੀਕਲ ਸਿਸਟੈਕਟੋਮੀ ਬੇਹੱਦ ਗੁੰਝਲਦਾਰ ਸਰਜਰੀ ਮੰਨੀ ਜਾਂਦੀ ਹੈ, ਜਿਸ ਨੂੰ ਕਰਨ ’ਚ ਆਮ ਤੌਰ ’ਤੇ 4 ਤੋਂ 8 ਘੰਟੇ ਜਾਂ ਇਸ ਤੋਂ ਵੀ ਵੱਧ ਸਮਾਂ ਲੱਗ ਸਕਦਾ ਹੈ। ਅਜਿਹੇ ਵਿਚ ਇਕੋ ਦਿਨ ਅਤੇ ਇਕੋ ਆਪਰੇਸ਼ਨ ਥੀਏਟਰ ’ਚ ਲਗਾਤਾਰ ਤਿੰਨ ਸਰਜਰੀਆਂ ਕਰਨਾ ਵੱਡੀ ਚੁਣੌਤੀ ਸੀ। ਇਸ ਲਈ ਸਰਜੀਕਲ ਹੁਨਰ ਦੇ ਨਾਲ-ਨਾਲ ਐਨੇਸਥੀਸੀਆ ਪ੍ਰਬੰਧ, ਖ਼ੂਨ ਦੇ ਨੁਕਸਾਨ ’ਤੇ ਕਾਬੂ ਅਤੇ ਹਰੇਕ ਮਰੀਜ਼ ਦੀ ਲਗਾਤਾਰ ਨਿਗਰਾਨੀ ਬੇਹੱਦ ਅਹਿਮ ਸੀ।


ਵਿਸ਼ਵ ਪੱਧਰ ’ਤੇ ਪਹਿਲੀ ਪ੍ਰਾਪਤੀ ਹੋਣ ਦਾ ਦਾਅਵਾ
ਪ੍ਰੋ. ਸੰਤੋਸ਼ ਕੁਮਾਰ ਅਨੁਸਾਰ ਉਪਲੱਬਧ ਜਾਣਕਾਰੀ ਦੇ ਆਧਾਰ ’ਤੇ ਇਕੋ ਆਪਰੇਸ਼ਨ ਥੀਏਟਰ ’ਚ ਇੰਨੇ ਘੱਟ ਸਮੇਂ ਦੌਰਾਨ ਤਿੰਨ ਰੈਡੀਕਲ ਸਿਸਟੈਕਟੋਮੀ ਸਰਜਰੀਆਂ ਕਰਨ ਦੀ ਅਜਿਹੀ ਮਿਸਾਲ ਵਿਸ਼ਵ ਪੱਧਰ ’ਤੇ ਵੀ ਸਾਹਮਣੇ ਨਹੀਂ ਆਈ। ਮੈਮੋਰੀਅਲ ਸਲੋਨ ਕੇਟਰਿੰਗ ਕੈਂਸਰ ਸੈਂਟਰ ਸਮੇਤ ਉਪਲੱਬਧ ਜਾਣਕਾਰੀ ’ਚ ਵੀ ਅਜਿਹੀ ਮਿਸਾਲ ਨਹੀਂ ਮਿਲੀ। ਹਾਲਾਂਕਿ ਇਸ ਨੂੰ ਵਿਸ਼ਵ ਦੀ ਪਹਿਲੀ ਪ੍ਰਾਪਤੀ ਜਾਂ ਰਿਕਾਰਡ ਮੰਨਣ ਲਈ ਸੁਤੰਤਰ ਕੌਮਾਂਤਰੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਜ਼ਿਕਰਯੋਗ ਹੈ ਕਿ ਜਨਵਰੀ 2026 ’ਚ ਵੀ ਪ੍ਰੋ. ਸੰਤੋਸ਼ ਕੁਮਾਰ ਦੀ ਟੀਮ ਨੇ ਦਾ ਵਿੰਚੀ ਰੋਬੋਟਿਕ ਸਿਸਟਮ ਦੀ ਮਦਦ ਨਾਲ ਇਕੋ ਦਿਨ ਵਿਚ ਪ੍ਰੋਸਟੇਟ ਕੈਂਸਰ ਦੀਆਂ ਚਾਰ ਰੋਬੋਟਿਕ ਰੈਡੀਕਲ ਪ੍ਰੋਸਟੇਟੈਕਟੋਮੀ ਸਰਜਰੀਆਂ ਕੀਤੀਆਂ ਸਨ। ਇਸ ਪ੍ਰਾਪਤੀ ਨਾਲ ਵਿਭਾਗ ਦੀ ਗੁੰਝਲਦਾਰ ਸਰਜਰੀਆਂ ਕਰਨ ਦੀ ਸਮਰੱਥਾ ਵੀ ਉਜਾਗਰ ਹੋਈ ਸੀ।


ਟੀਮ ਦੇ ਸਾਂਝੇ ਯਤਨਾਂ ਨਾਲ ਮਿਲੀ ਸਫ਼ਲਤਾ
ਪ੍ਰੋ. ਸੰਤੋਸ਼ ਕੁਮਾਰ ਨੇ ਇਸ ਪ੍ਰਾਪਤੀ ਦਾ ਸਿਹਰਾ ਪੂਰੀ ਟੀਮ ਨੂੰ ਦਿੰਦਿਆਂ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ, ਪੰਕਜ ਰਾਏ, ਮੈਡੀਕਲ ਸੁਪਰਡੈਂਟ ਪ੍ਰੋ. ਅਸ਼ੋਕ ਕੁਮਾਰ, ਐਨੇਸਥੀਸੀਆ ਵਿਭਾਗ ਦੇ ਪ੍ਰੋ. ਡਾ. ਸ਼ਿਆਮ ਚਰਨ, ਰੈਜ਼ੀਡੈਂਟ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਆਪ੍ਰੇਸ਼ਨ ਥੀਏਟਰ ਦੀ ਸਮੁੱਚੀ ਟੀਮ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ

ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ

ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ

ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ

ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ

ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ

ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ

1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ

ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ

ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ