Wednesday, July 22, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਚੰਡੀਗੜ੍ਹ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

22 ਜੁਲਾਈ, 2026 05:46 PM

ਚੰਡੀਗੜ੍ਹ : ਪੀ. ਜੀ. ਆਈ. ਚੰਡੀਗੜ੍ਹ ’ਚ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਲਈ ਵਰਤੀ ਜਾਣ ਵਾਲੀ ਡੈਕਸਾ ਸਕੈਨ ਮਸ਼ੀਨ ਕਰੀਬ ਇਕ ਮਹੀਨੇ ਤੋਂ ਬੰਦ ਪਈ ਹੈ। ਜਾਣਕਾਰੀ ਅਨੁਸਾਰ 7 ਜੁਲਾਈ ਤੋਂ ਇਹ ਸੇਵਾ ਪ੍ਰਭਾਵਿਤ ਹੈ। ਮਸ਼ੀਨ ਵਾਲੇ ਕਮਰੇ ਦੇ ਬਾਹਰ ਸੂਚਨਾ ਤਾਂ ਲਾਈ ਗਈ ਹੈ ਪਰ ਇਸ ’ਚ ਇਹ ਨਹੀਂ ਦੱਸਿਆ ਗਿਆ ਕਿ ਹੱਡੀਆਂ ਦੀ ਜਾਂਚ ਦੀ ਸਹੂਲਤ ਅਸਥਾਈ ਤੌਰ 'ਤੇ ਕਿਸੇ ਹੋਰ ਥਾਂ ਉਪਲੱਬਧ ਹੈ ਜਾਂ ਨਹੀਂ। ਇਸ ਕਾਰਨ ਜਾਂਚ ਕਰਵਾਉਣ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਮਰੀਜ਼ਾਂ ਨੂੰ ਪਹਿਲਾਂ ਹੀ ਜਾਂਚ ਲਈ ਸਮਾਂ ਦਿੱਤਾ ਗਿਆ ਸੀ ਪਰ ਮਸ਼ੀਨ ਬੰਦ ਹੋਣ ਕਾਰਨ ਉਨ੍ਹਾਂ ਦੀ ਜਾਂਚ ਨਹੀਂ ਹੋ ਸਕੀ। ਇਸ ਕਾਰਨ ਕਈ ਮਰੀਜ਼ਾਂ ਦੀਆਂ ਸਮਾਂ-ਸੂਚੀਆਂ ਲਗਾਤਾਰ ਅੱਗੇ ਪਾਈਆਂ ਜਾ ਰਹੀਆਂ ਹਨ। ਕਈ ਮਰੀਜ਼ ਨਵੀਂ ਤਾਰੀਖ਼ ਦੀ ਉਡੀਕ ਕਰ ਰਹੇ ਹਨ, ਜਦੋਂ ਕਿ ਕਈਆਂ ਨੂੰ ਵਾਰ-ਵਾਰ ਪੀ. ਜੀ. ਆਈ. ਦੇ ਚੱਕਰ ਕੱਟਣੇ ਪੈ ਰਹੇ ਹਨ।

ਕੁੱਝ ਮਰੀਜ਼ ਮਜਬੂਰੀ ਵੱਸ ਨਿੱਜੀ ਕੇਂਦਰਾਂ ਤੋਂ ਜਾਂਚ ਕਰਵਾਉਣ ਲਈ ਮਜਬੂਰ ਹੋ ਰਹੇ ਹਨ। ਹੱਡੀਆਂ ਦੇ ਵਿਭਾਗ ਦੇ ਕਰਮਚਾਰੀਆਂ ਅਨੁਸਾਰ ਜਿਸ ਕਮਰੇ ’ਚ ਇਹ ਮਸ਼ੀਨ ਲੱਗੀ ਹੋਈ ਹੈ, ਉੱਥੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਹਾਲਾਂਕਿ ਮਸ਼ੀਨ ਮੁੜ ਕਦੋਂ ਚਾਲੂ ਹੋਵੇਗੀ, ਇਸ ਬਾਰੇ ਕੋਈ ਨਿਸ਼ਚਿਤ ਸਮਾਂ ਨਹੀਂ ਦੱਸਿਆ ਗਿਆ। ਪੀ. ਜੀ. ਆਈ. ਦੇ ਹੋਰ ਵਿਭਾਗਾਂ ’ਚ ਵੀ ਮੁਰੰਮਤ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ ਪਰ ਹੱਡੀਆਂ ਦੀ ਜਾਂਚ ਕਰਵਾਉਣ ਵਾਲੇ ਮਰੀਜ਼ਾਂ ਲਈ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ। ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਕਮਰੇ ਦੀ ਮੁਰੰਮਤ ਚੱਲ ਰਹੀ ਹੈ ਤਾਂ ਮਸ਼ੀਨ ਨੂੰ ਅਸਥਾਈ ਤੌਰ 'ਤੇ ਕਿਸੇ ਹੋਰ ਥਾਂ ਲਗਾ ਕੇ ਜਾਂਚ ਸੇਵਾ ਜਾਰੀ ਰੱਖੀ ਜਾਵੇ। ਇਸ ਨਾਲ ਲੰਬਿਤ ਸਮਾਂ-ਸੂਚੀਆਂ ਦਾ ਨਿਪਟਾਰਾ ਹੋਵੇਗਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਜਾਂਚ ਦੀ ਸਹੂਲਤ ਮਿਲ ਸਕੇਗੀ।

ਡੈਕਸਾ ਸਕੈਨ ਕੀ ਹੁੰਦਾ ਹੈ?
ਡੈਕਸਾ ਸਕੈਨ ਹੱਡੀਆਂ ਦੀ ਖਣਿਜ ਘਣਤਾ ਮਾਪਣ ਲਈ ਸਭ ਤੋਂ ਭਰੋਸੇਯੋਗ ਜਾਂਚ ਮੰਨੀ ਜਾਂਦੀ ਹੈ। ਇਸ ਰਾਹੀਂ ਪਤਾ ਲਗਾਇਆ ਜਾਂਦਾ ਹੈ ਕਿ ਮਰੀਜ਼ ਨੂੰ ਹੱਡੀਆਂ ਕਮਜ਼ੋਰ ਹੋਣ ਦੀ ਬਿਮਾਰੀ (ਓਸਟੀਓਪੋਰੋਸਿਸ) ਜਾਂ ਹੱਡੀਆਂ ਦੀ ਘਣਤਾ ਘਟਣ ਦੀ ਸਮੱਸਿਆ (ਓਸਟੀਓਪੀਨੀਆ) ਤਾਂ ਨਹੀਂ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ