Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ

25 ਅਪ੍ਰੈਲ, 2026 07:18 PM

ਚੰਡੀਗੜ੍ਹ :  ਪੀ. ਜੀ. ਆਈ. ਦੇ 39ਵੇਂ ਕੋਨਵੋਕੇਸ਼ਨ ਸਮਾਗਮ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਸਬੰਧੀ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਦੱਸਿਆ ਕਿ 30 ਅਪ੍ਰੈਲ ਨੂੰ ਹੋਣ ਵਾਲਾ ਸਮਾਗਮ ਸਿਰਫ਼ ਰਸਮੀ ਪ੍ਰੋਗਰਾਮ ਨਹੀਂ, ਸਗੋਂ ਸੰਸਥਾ ਦੀ ਸਿਹਤ ਸੇਵਾ, ਸਿੱਖਿਆ ਤੇ ਖੋਜ ’ਚ ਉਤਕ੍ਰਿਸ਼ਟਤਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ’ਚ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ. ਪੀ. ਨੱਡਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦ ਕਿ ਨੀਤੀ ਆਯੋਗ ਦੇ ਮੈਂਬਰ ਡਾ. ਵਿਨੋਦ ਪਾਲ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ਕਰੀਬ 550 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਪ੍ਰੋ. ਵਿਵੇਕ ਲਾਲ ਨੇ ਕਿਹਾ ਕਿ ਇਹ ਸਿਰਫ਼ ਅਕਾਦਮਿਕ ਸਫਲਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਲਈ ਵਚਨਬੱਧਤਾ ਦਾ ਪ੍ਰਤੀਕ ਹੈ। ਸੰਸਥਾ ਹਰ ਸਾਲ ਕਰੀਬ 40 ਲੱਖ ਮਰੀਜ਼ਾਂ ਦਾ ਇਲਾਜ ਕਰਦੀ ਹੈ ਤੇ ਘੱਟ ਖ਼ਰਚ ’ਤੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਂਦੀ ਹੈ।

ਇਨ੍ਹਾਂ ਪ੍ਰਾਜੈਕਟਾਂ ਦੀ ਕੀਤੀ ਜਾਵੇਗੀ ਸ਼ੁਰੂਆਤ
30 ਅਪ੍ਰੈਲ ਨੂੰ ਹੋਣ ਵਾਲੇ ਸਮਾਗਮ ਦੌਰਾਨ ਕਈ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਨ੍ਹਾਂ ’ਚ ਐਡਵਾਂਸਡ ਨਿਊਰੋਸਾਇੰਸ ਸੈਂਟਰ, ਮਾਤਾ-ਸ਼ਿਸ਼ੂ ਸਿਹਤ ਕੇਂਦਰ, ਅਧੁਨਿਕ ਕ੍ਰਿਟਿਕਲ ਕੇਅਰ ਬਲਾਕ ਤੇ ਸੰਸਥਾ ਦਾ ਪਹਿਲਾ ਮੈਡੀਕਲ ਮਿਊਜ਼ੀਅਮ ਸ਼ਾਮਲ ਹਨ। ਇਸ ਨਾਲ ਮਰੀਜ਼ਾਂ ਨੂੰ ਹੋਰ ਸਹੂਲਤਾਂ ਮਿਲਣਗੀਆਂ ਤੇ ਇਲਾਜ ਦੀ ਗੁਣਵੱਤਾ ’ਚ ਹੋਰ ਸੁਧਾਰ ਆਵੇਗਾ। ਇਸ ਤੋਂ ਇਲਾਵਾ ਦਿਲ ਦੇ ਰੋਗੀਆਂ ਲਈ ਕਾਰਡਿਅਕ ਐਮਰਜੈਂਸੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਹਾਰਟ ਅਟੈਕ ਮਰੀਜ਼ਾਂ ਨੂੰ ਤੁਰੰਤ ਇਲਾਜ ਮਿਲ ਸਕੇਗਾ। ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਮਹਿੰਗੇ ਇਲਾਜ ਵੀ ਇੱਥੇ ਘੱਟ ਖਰਚ ਜਾਂ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਅੰਮ੍ਰਿਤ ਫਾਰਮੇਸੀਆਂ ਦੀ ਗਿਣਤੀ 4 ਤੋਂ ਵਧਾ ਕੇ 14 ਕਰ ਦਿੱਤੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਸਸਤੀ ਦਵਾਈਆਂ ਮਿਲ ਰਹੀਆਂ ਹਨ। ਨਾਲ ਹੀ 24 ਘੰਟੇ ਆਨਲਾਈਨ ਰਜਿਸਟ੍ਰੇਸ਼ਨ ਤੇ ਡਿਜ਼ੀਟਲ ਸਿਸਟਮ ਨਾਲ ਸੇਵਾਵਾਂ ਹੋਰ ਸੁਗਮ ਬਣਾਈਆਂ ਗਈਆਂ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ