Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

PGI 'ਚ ਇਕ ਸਾਲ ਅੰਦਰ 10 ਲੱਖ ਪੰਜਾਬੀਆਂ ਨੇ ਕਰਾਇਆ ਇਲਾਜ, ਦੂਜੇ ਨੰਬਰ 'ਤੇ ਹਰਿਆਣਵੀ

14 ਦਸੰਬਰ, 2024 07:47 PM

ਚੰਡੀਗੜ੍ਹ : ਰੈਫ਼ਰਲ ਹਸਪਤਾਲ ਹੋਣ ਕਾਰਨ ਪੀ. ਜੀ. ਆਈ. ’ਚ ਦੂਰ-ਦੁਰਾਡੇ ਤੋਂ ਮਰੀਜ਼ ਰੈਫ਼ਰ ਕੀਤੇ ਜਾਂਦੇ ਹਨ। ਪੀ. ਜੀ. ਆਈ ਕੁੱਝ ਸਾਲਾਂ ਤੋਂ ਨਵੀਆਂ ਸਹੂਲਤਾਂ ਲਈ ਨਵੇਂ ਸੈਂਟਰ ਬਣਾ ਰਿਹਾ ਹੈ ਤਾਂ ਕਿ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ। ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਪੀ. ਜੀ. ਆਈ. ’ਚ ਸਭ ਤੋਂ ਵੱਧ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਹੋਇਆ ਹੈ। 2023 ਤੋਂ 2024 ਦੀ ਵਿੱਤੀ ਰਿਪੋਰਟ ’ਤੇ ਨਜ਼ਰ ਮਾਰੀਏ ਤਾਂ ਪੰਜਾਬ ਦੇ 10 ਲੱਖ ਤੋਂ ਵੱਧ ਮਰੀਜ਼ਾਂ ਨੇ ਓ. ਪੀ. ਡੀ. 'ਚ ਇਲਾਜ ਕਰਵਾਇਆ ਹੈ, ਜਦੋਂ ਕਿ ਪੰਜਾਬ ਤੋਂ ਬਾਅਦ ਇਸ ਸੂਚੀ 'ਚ ਹਰਿਆਣਾ ਦਾ ਨੰਬਰ ਆਉਂਦਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਨੰਬਰ ਆਉਂਦਾ ਹੈ। ਪੀ. ਜੀ. ਆਈ. ਕਾਫ਼ੀ ਸਮੇਂ ਤੋਂ ਕੋਸ਼ਿਸ਼ ਕਰ ਰਿਹਾ ਹੈ ਕਿ ਦੂਜੇ ਸੂਬਿਆਂ ’ਚ ਵੀ ਬਿਹਤਰ ਸਹੂਲਤਾਂ ਸ਼ੁਰੂ ਹੋਣ ਤਾਂ ਕਿ ਪੀ. ਜੀ. ਆਈ. ’ਚ ਵੱਧਦਾ ਬੋਝ ਘੱਟ ਹੋਵੇ। ਪੰਜਾਬ ਦੀ ਗੱਲ ਕਰੀਏ ਤਾਂ ਇਸ ਸਾਲ ਸੰਗਰੂਰ ਸੈਟੇਲਾਈਟ ਸੈਂਟਰ ਸ਼ੁਰੂ ਕੀਤਾ ਗਿਆ ਸੀ। ਹਾਲਾਂਕਿ ਪੀ. ਜੀ. ਆਈ. ਪ੍ਰਸ਼ਾਸਨ ਦਾ ਮੰਨਣਾ ਹੈ ਕਿ ਸੈਂਟਰ ਹਾਲੇ ਸ਼ੁਰੂ ਹੋਇਆ ਹੈ। ਇਸ ਲਈ ਮਰੀਜ਼ਾਂ ਦੀ ਗਿਣਤੀ 'ਚ ਜ਼ਿਆਦਾ ਕਮੀ ਹਾਲੇ ਨਹੀਂ ਦੇਖੀ ਜਾ ਸਕਦੀ ਪਰ ਆਉਣ ਵਾਲੇ ਸਮੇਂ 'ਚ ਗਿਣਤੀ ’ਚ ਫ਼ਰਕ ਜ਼ਰੂਰ ਦੇਖਿਆ ਜਾ ਸਕਦਾ ਹੈ।

ਮਰੀਜ਼ਾਂ ਦੇ ਮੁਕਾਬਲੇ ਡਾਕਟਰ ਅੱਧੇ ਵੀ ਨਹੀਂ
ਕਈ ਸਾਲਾਂ ਤੋਂ ਪੀ. ਜੀ. ਆਈ. ’ਚ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਖ਼ਾਸ ਕਰਕੇ ਕੁੱਝ ਵਿਭਾਗਾਂ ’ਚ ਗਿਣਤੀ ਬੇਹੱਦ ਜ਼ਿਆਦਾ ਹੈ ਪਰ ਜਿਸ ਤੇਜ਼ੀ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਉਨ੍ਹਾਂ ਦੇ ਅਨੁਪਾਤ ’ਚ ਡਾਕਟਰ ਅੱਧੇ ਵੀ ਨਹੀਂ ਹਨ। ਡਾਇਰੈਕਟਰ ਡਾ. ਵਿਵੇਕ ਲਾਲ ਕਈ ਮੌਕਿਆਂ 'ਤੇ ਕਹਿੰਦੇ ਰਹੇ ਹਨ ਕਿ ਓ. ਪੀ. ਡੀ. ’ਚ ਵੱਧ ਰਹੀ ਮਰੀਜ਼ਾਂ ਦੀ ਗਿਣਤੀ ਚਿੰਤਾ ਦਾ ਵਿਸ਼ਾ ਹੈ। ਆਸਪਾਸ ਕੋਈ ਮਜ਼ਬੂਤ ਸਿਹਤ ਸੇਵਾਵਾਂ ਨਾ ਹੋਣ ਕਾਰਨ ਮਰੀਜ਼ਾਂ ਨੂੰ ਪੀ. ਜੀ. ਆਈ. ਐਮਰਜੈਂਸੀ ਰੈਫ਼ਰ ਕਰ ਦਿੱਤਾ ਜਾਂਦਾ ਹੈ। ਐਮਰਜੈਂਸੀ ’ਚ ਕੋਈ ਕੈਪਿੰਗ ਨਹੀਂ ਹੈ। ਸਟਾਫ ਮਰੀਜ਼ਾਂ ਨਾਲੋਂ ਘੱਟ ਹੈ। ਇਸ ਦੇ ਬਾਵਜੂਦ ਮਰੀਜ਼ਾਂ ਨੂੰ ਮਨ੍ਹਾ ਨਹੀਂ ਕੀਤਾ ਜਾਂਦਾ। ਪੀ. ਜੀ. ਆਈ. ਨਾ ਸਿਰਫ਼ ਟ੍ਰਾਈਸਿਟੀ ਤੋਂ ਸਗੋਂ ਪੰਜਾਬ, ਹਰਿਆਣਾ, ਹਿਮਾਚਲ, ਜੰਮੂ, ਉੱਤਰਾਖੰਡ ਸਮੇਤ ਨੇੜਲੇ ਸੂਬਿਆਂ ਤੋਂ ਵੀ ਮਰੀਜ਼ ਦੇਖ ਰਿਹਾ ਹੈ। ਕੁੱਝ ਸਾਲਾਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਮਰੀਜ਼ਾਂ ਦੀ ਗਿਣਤੀ 'ਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। 2021 ’ਚ ਪੀ. ਜੀ. ਆਈ. ਨੇ 1423487 ਮਰੀਜ਼ ਦੇਖੇ। 2022 'ਚ ਇਹ ਗਿਣਤੀ ਵੱਧ ਕੇ 2306377 ਲੱਖ ਹੋ ਗਈ, ਜਦਕਿ ਪਿਛਲੇ ਸਾਲ 2023 'ਚ ਇਹ ਅੰਕੜਾ 2705020 'ਤੇ ਪਹੁੰਚ ਗਿਆ। ਮੌਜੂਦਾ ਸਮੇਂ ਕਲੀਨੀਕਲ ਪੱਖ ਤੋਂ 34 ਵੱਡੇ ਵਿਭਾਗ ਹਨ ਅਤੇ ਸਾਰੇ ਵਿਭਾਗਾਂ ਵਿਚ ਮਰੀਜ਼ਾਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਵਧੀ ਹੈ।

2023 ਤੋਂ 2024 ਤੱਕ ਸੂਬਿਆਂ ਤੋਂ ਆਏ ਮਰੀਜ਼
ਪੰਜਾਬ 1025755 (37.8 ਫ਼ੀਸਦੀ)
ਹਰਿਆਣਾ 463617 (17.1 ਫ਼ੀਸਦੀ)
ਚੰਡੀਗੜ੍ਹ 463 550 (17.1 ਫ਼ੀਸਦੀ)
ਹਿਮਾਚਲ ਪ੍ਰਦੇਸ਼ 372095 (13.7 ਫ਼ੀਸਦੀ)
ਉੱਤਰ ਪ੍ਰਦੇਸ਼ 144149 (5.3 ਫ਼ੀਸਦੀ)
ਜੰਮੂ ਅਤੇ ਕਸ਼ਮੀਰ 87268 (3.2 ਫ਼ੀਸਦੀ)
ਉੱਤਰਾਖੰਡ 29774 (1.1 ਫ਼ੀਸਦੀ)
ਹੋਰ 126430 (4.7 ਫ਼ੀਸਦੀ)

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ